ਘਰੁ ੨ ॥
Second House||
ਦੁਇ ਦੁਇ ਲੋਚਨ ਪੇਖਾ ॥
(ਹੁਣ ਤਾਂ) ਮੈਂ (ਜਿੱਧਰ) ਅੱਖਾਂ ਖੋਲ੍ਹ ਕੇ ਤੱਕਦਾ ਹਾਂ
With both of my eyes, I look around;
ਹਉ ਹਰਿ ਬਿਨੁ ਅਉਰੁ ਨ ਦੇਖਾ ॥
ਮੈਨੂੰ ਪਰਮਾਤਮਾ ਤੋਂ ਬਿਨਾ ਹੋਰ (ਓਪਰਾ) ਕੋਈ ਦਿੱਸਦਾ ਹੀ ਨਹੀਂ;
I don't see anything except the Lord.
ਨੈਨ ਰਹੇ ਰੰਗੁ ਲਾਈ ॥
ਮੇਰੀਆਂ ਅੱਖਾਂ (ਪ੍ਰਭੂ ਨਾਲ) ਪਿਆਰ ਲਾਈ ਬੈਠੀਆਂ ਹਨ (ਮੈਨੂੰ ਹਰ ਪਾਸੇ ਪ੍ਰਭੂ ਹੀ ਦਿੱਸਦਾ ਹੈ)
My eyes gaze lovingly upon Him,
ਅਬ ਬੇ ਗਲ ਕਹਨੁ ਨ ਜਾਈ ॥੧॥
ਹੁਣ ਮੈਥੋਂ ਕੋਈ ਹੋਰ ਗੱਲ ਆਖੀ ਹੀ ਨਹੀਂ ਜਾ ਸਕਦੀ (ਭਾਵ, ਮੈਂ ਹੁਣ ਇਹ ਆਖਣ-ਜੋਗਾ ਹੀ ਨਹੀਂ ਰਿਹਾ ਕਿ ਪ੍ਰਭੂ ਤੋਂ ਬਿਨਾ ਕੋਈ ਹੋਰ ਭੀ ਕਿਤੇ ਹੈ) ।੧।
and now, I cannot speak of anything else. ||1||
ਹਮਰਾ ਭਰਮੁ ਗਇਆ ਭਉ ਭਾਗਾ ॥
ਮੇਰਾ ਭੁਲੇਖਾ ਦੂਰ ਹੋ ਗਿਆ ਹੈ (ਕਿ ਪ੍ਰਭੂ ਤੋਂ ਬਿਨਾ ਕੋਈ ਹੋਰ ਹਸਤੀ ਭੀ ਜਗਤ ਵਿਚ ਹੈ; ਇਸ ਭੁਲੇਖੇ ਦੇ ਦੂਰ ਹੋਣ ਨਾਲ) ਹੁਣ ਕੋਈ ਡਰ ਨਹੀਂ ਰਹਿ ਗਿਆ (ਕਿਉਂਕਿ ਡਰ ਤਾਂ ਕਿਸੇ ਓਪਰੇ ਪਾਸੋਂ ਹੀ ਹੋ ਸਕਦਾ ਹੈ)
My doubts were removed, and my fear ran away,
ਜਬ ਰਾਮ ਨਾਮ ਚਿਤੁ ਲਾਗਾ ॥੧॥ ਰਹਾਉ ॥
ਜਦੋਂ ਤੋਂ ਮੇਰਾ ਚਿੱਤ ਪਰਮਾਤਮਾ ਦੇ ਨਾਮ ਵਿਚ ਗਿੱਝ ਗਿਆ ਹੈ,
when my consciousness became attached to the Lord's Name. ||1||Pause||
ਬਾਜੀਗਰ ਡੰਕ ਬਜਾਈ ॥
ਮੈਨੂੰ ਹੁਣ ਇਉਂ ਦਿੱਸਦਾ ਹੈ ਕਿ) ਜਦੋਂ ਪ੍ਰਭੂ-ਬਾਜ਼ੀਗਰ ਡੁਗਡੁਗੀ ਵਜਾਉਂਦਾ ਹੈ,
When the magician beats his tambourine,
ਸਭ ਖਲਕ ਤਮਾਸੇ ਆਈ ॥
ਤਾਂ ਸਾਰੀ ਖ਼ਲਕਤ (ਜਗਤ-) ਤਮਾਸ਼ਾ ਵੇਖਣ ਆ ਜਾਂਦੀ ਹੈ
everyone comes to see the show.
ਬਾਜੀਗਰ ਸ੍ਵਾਂਗੁ ਸਕੇਲਾ ॥
ਤੇ ਜਦੋਂ ਉਹ ਬਾਜੀਗਰ ਖੇਲ ਸਮੇਟਦਾ ਹੈ,
When the magician winds up his show,
ਅਪਨੇ ਰੰਗ ਰਵੈ ਅਕੇਲਾ ॥੨॥
ਤਾਂ ਇਕੱਲਾ ਆਪ ਹੀ ਆਪ ਆਪਣੀ ਮੌਜ ਵਿਚ ਰਹਿੰਦਾ ਹੈ ।
then he enjoys its play all alone. ||2||
ਕਥਨੀ ਕਹਿ ਭਰਮੁ ਨ ਜਾਈ ॥
ਪਰ ਇਹ ਦੈ੍ਵਤ ਦਾ) ਭੁਲੇਖਾ ਨਿਰੀਆਂ ਗੱਲਾਂ ਕਰਨ ਨਾਲ ਦੂਰ ਨਹੀਂ ਹੰੁਦਾ
By preaching sermons, one's doubt is not dispelled.
ਸਭ ਕਥਿ ਕਥਿ ਰਹੀ ਲੁਕਾਈ ॥
ਨਿਰੀਆਂ ਗੱਲਾਂ ਕਰ ਕਰ ਕੇ ਤਾਂ ਸਾਰੀ ਦੁਨੀਆ ਥੱਕ ਚੁੱਕੀ ਹੈ (ਕਿਸੇ ਦੇ ਅੰਦਰੋਂ ਦੈ੍ਵਤ-ਭਾਵ ਜਾਂਦੀ ਨਹੀਂ) ।
Everyone is tired of preaching and teaching.
ਜਾ ਕਉ ਗੁਰਮੁਖਿ ਆਪਿ ਬੁਝਾਈ ॥
ਜਿਸ ਮਨੁੱਖ ਨੂੰ ਪਰਮਾਤਮਾ ਆਪ ਗੁਰੂ ਦੀ ਰਾਹੀਂ ਸੁਮੱਤ ਦੇਂਦਾ ਹੈ
The Lord causes the Gurmukh to understand;
ਤਾ ਕੇ ਹਿਰਦੈ ਰਹਿਆ ਸਮਾਈ ॥੩॥
ਉਸ ਦੇ ਹਿਰਦੇ ਵਿਚ ਉਹ ਸਦਾ ਟਿਕਿਆ ਰਹਿੰਦਾ ਹੈ ।
his heart remains permeated with the Lord. ||3||
ਗੁਰ ਕਿੰਚਤ ਕਿਰਪਾ ਕੀਨੀ ॥
ਕਬੀਰ ਜੀ ਆਖਦੇ ਹਨ—ਜਿਸ ਮਨੁੱਖ ਉੱਤੇ ਗੁਰੂ ਨੇ ਥੋੜੀ ਜਿਤਨੀ ਭੀ ਮਿਹਰ ਕਰ ਦਿੱਤੀ ਹੈ
When the Guru grants even a bit of His Grace,
ਸਭੁ ਤਨੁ ਮਨੁ ਦੇਹ ਹਰਿ ਲੀਨੀ ॥
ਉਸ ਦਾ ਤਨ ਤੇ ਮਨ ਸਭ ਹਰੀ ਵਿਚ ਲੀਨ ਹੋ ਜਾਂਦਾ ਹੈ
one's body, mind and entire being are absorbed into the Lord.
ਕਹਿ ਕਬੀਰ ਰੰਗਿ ਰਾਤਾ ॥
ਉਹ ਪ੍ਰਭੂ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ,
Says Kabeer, I am imbued with the Lord's Love;
ਮਿਲਿਓ ਜਗਜੀਵਨ ਦਾਤਾ ॥੪॥੪॥
ਉਸ ਨੂੰ ਉਹ ਪ੍ਰਭੂ ਮਿਲ ਪੈਂਦਾ ਹੈ ਜੋ ਸਾਰੇ ਜਗਤ ਨੂੰ ਜੀਵਨ ਦੇਣ ਵਾਲਾ ਹੈ
I have met with the Life of the world, the Great Giver. ||4||4||