ਪਉੜੀ ॥
Pauree:
ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥
ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ,
The True Guru has established the village; the Guru has appointed its guards and protectors.
ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥
ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ, ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ);
My hopes are fulfilled, and my mind is imbued with the love of the Guru's Feet.
ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥
ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨ;
The Guru is infinitely merciful; He has erased all my sins.
ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥
ਆਪਣੀ ਮੇਹਰ ਕਰ ਕੇ ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ ।
The Guru has showered me with His Mercy, and He has made me His own.
ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥
ਹੇ ਨਾਨਕ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ ।੨੭।
Nanak is forever a sacrifice to the Guru, who has countless virtues. ||27||