ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥
ਹੇ ਪੰਡਿਤ!) ਜੋ ਪ੍ਰਭੂ ਸੁਖਾਂ ਦਾ ਸਮੰੁਦਰ ਹੈ, ਜਿਸ ਪ੍ਰਭੂ ਦੇ ਵੱਸ ਵਿਚ ਸੁਰਗ ਦੇ ਪੰਜੇ ਰੁੱਖ, ਚਿੰਤਾਮਣਿ ਤੇ ਕਾਮਧੇਨ ਹਨ,
He is the ocean of peace; the miraculous tree of life, the wish-fulfilling jewel, and the Kaamadhayna, the cow which fulfills all desires, all are in His power.
 
ਚਾਰਿ ਪਦਾਰਥ ਅਸਟ ਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੇ ॥੧॥
ਧਰਮ ਅਰਥ ਕਾਮ ਮੋਖ ਚਾਰੇ ਪਦਾਰਥ, ਅਠਾਰਾਂ ਸਿੱਧੀਆਂ ਤੇ ਨੌ ਨਿਧੀਆਂ ਇਹ ਸਭ ਉਸੇ ਦੇ ਹੱਥਾਂ ਦੀਆਂ ਤਲੀਆਂ ਉੱਤੇ ਹਨ ।੧।
The four great blessings, the eighteen supernatural spiritual powers of the Siddhas, and the nine treasures, are all in the palm of His hand. ||1||
 
ਹਰਿ ਹਰਿ ਹਰਿ ਨ ਜਪਹਿ ਰਸਨਾ ॥
ਹੇ ਪੰਡਿਤ!) ਤੂੰ ਹੋਰ ਸਾਰੀਆਂ ਫੋਕੀਆਂ ਗੱਲਾਂ ਛੱਡ ਕੇ
You do not chant with your tongue the Name of the Lord, Har, Har, Har.
 
ਅਵਰ ਸਭ ਤਿਆਗਿ ਬਚਨ ਰਚਨਾ ॥੧॥ ਰਹਾਉ ॥
ਆਪਣੀ) ਜੀਭ ਨਾਲ ਸਦਾ ਇਕ ਪਰਮਾਤਮਾ ਦਾ ਨਾਮ ਕਿਉਂ ਨਹੀਂ ਸਿਮਰਦਾ? ।
Abandon your involvement in all other words. ||1||Pause||
 
ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਖਰ ਮਾਂਹੀ ॥
(ਹੇ ਪੰਡਿਤ!) ਪੁਰਾਣਾਂ ਦੇ ਅਨੇਕ ਕਿਸਮਾਂ ਦੇ ਪ੍ਰਸੰਗ, ਵੇਦਾਂ ਦੀਆਂ ਦੱਸੀਆਂ ਹੋਈਆਂ ਵਿਧੀਆਂ, ਇਹ ਸਭ ਵਾਕ-ਰਚਨਾ ਹੀ ਹਨ (ਅਨੁਭਵੀ ਗਿਆਨ ਨਹੀਂ ਜੋ ਪ੍ਰਭੂ ਦੇ ਚਰਨਾਂ ਵਿਚ ਜੁੜਿਆਂ ਹਿਰਦੇ ਵਿਚ ਪੈਦਾ ਹੰੁਦਾ ਹੈ)
The various Shaastras, Puranaas, and the Vedas of Brahma, are made up of thirty-four letters.
 
ਬਿਆਸ ਬਿਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥੨॥
। (ਹੇ ਪੰਡਿਤ! ਵੇਦਾਂ ਦੇ ਖੋਜੀ) ਵਿਆਸ (ਰਿਸ਼ੀ) ਨੇ ਸੋਚ ਵਿਚਾਰ ਕੇ ਇਹੀ ਧਰਮ-ਤੱਤ ਦੱਸਿਆ ਹੈ ਕਿ (ਇਹਨਾਂ ਪੁਸਤਕਾਂ ਦੇ ਪਾਠ ਆਦਿਕ) ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਦੀ ਬਰਾਬਰੀ ਨਹੀਂ ਕਰ ਸਕਦੇ । (ਫਿਰ, ਤੂੰ ਕਿਉਂ ਨਾਮ ਨਹੀਂ ਸਿਮਰਦਾ?) ।੨।
After deep contemplation, Vyaas spoke of the supreme objective; there is nothing equal to the Lord's Name. ||2||
 
ਸਹਜ ਸਮਾਧਿ ਉਪਾਧਿ ਰਹਤ ਫੁਨਿ ਬਡੈ ਭਾਗਿ ਲਿਵ ਲਾਗੀ ॥
ਰਵਿਦਾਸ ਆਖਦੇ ਹਨ—ਵੱਡੀ ਕਿਸਮਤ ਨਾਲ ਜਿਸ ਮਨੁੱਖ ਦੀ ਸੁਰਤਿ ਪ੍ਰਭੂ-ਚਰਨਾਂ ਵਿਚ ਜੁੜਦੀ ਹੈ ਉਸ ਦਾ ਮਨ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।
Very fortunate are those who are absorbed in celestial bliss, and released from their entanglements; they are lovingly attached to the Lord.
 
ਕਹਿ ਰਵਿਦਾਸ ਪ੍ਰਗਾਸੁ ਰਿਦੈ ਧਰਿ ਜਨਮ ਮਰਨ ਭੈ ਭਾਗੀ ॥੩॥੪॥
ਕੋਈ ਵਿਕਾਰ ਉਸ ਵਿਚ ਨਹੀਂ ਉੱਠਦਾ, ਉਹ ਮਨੁੱਖ ਆਪਣੇ ਹਿਰਦੇ ਵਿਚ ਚਾਨਣ ਪ੍ਰਾਪਤ ਕਰਦਾ ਹੈ, ਤੇ, ਜਨਮ ਮਰਨ (ਭਾਵ, ਸਾਰੀ ਉਮਰ) ਦੇ ਉਸ ਦੇ ਡਰ ਨਾਸ ਹੋ ਜਾਂਦੇ ਹਨ ।੩।੪।
Says Ravi Daas, enshrine the Lord's Light within your heart, and your fear of birth and death shall run away from you. ||3||4||
 
ਜਉ ਤੁਮ ਗਿਰਿਵਰ ਤਉ ਹਮ ਮੋਰਾ ॥
ਹੇ ਮੇਰੇ ਮਾਧੋ! ਜੇ ਤੂੰ ਸੋਹਣਾ ਜਿਹਾ ਪਹਾੜ ਬਣੇਂ, ਤਾਂ ਮੈਂ (ਤੇਰਾ) ਮੋਰ ਬਣਾਂਗਾ (ਤੈਨੂੰ ਵੇਖ ਵੇਖ ਕੇ ਪੈਲਾਂ ਪਾਵਾਂਗਾ)
If You are the mountain, Lord, then I am the peacock.
 
ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧॥
। ਜੇ ਤੂੰ ਚੰਦ ਬਣੇਂ ਤਾਂ ਮੈਂ ਤੇਰੀ ਚਕੋਰ ਬਣਾਂਗਾ (ਤੇ ਤੈਨੂੰ ਵੇਖ ਕੇ ਖ਼ੁਸ਼ ਹੋ ਹੋ ਕੇ ਬੋਲਾਂਗੀ) ।੧।
If You are the moon, then I am the partridge in love with it. ||1||
 
ਮਾਧਵੇ ਤੁਮ ਨ ਤੋਰਹੁ ਤਉ ਹਮ ਨਹੀ ਤੋਰਹਿ ॥
ਹੇ ਮਾਧੋ! ਜੇ ਤੂੰ (ਮੇਰੇ ਨਾਲੋਂ) ਪਿਆਰ ਨਾਹ ਤੋੜੇਂ, ਤਾਂ ਮੈਂ ਭੀ ਨਹੀਂ ਤੋੜਾਂਗਾ
O Lord, if You will not break with me, then I will not break with You.
 
ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥੧॥ ਰਹਾਉ ॥
ਕਿਉਂਕਿ ਤੇਰੇ ਨਾਲੋਂ ਤੋੜ ਕੇ ਮੈਂ ਹੋਰ ਕਿਸ ਨਾਲ ਜੋੜ ਸਕਦਾ ਹਾਂ? (ਹੋਰ ਕੋਈ, ਹੇ ਮਾਧੋ! ਤੇਰੇ ਵਰਗਾ ਹੈ ਹੀ ਨਹੀਂ) ।੧।ਰਹਾਉ।
For, if I were to break with You, with whom would I then join? ||1||Pause||
 
ਜਉ ਤੁਮ ਦੀਵਰਾ ਤਉ ਹਮ ਬਾਤੀ ॥
ਹੇ ਮਾਧੋ! ਜੇ ਤੂੰ ਸੋਹਣਾ ਦੀਵਾ ਬਣੇਂ, ਮੈਂ (ਤੇਰੀ) ਵੱਟੀ ਬਣ ਜਾਵਾਂ ।
If You are the lamp, then I am the wick.
 
ਜਉ ਤੁਮ ਤੀਰਥ ਤਉ ਹਮ ਜਾਤੀ ॥੨॥
ਜੇ ਤੂੰ ਤੀਰਥ ਬਣ ਜਾਏਂ ਤਾਂ ਮੈਂ (ਤੇਰਾ ਦੀਦਾਰ ਕਰਨ ਲਈ) ਜਾਤ੍ਰੂ ਬਣ ਜਾਵਾਂਗਾ ।੨।
If You are the sacred place of pilgrimage, then I am the pilgrim. ||2||
 
ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥
ਹੇ ਪ੍ਰਭੂ! ਮੈਂ ਤੇਰੇ ਨਾਲ ਪੱਕਾ ਪਿਆਰ ਪਾ ਲਿਆ ਹੈ
I am joined in true love with You, Lord.
 
ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥੩॥
ਤੇਰੇ ਨਾਲ ਪਿਆਰ ਗੰਢ ਕੇ ਮੈਂ ਹੋਰ ਸਭਨਾਂ ਨਾਲੋਂ ਤੋੜ ਲਿਆ ਹੈ
I am joined with You, and I have broken with all others. ||3||
 
ਜਹ ਜਹ ਜਾਉ ਤਹਾ ਤੇਰੀ ਸੇਵਾ ॥
ਹੇ ਮਾਧੋ! ਮੈਂ ਜਿੱਥੇ ਜਿੱਥੇ ਜਾਂਦਾ ਹਾਂ (ਮੈਨੂੰ ਹਰ ਥਾਂ ਤੂੰ ਹੀ ਦਿੱਸਦਾ ਹੈਂ, ਮੈਂ ਹਰ ਥਾਂ) ਤੇਰੀ ਹੀ ਸੇਵਾ ਕਰਦਾ ਹਾਂ
Wherever I go, there I serve You.
 
ਤੁਮ ਸੋ ਠਾਕੁਰੁ ਅਉਰੁ ਨ ਦੇਵਾ ॥੪॥
ਹੇ ਦੇਵ! ਤੇਰੇ ਵਰਗਾ ਕੋਈ ਹੋਰ ਮਾਲਕ ਮੈਨੂੰ ਨਹੀਂ ਦਿੱਸਿਆ ।੪।
There is no other Lord Master than You, O Divine Lord. ||4||
 
ਤੁਮਰੇ ਭਜਨ ਕਟਹਿ ਜਮ ਫਾਂਸਾ ॥
ਤੇਰੀ ਬੰਦਗੀ ਕੀਤਿਆਂ ਜਮਾਂ ਦੇ ਬੰਧਨ ਕੱਟੇ ਜਾਂਦੇ ਹਨ,
Meditating, vibrating upon You, the noose of death is cut away.
 
ਭਗਤਿ ਹੇਤ ਗਾਵੈ ਰਵਿਦਾਸਾ ॥੫॥੫॥
ਤਾਹੀਏਂ) ਰਵਿਦਾਸ ਤੇਰੀ ਭਗਤੀ ਦਾ ਚਾਉ ਹਾਸਲ ਕਰਨ ਲਈ ਤੇਰੇ ਗੁਣ ਗਾਉਂਦਾ ਹੈ
To attain devotional worship, Ravi Daas sings to You, Lord. ||5||5||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by