ਪਉੜੀ ॥
Pauree:
ਹਰਿ ਤੇਰੀ ਸਭ ਕਰਹਿ ਉਸਤਤਿ ਜਿਨਿ ਫਾਥੇ ਕਾਢਿਆ ॥
ਹੇ ਪ੍ਰਭੂ ! ਸਭ ਜੀਵ ਤੇਰੀ (ਹੀ) ਸਿਫ਼ਤਿ-ਸਾਲਾਹ ਕਰਦੇ ਹਨ, ਜਿਸ ਤੂੰ (ਉਹਨਾਂ ਮਾਇਆ ਵਿਚ) ਫਸਿਆਂ ਨੂੰ ਕੱਢਿਆ ਹੈ
Lord, everyone sings Your Praises. You have freed us from bondage.
ਹਰਿ ਤੁਧਨੋ ਕਰਹਿ ਸਭ ਨਮਸਕਾਰੁ ਜਿਨਿ ਪਾਪੈ ਤੇ ਰਾਖਿਆ ॥
ਹੇ ਹਰੀ ! ਸਭ ਜੀਵ ਤੇਰੇ ਅੱਗੇ ਸਿਰ ਨਵਾਂਦੇ ਹਨ, ਜਿਸ ਤੂੰ (ਉਹਨਾਂ ਨੂੰ) ਪਾਪਾਂ ਤੋਂ ਬਚਾਇਆ ਹੈ
Lord, everyone bows in reverence to You. You have saved us from our sinful ways.
ਹਰਿ ਨਿਮਾਣਿਆ ਤੂੰ ਮਾਣੁ ਹਰਿ ਡਾਢੀ ਹੂੰ ਤੂੰ ਡਾਢਿਆ ॥
ਹੇ ਹਰੀ ! ਜਿਨ੍ਹਾਂ ਨੂੰ ਕਿਤੇ ਆਦਰ ਨਹੀਂ ਮਿਲਦਾ, ਤੂੰ ਉਹਨਾਂ ਦਾ ਮਾਣ ਬਣਦਾ ਹੈਂ । ਹੇ ਹਰੀ ! ਤੂੰ ਸਭ ਤੋਂ ਵਧੀਕ ਡਾਢਾ ਹੈਂ
Lord, You are the Honor of the dishonored. Lord, You are the Strongest of the strong.
ਹਰਿ ਅਹੰਕਾਰੀਆ ਮਾਰਿ ਨਿਵਾਏ ਮਨਮੁਖ ਮੂੜ ਸਾਧਿਆ ॥
(ਹੇ ਭਾਈ !) ਪ੍ਰਭੂ ਅਹੰਕਾਰੀਆਂ ਨੂੰ ਮਾਰ ਕੇ (ਭਾਵ, ਬਿਪਤਾ ਵਿਚ ਪਾ ਕੇ) ਨਿਵਾਉਂਦਾ ਹੈ, ਤੇ ਮੂਰਖ ਮਨਮੁਖਾਂ ਨੂੰ ਸਿੱਧੇ ਰਾਹੇ ਪਾਂਦਾ ਹੈ
The Lord beats down the egocentrics and corrects the foolish, self-willed manmukhs.
ਹਰਿ ਭਗਤਾ ਦੇਇ ਵਡਿਆਈ ਗਰੀਬ ਅਨਾਥਿਆ ॥੧੭॥
ਹੈ ਪ੍ਰਭੂ ਗਰੀਬ ਤੇ ਅਨਾਥ ਭਗਤਾਂ ਨੂੰ ਆਦਰ ਬਖ਼ਸ਼ਦਾ ਹੈ ।੧੭।
The Lord bestows glorious greatness on His devotees, the poor, and the lost souls. ||17||