ਬਹੁਤਾ ਕਰਮੁ ਲਿਖਿਆ ਨਾ ਜਾਇ ॥
ਉਸ ਦੀ ਬਖ਼ਸ਼ਸ਼ ਏਡੀ ਵੱਡੀ ਹੈ ਕਿ ਲਿਖਣ ਵਿਚ ਲਿਆਂਦੀ ਨਹੀਂ ਜਾ ਸਕਦੀ।
His Blessings are so abundant that there can be no written account of them.
ਵਡਾ ਦਾਤਾ ਤਿਲੁ ਨ ਤਮਾਇ ॥
ਅਕਾਲ ਪੁਰਖ ਬੜੀਆਂ ਦਾਤਾਂ ਦੇਣ ਵਾਲਾ ਹੈ, ਉਸ ਨੂੰ ਰਤਾ ਭੀ ਲਾਲਚ ਨਹੀਂ।
The Great Giver does not hold back anything.
ਕੇਤੇ ਮੰਗਹਿ ਜੋਧ ਅਪਾਰ ॥
ਬੇਅੰਤ ਸੂਰਮੇ ਅਤੇ ਕਈ ਹੋਰ ਅਜਿਹੇ, (ਅਕਾਲ ਪੁਰਖ ਦੇ ਦਰ ’ਤੇ) ਮੰਗ ਰਹੇ ਹਨ,
There are so many great, heroic warriors begging at the Door of the Infinite Lord.
ਕੇਤਿਆ ਗਣਤ ਨਹੀ ਵੀਚਾਰੁ ॥
ਬੇਅੰਤ ਸੂਰਮੇ ਅਤੇ ਕਈ ਹੋਰ ਅਜਿਹੇ, ਜਿਨ੍ਹਾਂ ਦੀ ਗਿਣਤੀ ’ਤੇ ਵਿਚਾਰ ਨਹੀਂ ਹੋ ਸਕਦੀ,
So many contemplate and dwell upon Him, that they cannot be counted.
ਕੇਤੇ ਖਪਿ ਤੁਟਹਿ ਵੇਕਾਰ ॥
ਕਈ ਜੀਵ (ਉਸ ਦੀਆਂ ਦਾਤਾਂ ਵਰਤ ਕੇ) ਵਿਕਾਰਾਂ ਵਿਚ (ਹੀ) ਖਪ ਖਪ ਕੇ ਨਾਸ ਹੁੰਦੇ ਹਨ।
So many waste away to death engaged in corruption.
ਕੇਤੇ ਲੈ ਲੈ ਮੁਕਰੁ ਪਾਹਿ ॥
ਬੇਅੰਤ ਜੀਵ (ਅਕਾਲ ਪੁਰਖ ਦੇ ਦਰ ਤੋਂ ਪਦਾਰਥ) ਪਰਾਪਤ ਕਰ ਕੇ ਮੁਕਰ ਪੈਂਦੇ ਹਨ ,
So many take and take again, and then deny receiving.
ਕੇਤੇ ਮੂਰਖ ਖਾਹੀ ਖਾਹਿ ॥
ਅਨੇਕਾਂ ਮੂਰਖ (ਪਦਾਰਥ ਲੈ ਕੇ) ਖਾਹੀ ਹੀ ਜਾਂਦੇ ਹਨ (ਪਰ ਦਾਤਾਰ ਨੂੰ ਚੇਤੇ ਨਹੀਂ ਰੱਖਦੇ)।
So many foolish consumers keep on consuming.
ਕੇਤਿਆ ਦੂਖ ਭੂਖ ਸਦ ਮਾਰ ॥
ਅਨੇਕਾਂ ਜੀਵਾਂ ਨੂੰ ਸਦਾ ਮਾਰ, ਕਲੇਸ਼ ਅਤੇ ਭੁਖ (ਹੀ ਭਾਗਾਂ ਵਿਚ ਲਿਖੇ ਹਨ)।
So many endure distress, deprivation and constant abuse.
ਏਹਿ ਭਿ ਦਾਤਿ ਤੇਰੀ ਦਾਤਾਰ ॥
(ਪਰ) ਹੇ ਦੇਣਹਾਰ ਅਕਾਲ ਪੁਰਖ ! ਇਹ ਭੀ ਤੇਰੀ ਬਖ਼ਸ਼ਸ਼ ਹੀ ਹੈ ,
Even these are Your Gifts, O Great Giver!
ਬੰਦਿ ਖਲਾਸੀ ਭਾਣੈ ਹੋਇ ॥
(ਮਾਇਆ ਦੇ ਮੋਹ ਰੂਪ) ਬੰਧਨ ਤੋਂ ਛੁਟਕਾਰਾ ਅਕਾਲ ਪੁਰਖ ਦੀ ਰਜ਼ਾ ਵਿਚ ਤੁਰਿਆਂ ਹੀ ਹੁੰਦਾ ਹੈ।
Liberation from bondage comes only by Your Will.
ਹੋਰੁ ਆਖਿ ਨ ਸਕੈ ਕੋਇ ॥
ਰਜ਼ਾ ਤੋਂ ਬਿਨਾ ਕੋਈ ਹੋਰ ਤਰੀਕਾ ਕੋਈ ਮਨੁੱਖ ਨਹੀਂ ਦੱਸ ਸਕਦਾ ।
No one else has any say in this.
ਜੇ ਕੋ ਖਾਇਕੁ ਆਖਣਿ ਪਾਇ ॥
(ਪਰ) ਜੇ ਕੋਈ ਮੂਰਖ (ਮਾਇਆ ਦੇ ਮੋਹ ਤੋਂ ਛੁਟਕਾਰੇ ਦਾ ਕੋਈ ਹੋਰ ਵਸੀਲਾ) ਦੱਸਣ ਦਾ ਜਤਨ ਕਰੇ ,
If some fool should presume to say that he does,
ਓਹੁ ਜਾਣੈ ਜੇਤੀਆ ਮੁਹਿ ਖਾਇ ॥
ਉਹੀ ਜਾਣਦਾ ਹੈ ਜਿਤਨੀਆਂ ਚੋਟਾਂ ਉਹ (ਇਸ ਮੂਰਖਤਾ ਦੇ ਕਾਰਨ) ਆਪਣੇ ਮੂੰਹ ਉੱਤੇ ਖਾਂਦਾ ਹੈ
he shall learn, and feel the effects of his folly.
ਆਪੇ ਜਾਣੈ ਆਪੇ ਦੇਇ ॥
ਅਕਾਲ ਪੁਰਖ ਆਪ ਹੀ (ਜੀਵਾਂ ਦੀਆਂ ਲੋੜਾਂ) ਜਾਣਦਾ ਹੈ ਤੇ ਆਪ ਹੀ (ਦਾਤਾਂ) ਦੇਂਦਾ ਹੈ।
He Himself knows, He Himself gives.
ਆਖਹਿ ਸਿ ਭਿ ਕੇਈ ਕੇਇ ॥
(ਸਾਰੇ ਨ-ਸ਼ੁਕਰੇ ਹੀ ਨਹੀਂ ਹਨ) ਅਨੇਕਾਂ ਮਨੁੱਖ ਇਹ ਗੱਲ ਭੀ ਆਖਦੇ ਹਨ
Few, very few are those who acknowledge this.
ਜਿਸ ਨੋ ਬਖਸੇ ਸਿਫਤਿ ਸਾਲਾਹ ॥
ਜਿਸ ਮਨੁੱਖ ਨੂੰ ਅਕਾਲ ਪੁਰਖ ਆਪਣੀ ਸਿਫ਼ਤਿ-ਸਾਲਾਹ ਬਖਸ਼ਦਾ ਹੈ,
One who is blessed to sing the Praises of the Lord,
ਨਾਨਕ ਪਾਤਿਸਾਹੀ ਪਾਤਿਸਾਹੁ ॥੨੫॥
ਹੇ ਨਾਨਕ ! ਉਹ ਪਾਤਸ਼ਾਹਾਂ ਦਾ ਪਾਤਸ਼ਾਹ (ਬਣ ਜਾਂਦਾ) ਹੈ (ਸਿਫ਼ਤਿ-ਸਾਲਾਹ ਹੀ ਸਭ ਤੋਂ ਉੱਚੀ ਦਾਤਿ ਹੈ)।੨੫।
O Nanak, is the king of kings. ||25||