ਸਲੋਕ ਮਃ ੩ ॥
Shalok, Third Mehl:
ਮਨਮੁਖ ਮੈਲੀ ਕਾਮਣੀ ਕੁਲਖਣੀ ਕੁਨਾਰਿ ॥
ਮਨ ਦਾ ਮੁਰੀਦ (ਜੀਵ ਉਸ) ਖੋਟੀ ਚੰਦਰੇ ਲੱਛਣਾਂ ਵਾਲੀ ਤੇ ਮੈਲੀ ਇਸਤ੍ਰੀ (ਵਾਂਗ) ਹੈ
The self-willed manmukh, the foolish bride, is a filthy, rude and evil wife.
ਪਿਰੁ ਛੋਡਿਆ ਘਰਿ ਆਪਣਾ ਪਰ ਪੁਰਖੈ ਨਾਲਿ ਪਿਆਰੁ ॥
(ਜਿਸ ਨੇ) ਘਰ ਵਿਚ (ਵੱਸਦਾ) ਆਪਣਾ ਖਸਮ ਛੱਡ ਦਿੱਤਾ ਹੈ ਤੇ ਪਰਾਏ ਆਦਮੀ ਨਾਲ ਪਿਆਰ (ਪਾਇਆ ਹੋਇਆ ਹੈ)
Forsaking her Husband Lord and leaving her own home, she gives her love to another.
ਤ੍ਰਿਸਨਾ ਕਦੇ ਨ ਚੁਕਈ ਜਲਦੀ ਕਰੇ ਪੂਕਾਰ ॥
ਉਸ ਦੀ ਤ੍ਰਿਸ਼ਨਾ ਕਦੇ ਨਹੀਂ ਮਿਟਦੀ ਤੇ (ਤ੍ਰਿਸ਼ਨਾ ਵਿਚ) ਸੜਦੀ ਹੋਈ ਵਿਲਕਦੀ ਹੈ
Her desires are never satisfied, and she burns and cries out in pain.
ਨਾਨਕ ਬਿਨੁ ਨਾਵੈ ਕੁਰੂਪਿ ਕੁਸੋਹਣੀ ਪਰਹਰਿ ਛੋਡੀ ਭਤਾਰਿ ॥੧॥
ਹੇ ਨਾਨਕ ! (ਮਨਮੁਖ ਜੀਵ) ਨਾਮ ਤੋਂ ਬਿਨਾ ਭੈੜੇ ਰੂਪ ਵਾਲੀ ਤੇ ਕੁਸੋਹਣੀ ਇਸਤ੍ਰੀ ਵਾਂਗ ਹੈ ਤੇ ਖਸਮ ਵਲੋਂ (ਭੀ) ਦੁਰਕਾਰੀ ਹੋਈ ਹੈ ।੧।
O Nanak, without the Name, she is ugly and ungraceful. She is abandoned and left behind by her Husband Lord. ||1||