ਪਉੜੀ ॥
Pauree:
ਸਭੇ ਗਲਾ ਆਪਿ ਥਾਟਿ ਬਹਾਲੀਓਨੁ ॥
ਪ੍ਰਭੂ ਨੇ ਆਪ ਹੀ ਸਾਰੀਆਂ (ਜਗਤ-) ਵਿਓਂਤਾਂ ਬਣਾ ਕੇ ਕਾਇਮ ਕੀਤੀਆਂ ਹਨ;
The Lord Himself puts everything in its proper place.
ਆਪੇ ਰਚਨੁ ਰਚਾਇ ਆਪੇ ਹੀ ਘਾਲਿਓਨੁ ॥
ਆਪ ਹੀ ਸੰਸਾਰ ਦੀ ਰਚਨਾ ਰਚ ਕੇ ਆਪ ਹੀ ਨਾਸ ਕਰਦਾ ਹੈ;
He Himself created the creation, and He Himself destroys it.
ਆਪੇ ਜੰਤ ਉਪਾਇ ਆਪਿ ਪ੍ਰਤਿਪਾਲਿਓਨੁ ॥
ਆਪ ਹੀ ਜੀਵਾਂ ਨੂੰ ਪੈਦਾ ਕਰਦਾ ਹੈ ਤੇ ਆਪੇ ਹੀ ਪਾਲਦਾ ਹੈ
He Himself fashions His creatures, and He Himself nourishes them.
ਦਾਸ ਰਖੇ ਕੰਠਿ ਲਾਇ ਨਦਰਿ ਨਿਹਾਲਿਓਨੁ ॥
ਆਪੇ ਹੀ ਆਪਣੇ ਸੇਵਕਾਂ ਨੂੰ ਗਲ ਲਾ ਕੇ ਰੱਖਦਾ ਹੈ, ਆਪ ਹੀ ਮੇਹਰ ਦੀ ਨਜ਼ਰ ਨਾਲ ਵੇਖਦਾ ਹੈ ।
He hugs His slaves close in His embrace, and blesses them with His Glance of Grace.
ਨਾਨਕ ਭਗਤਾ ਸਦਾ ਅਨੰਦੁ ਭਾਉ ਦੂਜਾ ਜਾਲਿਓਨੁ ॥੨੮॥
ਹੇ ਨਾਨਕ! ਭਗਤਾਂ ਨੂੰ ਸਦਾ ਪ੍ਰਸੰਨਤਾ ਰਹਿੰਦੀ ਹੈ, (ਕਿਉਂਕਿ) ਉਹਨਾਂ ਦਾ ਮਾਇਆ ਦਾ ਪਿਆਰ ਉਸ ਪ੍ਰਭੂ ਨੇ ਆਪ ਸਾੜ ਦਿੱਤਾ ਹੈ ।੨੮।
O Nanak, His devotees are forever in bliss; they have burnt away the love of duality. ||28||