ਘਰੁ ੪ ਸੋਰਠਿ ॥
Fourth House, Sorat'h:
ਪਾੜ ਪੜੋਸਣਿ ਪੂਛਿ ਲੇ ਨਾਮਾ ਕਾ ਪਹਿ ਛਾਨਿ ਛਵਾਈ ਹੋ ॥
ਨਾਲ ਦੀ ਗੁਆਂਢਣ ਨੇ ਪੁੱਛਿਆ—ਹੇ ਨਾਮੇ! ਤੂੰ ਆਪਣੀ ਛੰਨ ਕਿਸ ਪਾਸੋਂ ਬਣਵਾਈ ਹੈ
The woman next door asked Naam Dayv, "Who built your house?
ਤੋ ਪਹਿ ਦੁਗਣੀ ਮਜੂਰੀ ਦੈਹਉ ਮੋ ਕਉ ਬੇਢੀ ਦੇਹੁ ਬਤਾਈ ਹੋ ॥੧॥
ਮੈਨੂੰ ਉਸ ਤਰਖਾਣ ਦੀ ਦੱਸ ਪਾ, ਮੈਂ ਤੇਰੇ ਨਾਲੋਂ ਦੂਣੀ ਮਜੂਰੀ ਦੇ ਦਿਆਂਗੀ ।੧।
I shall pay him double wages. Tell me, who is your carpenter?"||1||
ਰੀ ਬਾਈ ਬੇਢੀ ਦੇਨੁ ਨ ਜਾਈ ॥
ਮੈਨੂੰ ਉਸ ਤਰਖਾਣ ਦੀ ਦੱਸ ਪਾ, ਮੈਂ ਤੇਰੇ ਨਾਲੋਂ ਦੂਣੀ ਮਜੂਰੀ ਦੇ ਦਿਆਂਗੀ ।੧।
O sister, I cannot give this carpenter to you.
ਦੇਖੁ ਬੇਢੀ ਰਹਿਓ ਸਮਾਈ ॥
ਵੇਖ, ਉਹ ਤਰਖਾਣ ਹਰ ਥਾਂ ਮੌਜੂਦ ਹੈ ਤੇ
Behold, my carpenter is pervading everywhere.
ਹਮਾਰੈ ਬੇਢੀ ਪ੍ਰਾਨ ਅਧਾਰਾ ॥੧॥ ਰਹਾਉ ॥
ਉਹ ਮੇਰੀ ਜਿੰਦ ਦਾ ਆਸਰਾ ਹੈ ।੧।ਰਹਾਉ।
My carpenter is the Support of the breath of life. ||1||Pause||
ਬੇਢੀ ਪ੍ਰੀਤਿ ਮਜੂਰੀ ਮਾਂਗੈ ਜਉ ਕੋਊ ਛਾਨਿ ਛਵਾਵੈ ਹੋ ॥
(ਹੇ ਭੈਣ!) ਜੇ ਕੋਈ ਮਨੁੱਖ (ਉਸ ਤਰਖਾਣ ਪਾਸੋਂ) ਛੰਨ ਬਣਵਾਏ ਤਾਂ ਉਹ ਤਰਖਾਣ ਪ੍ਰੀਤ (ਦੀ) ਮਜੂਰੀ ਮੰਗਦਾ ਹੈ;
This carpenter demands the wages of love, if someone wants Him to build their house.
ਲੋਗ ਕੁਟੰਬ ਸਭਹੁ ਤੇ ਤੋਰੈ ਤਉ ਆਪਨ ਬੇਢੀ ਆਵੈ ਹੋ ॥੨॥
(ਪ੍ਰੀਤ ਭੀ ਅਜਿਹੀ ਹੋਵੇ ਕਿ ਲੋਕਾਂ ਨਾਲੋਂ, ਪਰਵਾਰ ਨਾਲੋਂ, ਸਭਨਾਂ ਨਾਲੋਂ, ਮੋਹ ਤੋੜ ਲਏ; ਤਾਂ ਉਹ ਤਰਖਾਣ ਆਪਣੇ ਆਪ ਆ ਜਾਂਦਾ ਹੈ) ।੨।
When one breaks his ties with all the people and relatives, then the carpenter comes of His own accord. ||2||
ਐਸੋ ਬੇਢੀ ਬਰਨਿ ਨ ਸਾਕਉ ਸਭ ਅੰਤਰ ਸਭ ਠਾਂਈ ਹੋ ॥
ਤਿਵੇਂ ਮੈਂ (ਉਸ) ਐਸੇ ਤਰਖਾਣ ਦਾ ਸਰੂਪ ਬਿਆਨ ਨਹੀਂ ਕਰ ਸਕਦਾ, (ਉਂਞ) ਉਹ ਸਭਨਾਂ ਵਿਚ ਹੈ, ਉਹ ਸਭ ਥਾਈਂ ਹੈ ।੩।
I cannot describe such a carpenter, who is contained in everything, everywhere.
ਗੂੰਗੈ ਮਹਾ ਅੰਮ੍ਰਿਤ ਰਸੁ ਚਾਖਿਆ ਪੂਛੇ ਕਹਨੁ ਨ ਜਾਈ ਹੋ ॥੩॥
ਜਿਵੇਂ) ਜੇ ਕੋਈ ਗੰੁਗਾ ਬੜਾ ਸੁਆਦਲਾ ਪਦਾਰਥ ਖਾਏ ਤਾਂ ਪੁੱਛਿਆਂ (ਉਸ ਪਾਸੋਂ ਉਸ ਦਾ ਸੁਆਦ) ਦੱਸਿਆ ਨਹੀਂ ਜਾ ਸਕਦਾ
The mute tastes the most sublime ambrosial nectar, but if you ask him to describe it, he cannot. ||3||
ਬੇਢੀ ਕੇ ਗੁਣ ਸੁਨਿ ਰੀ ਬਾਈ ਜਲਧਿ ਬਾਂਧਿ ਧ੍ਰੂ ਥਾਪਿਓ ਹੋ ॥
ਹੇ ਭੈਣ! ਉਸ ਤਰਖਾਣ ਦੇ (ਕੁਝ ਥੋੜੇ ਜਿਹੇ) ਗੁਣ ਸੁਣ ਲੈ—ਉਸ ਨੇ ਧ੍ਰੂ ਨੂੰ ਅਟੱਲ ਪਦਵੀ ਦਿੱਤੀ, ਉਸ ਨੇ ਸਮੁੰਦਰ (ਤੇ ਪੁਲ) ਬੱ
Listen to the virtues of this carpenter, O sister; He stopped the oceans, and established Dhroo as the pole star.
ਨਾਮੇ ਕੇ ਸੁਆਮੀ ਸੀਅ ਬਹੋਰੀ ਲੰਕ ਭਭੀਖਣ ਆਪਿਓ ਹੋ ॥੪॥੨॥
, ਨਾਮਦੇਵ ਦੇ (ਉਸ ਤਰਖਾਣ) ਨੇ (ਲੋਕਾਂ ਤੋਂ) ਸੀਤਾ ਮੋੜ ਕੇ ਲਿਆਂਦੀ ਤੇ ਭਭੀਖਣ ਨੂੰ ਲੰਕਾ ਦਾ ਮਾਲਕ ਬਣਾ ਦਿੱਤਾ ।੪।੨।
Naam Dayv's Lord Master brought Sita back, and gave Sri Lanka to Bhabheekhan. ||4||2||