ਜਿਹ ਬਾਝੁ ਨ ਜੀਆ ਜਾਈ ॥
ਜਿਸ (ਸਦਾ-ਥਿਰ ਰਹਿਣ ਵਾਲੇ ਆਤਮਕ ਜੀਵਨ) ਤੋਂ ਬਿਨਾ ਜੀਵਿਆ ਹੀ ਨਹੀਂ ਜਾ ਸਕਦਾ
Without Him, we cannot even live;
 
ਜਉ ਮਿਲੈ ਤ ਘਾਲ ਅਘਾਈ ॥
ਤੇ ਜੇ ਉਹ ਜੀਵਨ ਮਿਲ ਜਾਏ ਤਾਂ ਘਾਲ ਸਫਲ ਹੋ ਜਾਂਦੀ ਹੈ,
when we meet Him, then our task is completed.
 
ਸਦ ਜੀਵਨੁ ਭਲੋ ਕਹਾਂਹੀ ॥
ਜੋ ਜੀਵਨ ਸਦਾ ਕਾਇਮ ਰਹਿਣ ਵਾਲਾ ਹੈ, ਤੇ ਜਿਸ ਨੂੰ ਲੋਕ ਸੁਹਣਾ ਜੀਵਨ ਆਖਦੇ ਹਨ,
People say it is good to live forever,
 
ਮੂਏ ਬਿਨੁ ਜੀਵਨੁ ਨਾਹੀ ॥੧॥
ਉਹ ਜੀਵਨ ਆਪਾ-ਭਾਵ ਤਿਆਗਣ ਤੋਂ ਬਿਨਾ ਨਹੀਂ ਮਿਲ ਸਕਦਾ ।੧।
but without dying, there is no life. ||1||
 
ਅਬ ਕਿਆ ਕਥੀਐ ਗਿਆਨੁ ਬੀਚਾਰਾ ॥
ਜਦੋਂ ਉਸ ‘ਸਦ-ਜੀਵਨ’ ਦੀ ਸਮਝ ਪੈ ਜਾਂਦੀ ਹੈ ਤਦੋਂ ਉਸ ਦੇ ਬਿਆਨ ਕਰਨ ਦੀ ਲੋੜ ਨਹੀਂ ਰਹਿੰਦੀ । (
So now, what sort wisdom should I contemplate and preach?
 
ਨਿਜ ਨਿਰਖਤ ਗਤ ਬਿਉਹਾਰਾ ॥੧॥ ਰਹਾਉ ॥
ਆਪਣੇ ਵੇਂਹਦਿਆਂ ਹੀ (ਜਗਤ ਦੀ ਸਦਾ) ਬਦਲਦੇ ਰਹਿਣ ਦੀ ਚਾਲ ਵੇਖ ਲਈਦੀ ਹੈ
As I watch, worldly things dissipate. ||1||Pause||
 
ਘਸਿ ਕੁੰਕਮ ਚੰਦਨੁ ਗਾਰਿਆ ॥
ਜਿਸ ਪੁੱਤਰ (ਜੀਵਾਤਮਾ) ਨੇ ਘਾਲ-ਕਮਾਈ ਕਰ ਕੇ ਆਪਣੀ ਜਿੰਦ ਨੂੰ ਪ੍ਰਭੂ ਵਿਚ ਮਿਲਾ ਦਿੱਤਾ ਹੈ,
Saffron is ground up, and mixed with sandalwood;
 
ਬਿਨੁ ਨੈਨਹੁ ਜਗਤੁ ਨਿਹਾਰਿਆ ॥
ਉਸ ਨੇ ਆਪਣੀਆਂ ਅੱਖਾਂ ਨੂੰ ਜਗਤ-ਤਮਾਸ਼ੇ ਵਲੋਂ ਹਟਾ ਕੇ ਜਗਤ (ਦੀ ਅਸਲੀਅਤ) ਨੂੰ ਵੇਖ ਲਿਆ ਹ
without eyes, the world is seen.
 
ਪੂਤਿ ਪਿਤਾ ਇਕੁ ਜਾਇਆ ॥
ਉਸ ਨੇ ਆਪਣੇ ਅੰਦਰ ਆਪਣੇ ਪਿਤਾ-ਪ੍ਰਭੂ ਨੂੰ ਪਰਗਟ ਕਰ ਲਿਆ ਹੈ
The son has given birth to his father;
 
ਬਿਨੁ ਠਾਹਰ ਨਗਰੁ ਬਸਾਇਆ ॥੨॥
ਪਹਿਲਾਂ ਉਹ ਸਦਾ ਬਾਹਰ ਭਟਕਦਾ ਸੀ, ਹੁਣ (ਉਸ ਨੇ ਆਪਣੇ ਅੰਦਰ, ਮਾਨੋ,) ਸ਼ਹਿਰ ਵਸਾ ਲਿਆ ਹੈ
without a place, the city has been established. ||2||
 
ਜਾਚਕ ਜਨ ਦਾਤਾ ਪਾਇਆ ॥
ਜੋ ਮਨੁੱਖ ਮੰਗਤਾ (ਬਣ ਕੇ ਪ੍ਰਭੂ ਦੇ ਦਰ ਤੋਂ ਮੰਗਦਾ) ਹੈ ਉਸ ਨੂੰ ਦਾਤਾ-ਪ੍ਰਭੂ ਆਪ ਮਿਲ ਪੈਂਦਾ ਹੈ,
The humble beggar has found the Great Giver,
 
ਸੋ ਦੀਆ ਨ ਜਾਈ ਖਾਇਆ ॥
ਉਸ ਨੂੰ ਉਹ ਇਤਨੀ ਆਤਮਕ ਜੀਵਨ ਦੀ ਦਾਤ ਬਖ਼ਸ਼ਦਾ ਹੈ ਜੋ ਖ਼ਰਚਿਆਂ ਖ਼ਤਮ ਨਹੀਂ ਹੰੁਦੀ ।
but he is unable to eat what he has been given.
 
ਛੋਡਿਆ ਜਾਇ ਨ ਮੂਕਾ ॥
ਉਸ ਦਾਤ ਨੂੰ ਨਾਹ ਛੱਡਣ ਨੂੰ ਜੀ ਕਰਦਾ ਹੈ, ਨਾਹ ਉਹ ਮੁੱਕਦੀ ਹੈ,
He cannot leave it alone, but it is never exhausted.
 
ਅਉਰਨ ਪਹਿ ਜਾਨਾ ਚੂਕਾ ॥੩॥
ਤੇ ਉਸ ਦੀ ਬਰਕਤਿ ਨਾਲ) ਹੋਰਨਾਂ ਦੇ ਦਰ ਤੇ ਭਟਕਣਾ ਮੁੱਕ ਜਾਂਦੀ ਹੈ ।੩।
He shall not go to beg from others any longer. ||3||
 
ਜੋ ਜੀਵਨ ਮਰਨਾ ਜਾਨੈ ॥ ਸੋ ਪੰਚ ਸੈਲ ਸੁਖ ਮਾਨੈ ॥
ਜੋ ਮਨੁੱਖ ਇਸ ਆਤਮਕ ਅਟੱਲ ਜੀਵਨ ਦੀ ਖ਼ਾਤਰ ਆਪਾ-ਭਾਵ ਮਿਟਾਉਣ ਦੀ ਜਾਚ ਸਿੱਖ ਲੈਂਦਾ ਹੈ, ਉਹ ਸੰਤਾਂ ਵਾਲੇ ਅਟੱਲ ਆਤਮਕ ਸੁਖ ਨੂੰ ਮਾਣਦਾ ਹੈ
Those select few, who know how to die while yet alive, enjoy great peace.
 
ਕਬੀਰੈ ਸੋ ਧਨੁ ਪਾਇਆ ॥
ਮੈਂ ਕਬੀਰ ਨੇ (ਭੀ) ਉਹ (ਆਤਮਕ ਜੀਵਨ-ਰੂਪ) ਧਨ ਪ੍ਰਾਪਤ ਕਰ ਲਿਆ ਹੈ
Kabeer has found that wealth;
 
ਹਰਿ ਭੇਟਤ ਆਪੁ ਮਿਟਾਇਆ ॥੪॥੬॥
, ਤੇ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਆਪਾ-ਭਾਵ ਮਿਟਾ ਲਿਆ ਹੈ ।੪।੬।
meeting with the Lord, he has erased his self-conceit. ||4||6||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by