ਸਲੋਕੁ ਮਃ ੪ ॥
Shalok, Fourth Mehl:
ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥
ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ;
Within the Gurmukh is peace and tranquility; his mind and body are absorbed in the Naam, the Name of the Lord.
ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥
ੁਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ;
He contemplates the Naam, he studies the Naam, and he remains lovingly absorbed in the Naam.
ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥
ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ ।
He obtains the treasure of the Naam, and his anxiety is dispelled.
ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥
ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੰੁਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ ।
Meeting with the Guru, the Naam wells up, and his thirst and hunger are completely relieved.
ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥
ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ ।੧।
O Nanak, imbued with the Naam, he gathers in the Naam. ||1||