ਹ੍ਰਿਦੈ ਕਪਟੁ ਮੁਖ ਗਿਆਨੀ ॥
ਹੇ ਪਖੰਡੀ ਮਨੁੱਖ! ਤੇਰੇ ਮਨ ਵਿਚ ਤਾਂ ਠੱਗੀ ਹੈ, ਪਰ ਤੂੰ ਮੂੰਹੋਂ (ਬ੍ਰਹਮ) ਗਿਆਨ ਦੀਆਂ ਗੱਲਾਂ ਕਰ ਰਿਹਾ ਹੈਂ ।
In his heart there is deception, and yet in his mouth are words of wisdom.
ਝੂਠੇ ਕਹਾ ਬਿਲੋਵਸਿ ਪਾਨੀ ॥੧॥
ਤੈਨੂੰ ਇਸ ਪਾਣੀ ਰਿੜਕਣ ਤੋਂ ਕੋਈ ਲਾਭ ਨਹੀਂ ਹੋ ਸਕਦਾ ।੧।
You are false - why are you churning water? ||1||
ਕਾਂਇਆ ਮਾਂਜਸਿ ਕਉਨ ਗੁਨਾਂ ॥
ਤੂੰ ਆਪਣਾ ਸਰੀਰ ਮਾਂਜਦਾ ਫਿਰਦਾ ਹੈਂ (ਭਾਵ, ਬਾਹਰੋਂ ਸੁੱਚਾ ਤੇ ਪਵਿੱਤਰਤਾ ਰੱਖਦਾ ਹੈਂ) ।੧।ਰਹਾਉ।
Why do you bother to wash your body?
ਜਉ ਘਟ ਭੀਤਰਿ ਹੈ ਮਲਨਾਂ ॥੧॥ ਰਹਾਉ ॥
ਹੇ ਝੂਠੇ!) ਜੇ ਤੇਰੇ ਹਿਰਦੇ ਵਿਚ (ਕਪਟ ਦੀ) ਮੈਲ ਹੈ ਤਾਂ ਇਸ ਗੱਲ ਦਾ ਕੋਈ ਫ਼ਾਇਦਾ ਨਹੀ
Your heart is still full of filth. ||1||Pause||
ਲਉਕੀ ਅਠਸਠਿ ਤੀਰਥ ਨ੍ਹਾਈ ॥
ਵੇਖ,) ਜੇ ਤੂੰਬੀ ਅਠਾਹਠ ਤੀਰਥਾਂ ਉੱਤੇ ਭੀ ਇਸ਼ਨਾਨ ਕਰ ਲਏ
The gourd may be washed at the sixty-eight sacred shrines,
ਕਉਰਾਪਨੁ ਤਊ ਨ ਜਾਈ ॥੨॥
ਤਾਂ ਭੀ ਉਸ ਦੀ (ਅੰਦਰਲੀ) ਕੁੜਿੱਤਣ ਦੂਰ ਨਹੀਂ ਹੁੰਦੀ ।੨
but even then, its bitterness is not removed. ||2||
ਕਹਿ ਕਬੀਰ ਬੀਚਾਰੀ ॥
(ਇਸ ਅੰਦਰਲੀ ਮੈਲ ਨੂੰ ਦੂਰ ਕਰਨ ਲਈ) ਕਬੀਰ ਤਾਂ ਸੋਚ ਵਿਚਾਰ ਕੇ (ਪ੍ਰਭੂ ਅੱਗੇ ਹੀ ਇਉਂ) ਅਰਦਾਸ ਕਰਦਾ ਹੈ
Says Kabeer after deep contemplation,
ਭਵ ਸਾਗਰੁ ਤਾਰਿ ਮੁਰਾਰੀ ॥੩॥੮॥
ਹੇ ਪ੍ਰਭੂ! ਤੂੰ ਮੈਨੂੰ ਇਸ ਸੰਸਾਰ-ਸਮੰੁਦਰ ਤੋਂ ਪਾਰ ਲੰਘਾ ਲੈ ।੩।੮।
please help me cross over the terrifying world-ocean, O Lord, O Destroyer of ego. ||3||8||