ਕਿਆ ਪੜੀਐ ਕਿਆ ਗੁਨੀਐ ॥
ਨਿਰੇ ਪੜ੍ਹਨ ਸੁਣਨ ਤੋਂ ਕੋਈ ਫ਼ਾਇਦਾ ਨਹੀਂ
What use is it to read, and what use is it to study?
ਕਿਆ ਬੇਦ ਪੁਰਾਨਾਂ ਸੁਨੀਐ ॥
ਹੇ ਗੰਵਾਰ!) ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ
What use is it to listen to the Vedas and the Puraanas?
ਪੜੇ ਸੁਨੇ ਕਿਆ ਹੋਈ ॥
ਜੇ ਇਸ ਪੜ੍ਹਨ ਸੁਣਨ ਦੇ ਕੁਦਰਤੀ ਨਤੀਜੇ ਦੇ ਤੌਰ ਤੇ
What use is reading and listening,
ਜਉ ਸਹਜ ਨ ਮਿਲਿਓ ਸੋਈ ॥੧॥
ਉਸ ਪ੍ਰਭੂ ਦਾ ਮਿਲਾਪ ਨਾਹ ਹੋਵੇ
if celestial peace is not attained? ||1||
ਹਰਿ ਕਾ ਨਾਮੁ ਨ ਜਪਸਿ ਗਵਾਰਾ ॥
ਹੇ ਮੂਰਖ! ਤੂੰ ਪਰਮਾਤਮਾ ਦਾ ਨਾਮ (ਤਾਂ) ਸਿਮਰਦਾ ਨਹੀਂ
The fool does not chant the Name of the Lord.
ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥
ਨਾਮ ਨੂੰ ਵਿਸਾਰ ਕੇ) ਮੁੜ ਮੁੜ ਹੋਰ ਸੋਚਾਂ ਸੋਚਣ ਦਾ ਤੈਨੂੰ ਕੀਹ ਲਾਭ ਹੋਵੇਗਾ? ।੧।ਰਹਾਉ।
So what does he think of, over and over again? ||1||Pause||
ਅੰਧਿਆਰੇ ਦੀਪਕੁ ਚਹੀਐ ॥
ਹਨੇਰੇ ਵਿਚ (ਤਾਂ) ਦੀਵੇ ਦੀ ਲੋੜ ਹੰੁਦੀ ਹੈ (ਤਾਕਿ ਅੰਦਰੋਂ) ਉਹ ਹਰਿ-ਨਾਮ ਪਦਾਰਥ ਮਿਲ ਪਏ
In the darkness, we need a lamp
ਇਕ ਬਸਤੁ ਅਗੋਚਰ ਲਹੀਐ ॥
ਜਿਸ ਤਕ ਇੰਦ੍ਰਿਆਂ ਦੀ ਪਹੰੁਚ ਨਹੀਂ ਹੋ ਸਕਦੀ
to find the incomprehensible thing.
ਬਸਤੁ ਅਗੋਚਰ ਪਾਈ ॥
ਜਿਸ ਮਨੁੱਖ ਨੂੰ ਉਹ ਅਪਹੰੁਚ ਹਰਿ-ਨਾਮ ਪਦਾਰਥ ਮਿਲ ਪੈਂਦਾ ਹੈ,
I have found this incomprehensible thing;
ਘਟਿ ਦੀਪਕੁ ਰਹਿਆ ਸਮਾਈ ॥੨॥
ਉਸ ਦੇ ਅੰਦਰ ਉਹ ਦੀਵਾ ਫਿਰ ਸਦਾ ਟਿਕਿਆ ਰਹਿੰਦਾ ਹੈ
my mind is illuminated and enlightened. ||2||
ਕਹਿ ਕਬੀਰ ਅਬ ਜਾਨਿਆ ॥
ਕਬੀਰ ਜੀ ਆਖਦੇ ਹਨ—ਉਸ ਅਪਹੰੁਚ ਹਰਿ-ਨਾਮ ਪਦਾਰਥ ਨਾਲ ਮੇਰੀ ਭੀ ਜਾਣ-ਪਛਾਣ ਹੋ ਗਈ ਹੈ
Says Kabeer, now I know Him;
ਜਬ ਜਾਨਿਆ ਤਉ ਮਨੁ ਮਾਨਿਆ ॥
ਜਦੋਂ ਤੋਂ ਜਾਣ-ਪਛਾਣ ਹੋਈ ਹੈ, ਮੇਰਾ ਮਨ ਉਸੇ ਵਿਚ ਹੀ ਪਰਚ ਗਿਆ ਹੈ ।
since I know Him, my mind is pleased and appeased.
ਮਨ ਮਾਨੇ ਲੋਗੁ ਨ ਪਤੀਜੈ ॥
ਪਰਮਾਤਮਾ ਵਿਚ ਮਨ ਜੁੜਨ ਨਾਲ (ਕਰਮ-ਕਾਂਡੀ) ਜਗਤ ਦੀ ਤਸੱਲੀ ਨਹੀਂ ਹੰੁਦੀ;
My mind is pleased and appeased, and yet, people do not believe it.
ਨ ਪਤੀਜੈ ਤਉ ਕਿਆ ਕੀਜੈ ॥੩॥੭॥
ਦੂਜੇ ਪਾਸੇ,) ਨਾਮ ਸਿਮਰਨ ਵਾਲੇ ਨੂੰ ਭੀ ਇਹ ਮੁਥਾਜੀ ਨਹੀਂ ਹੁੰਦੀ ਕਿ ਜ਼ਰੂਰ ਹੀ ਲੋਕਾਂ ਦੀ ਤਸੱਲੀ ਭੀ ਕਰਾਏ,
They do not believe it, so what can I do? ||3||7||