ਪਉੜੀ ॥
Pauree:
ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥
ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ
That Saint, that devotee, is acceptable, who is loved by God.
ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥
ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ,
Those beings are wise, who meditate on the Lord.
ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥
ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ
They eat the food, the treasure of the Ambrosial Naam, the Name of the Lord.
ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥
ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ ।
They apply the dust of the feet of the Saints to their foreheads.
ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥
ਹੇ ਨਾਨਕ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ।੨੬।
O Nanak, they are purified, bathing in the sacred shrine of the Lord. ||26||