ਜਾ ਕੇ ਨਿਗਮ ਦੂਧ ਕੇ ਠਾਟਾ ॥
ਹੇ ਜਿੰਦੇ!) ਤੂੰ ਉਸ ਪ੍ਰਭੂ ਦੇ ਨਾਮ ਦੀ ਰਿੜਕਣ ਵਾਲੀ ਬਣ (ਭਾਵ, ਤੂੰ ਉਸ ਪ੍ਰਭੂ ਦੇ ਨਾਮ ਵਿਚ ਚਿੱਤ ਜੋੜ),
Let the sacred scriptures be your milk and cream,
 
ਸਮੁੰਦੁ ਬਿਲੋਵਨ ਕਉ ਮਾਟਾ ॥
ਵੇਦ ਆਦਿਕ ਧਰਮ-ਪੁਸਤਕ ਜਿਸ ਦੇ (ਨਾਮ-ਅੰਮ੍ਰਿਤ) ਦੁੱਧ ਦੇ ਸੋਮੇ ਹਨ ਤੇ ਸਤਸੰਗ ਉਸ ਦੁੱਧ ਦੇ ਰਿੜਕਣ ਲਈ ਚਾਟੀ ਹੈ
and the ocean of the mind the churning vat.
 
ਤਾ ਕੀ ਹੋਹੁ ਬਿਲੋਵਨਹਾਰੀ ॥
(ਹੇ ਜਿੰਦੇ! ਜੇ ਤੈਨੂੰ ਹਰਿ-ਮਿਲਾਪ ਨਸੀਬ ਨਾਹ ਹੋਇਆ, ਤਾਂ ਭੀ)
Be the butter-churner of the Lord,
 
ਕਿਉ ਮੇਟੈ ਗੋ ਛਾਛਿ ਤੁਹਾਰੀ ॥੧॥
ਉਹ ਪ੍ਰਭੂ (ਸਤਸੰਗ ਵਿਚ ਬੈਠ ਕੇ ਧਰਮ-ਪੁਸਤਕਾਂ ਦੇ ਵਿਚਾਰਨ ਦਾ) ਤੇਰਾ ਸਾਧਾਰਨ ਅਨੰਦ ਨਹੀਂ ਮਿਟਾਇਗਾ ।
and your buttermilk shall not be wasted. ||1||
 
ਚੇਰੀ ਤੂ ਰਾਮੁ ਨ ਕਰਸਿ ਭਤਾਰਾ ॥
ਹੇ ਜਿੰਦੇ! ਤੂੰ ਉਸ ਪਰਮਾਤਮਾ ਨੂੰ ਕਿਉਂ ਆਪਣਾ ਖਸਮ ਨਹੀਂ ਬਣਾਉਂਦੀ
O soul-bride slave, why don't you take the Lord as your Husband?
 
ਜਗਜੀਵਨ ਪ੍ਰਾਨ ਅਧਾਰਾ ॥੧॥ ਰਹਾਉ ॥
ਜੋ ਜਗਤ ਦਾ ਜੀਵਨ ਹੈ ਤੇ ਸਭ ਦੇ ਪ੍ਰਾਣਾਂ ਦਾ ਆਸਰਾ ਹੈ? ।੧।ਰਹਾਉ।
He is the Life of the world, the Support of the breath of life. ||1||Pause||
 
ਤੇਰੇ ਗਲਹਿ ਤਉਕੁ ਪਗ ਬੇਰੀ ॥
ਹੇ ਜਿੰਦੇ! ਤੇਰੇ ਗਲ ਵਿਚ ਮੋਹ ਦਾ ਪਟਾ ਤੇ ਤੇਰੇ ਪੈਰਾਂ ਵਿਚ ਆਸਾਂ ਦੀਆਂ ਬੇੜੀਆਂ ਹੋਣ ਕਰਕੇ
The chain is around your neck, and the cuffs are on your feet.
 
ਤੂ ਘਰ ਘਰ ਰਮਈਐ ਫੇਰੀ ॥
ਤੈਨੂੰ ਪਰਮਾਤਮਾ ਨੇ ਘਰ ਘਰ (ਕਈ ਜੂਨਾਂ ਵਿਚ) ਫਿਰਾਇਆ ਹੈ, (ਹੁਣ ਭਾਗਾਂ ਨਾਲ ਕਿਤੇ ਮਨੁੱਖਾ-ਜਨਮ ਮਿਲਿਆ ਸੀ)
The Lord has sent you wandering around from house to house.
 
ਤੂ ਅਜਹੁ ਨ ਚੇਤਸਿ ਚੇਰੀ ॥
ਹੁਣ ਭੀ ਤੂੰ ਉਸ ਪ੍ਰਭੂ ਨੂੰ ਯਾਦ ਨਹੀਂ ਕਰਦੀ,
And still, you do not meditate on the Lord, O soul-bride, slave.
 
ਤੂ ਜਮਿ ਬਪੁਰੀ ਹੈ ਹੇਰੀ ॥੨॥
ਹੇ ਭਾਗ-ਹੀਣ! ਤੈਨੂੰ ਜਮ ਨੇ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ (ਭਾਵ, ਮੌਤ ਆਇਆਂ ਫਿਰ ਪਤਾ ਨਹੀਂ ਕਿਸ ਲੰਮੇ ਗੇੜ ਵਿਚ ਪੈ ਜਾਇਂਗੀ) ।੨।
Death is watching you, O wretched woman. ||2||
 
ਪ੍ਰਭ ਕਰਨ ਕਰਾਵਨਹਾਰੀ ॥
ਸਭ ਕੁਝ ਕਰਨ ਕਰਾਉਣ ਵਾਲਾ ਪ੍ਰਭੂ ਆਪ ਹੀ ਹੈ
The Lord God is the Cause of causes.
 
ਕਿਆ ਚੇਰੀ ਹਾਥ ਬਿਚਾਰੀ ॥
ਪਰ ਇਸ ਵਿਚਾਰੀ ਜਿੰਦ ਦੇ ਭੀ ਕੀਹ ਵੱਸ?
What is in the hands of the poor soul-bride, the slave?
 
ਸੋਈ ਸੋਈ ਜਾਗੀ ॥
ਇਹ ਕਈ ਜਨਮਾਂ ਦੀ ਸੁੱਤੀ ਹੋਈ ਜਿੰਦ (ਤਦੋਂ ਹੀ) ਜਾਗਦੀ ਹੈ
She awakens from her slumber,
 
ਜਿਤੁ ਲਾਈ ਤਿਤੁ ਲਾਗੀ ॥੩॥
(ਜਦੋਂ ਉਹ ਆਪ ਜਗਾਉਂਦਾ ਹੈ, ਕਿਉਂਕਿ) ਜਿੱਧਰ ਉਹ ਇਸ ਨੂੰ ਲਾਉਂਦਾ ਹੈ ਉਧਰ ਹੀ ਇਹ ਲੱਗਦੀ ਹੈ ।
and she becomes attached to whatever the Lord attaches her. ||3||
 
ਚੇਰੀ ਤੈ ਸੁਮਤਿ ਕਹਾਂ ਤੇ ਪਾਈ ॥
ਹੇ (ਭਾਗਾਂ ਵਾਲੀਏ) ਜਿੰਦੇ! ਤੈਨੂੰ ਕਿੱਥੋਂ ਇਹ ਸੁਮੱਤ ਮਿਲੀ ਹੈ,
O soul-bride, slave, where did you obtain that wisdom,
 
ਜਾ ਤੇ ਭ੍ਰਮ ਕੀ ਲੀਕ ਮਿਟਾਈ ॥
ਜੋ ਤੈਨੂੰ ਭਟਕਣਾ ਵਿਚ ਪਾਈ ਰੱਖਦੇ ਸਨ;
by which you erased your inscription of doubt?
 
ਸੁ ਰਸੁ ਕਬੀਰੈ ਜਾਨਿਆ ॥
ਜਿਸ ਦੀ ਬਰਕਤਿ ਨਾਲ ਤੇਰੇ ਉਹ ਸੰਸਕਾਰ ਮਿਟ ਗਏ ਹਨ,
Kabeer has tasted that subtle essence;
 
ਮੇਰੋ ਗੁਰ ਪ੍ਰਸਾਦਿ ਮਨੁ ਮਾਨਿਆ ॥੪॥੫॥
ਹੇ ਕਬੀਰ! ਸਤਿਗੁਰੂ ਦੀ ਕਿਰਪਾ ਨਾਲ ਮੇਰੀ ਉਸ ਆਤਮਕ ਆਨੰਦ ਨਾਲ ਜਾਣ-ਪਛਾਣ ਹੋ ਗਈ ਹੈ, ਤੇ ਮੇਰਾ ਮਨ ਉਸ ਵਿਚ ਪਰਚ ਗਿਆ ਹੈ ।੪।੫।
by Guru's Grace, his mind is reconciled with the Lord. ||4||5||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by