ਰਾਗੁ ਸੋਰਠਿ ॥
Raag Sorat'h:
ਭੂਖੇ ਭਗਤਿ ਨ ਕੀਜੈ ॥
ਮਨੁੱਖ ਦੀ ਰੋਟੀ ਵਲੋਂ ਹੀ ਤ੍ਰਿਸ਼ਨਾ ਨਹੀਂ ਮੁੱਕੀ, ਤਾਂ ਉਹ ਪ੍ਰਭੂ ਦੀ ਭਗਤੀ ਨਹੀਂ ਕਰ ਸਕਦਾ
I am so hungry, I cannot perform devotional worship service.
ਯਹ ਮਾਲਾ ਅਪਨੀ ਲੀਜੈ ॥
ਫਿਰ ਉਹ ਭਗਤੀ ਵਿਖਾਵੇ ਦੀ ਹੀ ਰਹਿ ਜਾਂਦੀ ਹੈ ।
Here, Lord, take back Your mala.
ਹਉ ਮਾਂਗਉ ਸੰਤਨ ਰੇਨਾ ॥
(ਪ੍ਰਭੂ! ਇੱਕ ਤਾਂ ਮੈਨੂੰ ਰੋਟੀ ਵਲੋਂ ਬੇ-ਫ਼ਿਕਰ ਕਰ, ਦੂਜੇ) ਮੈਂ ਸੰਤਾਂ ਦੀ ਚਰਨ-ਧੂੜ ਮੰਗਦਾ ਹਾਂ,
I beg for the dust of the feet of the Saints.
ਮੈ ਨਾਹੀ ਕਿਸੀ ਕਾ ਦੇਨਾ ॥੧॥
ਤਾਕਿ ਮੈਂ ਕਿਸੇ ਦਾ ਮੁਥਾਜ ਨਾਹ ਹੋਵਾਂ ।੧
I do not owe anyone anything. ||1||
ਮਾਧੋ ਕੈਸੀ ਬਨੈ ਤੁਮ ਸੰਗੇ ॥
ਹੇ ਪ੍ਰਭੂ! ਤੈਥੋਂ ਸ਼ਰਮ ਕੀਤਿਆਂ ਨਹੀਂ ਨਿਭ ਸਕਣੀ
O Lord, how can I be with You?
ਆਪਿ ਨ ਦੇਹੁ ਤ ਲੇਵਉ ਮੰਗੇ ॥ ਰਹਾਉ ॥
ਸੋ, ਜੇ ਤੂੰ ਆਪ ਨਾਹ ਦੇਵੇਂਗਾ, ਤਾਂ ਮੈਂ ਹੀ ਮੰਗ ਕੇ ਲੈ ਲਵਾਂਗਾ ।ਰਹਾਉ
If You do not give me Yourself, then I shall beg until I get You. ||Pause||
ਦੁਇ ਸੇਰ ਮਾਂਗਉ ਚੂਨਾ ॥
ਮੈਨੂੰ ਦੋ ਸੇਰ ਆਟੇ ਦੀ ਲੋੜ ਹੈ,
I ask for two kilos of flour,
ਪਾਉ ਘੀਉ ਸੰਗਿ ਲੂਨਾ ॥
ਇਕ ਪਾਉ ਘਿਉ ਤੇ ਕੁਝ ਲੂਣ ਚਾਹੀਦਾ ਹੈ,
and half a pound of ghee, and salt.
ਅਧ ਸੇਰੁ ਮਾਂਗਉ ਦਾਲੇ ॥
ਮੈਂ ਤੈਥੋਂ ਅੱਧ ਸੇਰ ਦਾਲ ਮੰਗਦਾ ਹਾਂ
I ask for a pound of beans,
ਮੋ ਕਉ ਦੋਨਉ ਵਖਤ ਜਿਵਾਲੇ ॥੨॥
ਇਹ ਚੀਜ਼ਾ ਮੇਰੇ ਦੋਹਾਂ ਵੇਲਿਆਂ ਦੀ ਗੁਜ਼ਰਾਨ ਲਈ ਕਾਫ਼ੀ ਹਨ ।੨।
which I shall eat twice a day. ||2||
ਖਾਟ ਮਾਂਗਉ ਚਉਪਾਈ ॥
ਸਾਬਤ ਮੰਜੀ ਮੰਗਦਾ ਹਾਂ
I ask for a cot, with four legs,
ਸਿਰਹਾਨਾ ਅਵਰ ਤੁਲਾਈ ॥
ਸਿਰਾਣਾ ਤੇ ਤੁਲਾਈ ਭੀ
and a pillow and mattress.
ਊਪਰ ਕਉ ਮਾਂਗਉ ਖੀਂਧਾ ॥
ਉਪਰ ਲੈਣ ਲਈ ਰਜ਼ਾਈ ਦੀ ਲੋੜ ਹੈ—ਬੱਸ!
I ask for a quit to cover myself.
ਤੇਰੀ ਭਗਤਿ ਕਰੈ ਜਨੁ ਥੀਂਧਾ ॥੩॥
ਫਿਰ ਤੇਰਾ ਭਗਤ (ਸਰੀਰਕ ਲੋੜਾਂ ਵਲੋਂ ਬੇ-ਫ਼ਿਕਰ ਹੋ ਕੇ) ਤੇਰੇ ਪ੍ਰੇਮ ਵਿਚ ਭਿੱਜ ਕੇ ਤੇਰੀ ਭਗਤੀ ਕਰੇਗਾ ।੩।
Your humble servant shall perform Your devotional worship service with love. ||3||
ਮੈ ਨਾਹੀ ਕੀਤਾ ਲਬੋ ॥
ਕਬੀਰ ਜੀ ਆਖਦੇ ਹਨ—ਹੇ ਪ੍ਰਭੂ! ਮੈਂ (ਮੰਗਣ ਵਿਚ) ਕੋਈ ਲਾਲਚ ਨਹੀਂ ਕੀਤਾ,
I have no greed;
ਇਕੁ ਨਾਉ ਤੇਰਾ ਮੈ ਫਬੋ ॥
ਕਉਂਕਿ (ਉਹ ਚੀਜ਼ਾਂ ਤਾਂ ਸਰੀਰਕ ਨਿਰਬਾਹ-ਮਾਤ੍ਰ ਹਨ) ਅਸਲ ਵਿਚ ਤਾਂ ਮੈਨੂੰ ਤੇਰਾ ਨਾਮ ਹੀ ਪਿਆਰਾ ਹੈ
Your Name is the only ornament I wish for.
ਕਹਿ ਕਬੀਰ ਮਨੁ ਮਾਨਿਆ ॥
ਮੇਰਾ ਮਨ (ਤੇਰੇ ਨਾਮ ਵਿਚ) ਪਰਚਿਆ ਹੋਇਆ ਹੈ
Says Kabeer, my mind is pleased and appeased;
ਮਨੁ ਮਾਨਿਆ ਤਉ ਹਰਿ ਜਾਨਿਆ ॥੪॥੧੧॥
ਤੇ ਜਦੋਂ ਦਾ ਪਰਚਿਆ ਹੈ ਤਦੋਂ ਤੋਂ ਤੇਰੇ ਨਾਲ ਮੇਰੀ (ਡੂੰਘੀ) ਜਾਣ-ਪਛਾਣ ਹੋ ਗਈ ਹੈ ।੪।੧੧।
now that my mind is pleased and appeased, I have come to know the Lord. ||4||11||