ਪਉੜੀ ॥
Pauree:
ਹਰਿ ਜਲਿ ਥਲਿ ਮਹੀਅਲਿ ਭਰਪੂਰਿ ਦੂਜਾ ਨਾਹਿ ਕੋਇ ॥
ਪ੍ਰਭੂ ਜਲ ਵਿਚ ਥਲ ਵਿਚ ਪ੍ਰਿਥਵੀ ਉੱਤੇ ਹਰ ਥਾਂ ਵਿਆਪਕ ਹੈ, ਉਸ ਦਾ ਕੋਈ ਸ਼ਰੀਕ ਨਹੀਂ ਹੈ
The Lord pervades and permeates the water, the land and the sky; there is no other at all.
ਹਰਿ ਆਪਿ ਬਹਿ ਕਰੇ ਨਿਆਉ ਕੂੜਿਆਰ ਸਭ ਮਾਰਿ ਕਢੋਇ ॥
ਪ੍ਰਭੂ ਆਪ ਹੀ ਬਹਿ ਕੇ (ਭਾਵ, ਗਹੁ ਨਾਲ) (ਜੀਵਾਂ ਦੇ ਚੰਗੇ ਮੰਦੇ ਕੀਤੇ ਕਰਮਾਂ ਦਾ) ਨਿਆਂ ਕਰਦਾ ਹੈ, ਮਨ ਦੇ ਖੋਟੇ ਸਭ ਜੀਵਾਂ ਨੂੰ ਮਾਰ ਕੇ ਕੱਢ ਦੇਂਦਾ ਹੈ (ਭਾਵ, ਆਪਣੇ ਚਰਨਾਂ ਤੋਂ ਵਿਛੋੜ ਦੇਂਦਾ ਹੈ),
The Lord Himself sits upon His Throne and administers justice. He beats and drives out the false-hearted.
ਸਚਿਆਰਾ ਦੇਇ ਵਡਿਆਈ ਹਰਿ ਧਰਮ ਨਿਆਉ ਕੀਓਇ ॥
ਸੱਚ ਦੇ ਵਪਾਰੀਆਂ ਨੂੰ ਆਦਰ ਬਖ਼ਸ਼ਦਾ ਹੈ—ਹਰੀ ਨੇ ਇਹ ਧਰਮ ਦਾ ਨਿਆਂ ਕੀਤਾ ਹੈ
The Lord bestows glorious greatness upon those who are truthful. He administers righteous justice.
ਸਭ ਹਰਿ ਕੀ ਕਰਹੁ ਉਸਤਤਿ ਜਿਨਿ ਗਰੀਬ ਅਨਾਥ ਰਾਖਿ ਲੀਓਇ ॥
(ਹੇ ਭਾਈ !) ਸਾਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੋ, ਜਿਸ ਨੇ (ਸਦਾ) ਗ਼ਰੀਬਾਂ ਅਨਾਥਾਂ ਦੀ ਰਾਖੀ ਕੀਤੀ ਹੈ
So praise the Lord, everybody; He protects the poor and the lost souls.
ਜੈਕਾਰੁ ਕੀਓ ਧਰਮੀਆ ਕਾ ਪਾਪੀ ਕਉ ਡੰਡੁ ਦੀਓਇ ॥੧੬॥
ਧਰਮੀਆਂ ਨੂੰ ਵਡਿਆਈ ਦਿੱਤੀ ਹੈ ਤੇ ਪਾਪੀਆਂ ਨੂੰ ਦੰਡ ਦਿੱਤਾ ਹੈ ।੧੬।
He honors the righteous and punishes the sinners. ||16||