ਸੋਰਠਿ ਘਰੁ ੩ ॥
Sorat'h, Third House:
ਅਣਮੜਿਆ ਮੰਦਲੁ ਬਾਜੈ ॥
ਜਿਹੜਾ ਭੀ ਕੋਈ ਮਨੁੱਖ ਇਸ ਅਸਲੀਅਤ ਨੂੰ ਵਿਚਾਰਦਾ ਹੈ (ਭਾਵ, ਜਿਸ ਦੇ ਭੀ ਅੰਦਰ ਇਹ ਮੇਲ-ਅਵਸਥਾ ਵਾਪਰਦੀ ਹੈ, ਉਸ ਦੇ ਅੰਦਰ) ਢੋਲ ਵੱਜਣ ਲੱਗ ਪੈਂਦਾ ਹ
The skinless drum plays.
ਬਿਨੁ ਸਾਵਣ ਘਨਹਰੁ ਗਾਜੈ ॥
ਉਸ ਦੇ ਮਨ ਵਿਚ) ਬੱਦਲ ਗੱਜਣ ਲੱਗ ਪੈਂਦਾ ਹੈ, ਪਰ ਉਹ ਬੱਦਲ ਸਾਵਣ ਮਹੀਨੇ ਦੀ ਉਡੀਕ ਨਹੀਂ ਕਰਦਾ (ਭਾਵ, ਹਰ ਵੇਲੇ ਗੱਜਦਾ ਹੈ),
Without the rainy season, the clouds shake with thunder.
ਬਾਦਲ ਬਿਨੁ ਬਰਖਾ ਹੋਈ ॥
ਉਸ ਦੇ ਅੰਦਰ ਬੱਦਲਾਂ ਤੋਂ ਬਿਨਾ ਹੀ ਮੀਂਹ ਪੈਣ ਲੱਗ ਜਾਂਦਾ ਹੈ (ਬੱਦਲ ਤਾਂ ਕਦੇ ਆਏ ਤੇ ਕਦੇ ਚਲੇ ਗਏ, ਉੱਥੇ ਹਰ ਵੇਲੇ ਹੀ ਨਾਮ ਦੀ ਵਰਖਾ ਹੰੁਦੀ ਹੈ) ।੧।
Without clouds, the rain falls,
ਜਉ ਤਤੁ ਬਿਚਾਰੈ ਕੋਈ ॥੧॥
ਜਿਹੜਾ ਭੀ ਕੋਈ ਮਨੁੱਖ ਇਸ ਅਸਲੀਅਤ ਨੂੰ ਵਿਚਾਰਦਾ ਹੈ
if one contemplates the essence of reality. ||1||
ਮੋ ਕਉ ਮਿਲਿਓ ਰਾਮੁ ਸਨੇਹੀ ॥
ਮੈਨੂੰ ਪਿਆਰਾ ਰਾਮ ਮਿਲ ਪਿਆ ਹੈ
I have met my Beloved Lord.
ਜਿਹ ਮਿਲਿਐ ਦੇਹ ਸੁਦੇਹੀ ॥੧॥ ਰਹਾਉ ॥
ਜਿਸ ਦੇ ਮਿਲਣ ਦੀ ਬਰਕਤਿ ਨਾਲ ਮੇਰਾ ਸਰੀਰ ਭੀ ਚਮਕ ਪਿਆ ਹੈ ।੧।ਰਹਾਉ
Meeting with Him, my body is made beauteous and sublime. ||1||Pause||
ਮਿਲਿ ਪਾਰਸ ਕੰਚਨੁ ਹੋਇਆ ॥
ਸਤਿਗੁਰੂ ਦੀ ਸਿੱਖਿਆ ਲੈ ਕੇ ਮੇਰਾ ਮਨ ਇਸ ਤਰ੍ਹਾਂ ਪਤੀਜ ਗਿਆ ਹੈ (ਤੇ ਸੁਅੱਛ ਹੋ ਗਿਆ ਹੈ) ਜਿਵੇਂ ਪਾਰਸ ਨਾਲ ਛੋਹ ਕੇ (ਲੋਹਾ) ਸੋਨਾ ਬਣ ਜਾਂਦਾ ਹੈ,
Touching the philosopher's stone, I have been transformed into gold.
ਮੁਖ ਮਨਸਾ ਰਤਨੁ ਪਰੋਇਆ ॥
ਹੁਣ ਮੇਰੇ ਬਚਨਾਂ ਵਿਚ ਤੇ ਖ਼ਿਆਲਾਂ ਵਿਚ ਨਾਮ-ਰਤਨ ਹੀ ਪਰੋਤਾ ਗਿਆ ਹੈ,
I have threaded the jewels into my mouth and mind.
ਨਿਜ ਭਾਉ ਭਇਆ ਭ੍ਰਮੁ ਭਾਗਾ ॥
ਪ੍ਰਭੂ ਨਾਲ ਹੁਣ) ਮੇਰਾ ਆਪਣਿਆਂ ਵਾਲਾ ਪਿਆਰ ਪੈ ਗਿਆ ਹੈ
I love Him as my own, and my doubt has been dispelled.
ਗੁਰ ਪੂਛੇ ਮਨੁ ਪਤੀਆਗਾ ॥੨॥
(ਇਹ) ਭੁਲੇਖਾ ਰਹਿ ਹੀ ਨਹੀਂ ਗਿਆ (ਕਿ ਕਿਤੇ ਕੋਈ ਓਪਰਾ ਭੀ ਹੈ) ।੨।
Seeking the Guru's guidance, my mind is content. ||2||
ਜਲ ਭੀਤਰਿ ਕੁੰਭ ਸਮਾਨਿਆ ॥
ਜਿਵੇਂ ਸਮੰੁਦਰ ਦੇ) ਪਾਣੀ ਵਿਚ ਘੜੇ ਦਾ ਪਾਣੀ ਮਿਲ ਜਾਂਦਾ ਹੈ (ਤੇ ਆਪਣੀ ਵੱਖਰੀ ਹਸਤੀ ਮਿਟਾ ਲੈਂਦਾ ਹੈ),
The water is contained within the pitcher;
ਸਭ ਰਾਮੁ ਏਕੁ ਕਰਿ ਜਾਨਿਆ ॥
ਮੈਨੂੰ ਭੀ ਹੁਣ ਹਰ ਥਾਂ ਰਾਮ ਹੀ ਰਾਮ ਦਿੱਸਦਾ ਹੈ (ਮੇਰੀ ਆਪਣੀ ਅਪਣੱਤ ਰਹੀ ਹੀ ਨਹੀਂ);
I know that the One Lord is contained in all.
ਗੁਰ ਚੇਲੇ ਹੈ ਮਨੁ ਮਾਨਿਆ ॥
ਆਪਣੇ ਸਤਿਗੁਰੂ ਨਾਲ ਮੇਰਾ ਮਨ ਇਕ-ਮਿਕ ਹੋ ਗਿਆ ਹੈ
The mind of the disciple has faith in the Guru.
ਜਨ ਨਾਮੈ ਤਤੁ ਪਛਾਨਿਆ ॥੩॥੩॥
ਤੇ ਮੈਂ ਦਾਸ ਨਾਮੇ ਨੇ (ਜਗਤ ਦੇ) ਅਸਲੇ ਪਰਮਾਤਮਾ ਨਾਲ (ਪੱਕੀ) ਸਾਂਝ ਪਾ ਲਈ ਹੈ ।੩।੩।
Servant Naam Dayv understands the essence of reality. ||3||3||