ਜਲ ਕੀ ਭੀਤਿ ਪਵਨ ਕਾ ਥੰਭਾ ਰਕਤ ਬੁੰਦ ਕਾ ਗਾਰਾ ॥
ਜੀਵ-ਪੰਛੀ ਵਿਚਾਰਾ ਉਸ ਸਰੀਰ ਵਿਚ ਵੱਸ ਰਿਹਾ ਹੈ ਜਿਸ ਦੀ ਕੰਧ (ਮਾਨੋ) ਪਾਣੀ ਦੀ ਹੈ, ਜਿਸ ਦੀ ਥੰਮ੍ਹੀ ਹਵਾ (ਸੁਆਸਾਂ) ਦੀ ਹੈ; ਮਾਂ ਦੀ ਰੱਤ ਤੇ ਪਿਉ ਦੇ ਵੀਰਜ ਦਾ ਜਿਸ ਨੂੰ ਗਾਰਾ ਲੱਗਾ ਹੋਇਆ ਹੈ,
The body is a wall of water, supported by the pillars of air; the egg and sperm are the mortar.
ਹਾਡ ਮਾਸ ਨਾੜੀਂ ਕੋ ਪਿੰਜਰੁ ਪੰਖੀ ਬਸੈ ਬਿਚਾਰਾ ॥੧॥
ਤੇ ਹੱਡ ਮਾਸ ਨਾੜੀਆਂ ਦਾ ਪਿੰਜਰ ਬਣਿਆ ਹੋਇਆ ਹੈ ।੧
The framework is made up of bones, flesh and veins; the poor soul-bird dwells within it. ||1||
ਪ੍ਰਾਨੀ ਕਿਆ ਮੇਰਾ ਕਿਆ ਤੇਰਾ ॥
। ਹੇ ਭਾਈ! ਫਿਰ, ਇਹਨਾਂ ਵਿਤਕਰਿਆਂ ਤੇ ਵੰਡਾਂ ਦਾ ਕੀਹ ਲਾਭ? ।੧।ਰਹਾਉ।
O mortal, what is mine, and what is yours?
ਜੈਸੇ ਤਰਵਰ ਪੰਖਿ ਬਸੇਰਾ ॥੧॥ ਰਹਾਉ ॥
ਜਿਵੇਂ ਰੁੱਖਾਂ ਉੱਤੇ ਪੰਛੀਆਂ ਦਾ (ਸਿਰਫ਼ ਰਾਤ ਲਈ) ਡੇਰਾ ਹੁੰਦਾ ਹੈ (ਤਿਵੇਂ ਜੀਵਾਂ ਦੀ ਵੱਸੋਂ ਜਗਤ ਵਿਚ ਹੈ)
The soul is like a bird perched upon a tree. ||1||Pause||
ਰਾਖਹੁ ਕੰਧ ਉਸਾਰਹੁ ਨੀਵਾਂ ॥
ਹੇ ਭਾਈ! (ਡੂੰਘੀਆਂ) ਨੀਹਾਂ ਪੁਟਾ ਪੁਟਾ ਕੇ ਤੰੂ ਉਹਨਾਂ ਉੱਤੇ ਕੰਧਾਂ ਉਸਰਾਉਂਦਾ ਹੈਂ
You lay the foundation and build the walls.
ਸਾਢੇ ਤੀਨਿ ਹਾਥ ਤੇਰੀ ਸੀਵਾਂ ॥੨॥
ਪਰ ਤੈਨੂੰ ਆਪ ਨੂੰ (ਹਰ ਰੋਜ਼ ਤਾਂ ਵੱਧ ਤੋਂ ਵੱਧ ਸਾਢੇ ਤਿੰਨ ਹੱਥ ਥਾਂ ਹੀ ਚਾਹੀਦੀ ਹੈ (ਸੌਣ ਵੇਲੇ ਇਤਨੀ ਕੁ ਥਾਂ ਹੀ ਮੱਲਦਾ ਹੈਂ) ।੨।
But in the end, three and a half cubits will be your measured space. ||2||
ਬੰਕੇ ਬਾਲ ਪਾਗ ਸਿਰਿ ਡੇਰੀ ॥
ਤੂੰ ਸਿਰ ਉੱਤੇ ਬਾਂਕੇ ਬਾਲ (ਸੰਵਾਰ ਸੰਵਾਰ ਕੇ) ਵਿੰਗੀ ਪੱਗ ਬੰਨ੍ਹਦਾ ਹੈਂ
You make your hair beautiful, and wear a stylish turban on your head.
ਇਹੁ ਤਨੁ ਹੋਇਗੋ ਭਸਮ ਕੀ ਢੇਰੀ ॥੩॥
ਪਰ ਸ਼ਾਇਦ ਤੈਨੂੰ ਕਦੇ ਇਹ ਚੇਤਾ ਨਹੀਂ ਆਇਆ ਕਿ) ਇਹ ਸਰੀਰ (ਹੀ ਕਿਸੇ ਦਿਨ) ਸੁਆਹ ਦੀ ਢੇਰੀ ਹੋ ਜਾਇਗਾ ।੩।
But in the end, this body shall be reduced to a pile of ashes. ||3||
ਊਚੇ ਮੰਦਰ ਸੁੰਦਰ ਨਾਰੀ ॥
ਹੇ ਭਾਈ! ਤੂੰ ਉੱਚੇ ਉੱਚੇ ਮਹਲ ਮਾੜੀਆਂ ਤੇ ਸੰੁਦਰ ਇਸਤ੍ਰੀ (ਦਾ ਮਾਣ ਕਰਦਾ ਹੈਂ),
Your palaces are lofty, and your brides are beautiful.
ਰਾਮ ਨਾਮ ਬਿਨੁ ਬਾਜੀ ਹਾਰੀ ॥੪॥
ਪ੍ਰਭੂ ਦਾ ਨਾਮ ਵਿਸਾਰ ਕੇ ਤੂੰ ਮਨੁੱਖਾ ਜਨਮ ਦੀ ਖੇਡ ਹਾਰ ਰਿਹਾ ਹੈਂ ।੪।
But without the Lord's Name, you shall lose the game entirely. ||4||
ਮੇਰੀ ਜਾਤਿ ਕਮੀਨੀ ਪਾਂਤਿ ਕਮੀਨੀ ਓਛਾ ਜਨਮੁ ਹਮਾਰਾ ॥
ਰਵਿਦਾਸ ਚਮਾਰ ਆਖਦੇ ਹਨ—ਹੇ ਮੇਰੇ ਰਾਜਨ! ਹੇ ਮੇਰੇ ਸੋਹਣੇ ਰਾਮ! ਮੇਰੀ ਤਾਂ ਜਾਤਿ, ਕੁਲ ਤੇ ਜਨਮ ਸਭ ਕੁਝ ਨੀਵਾਂ ਹੀ ਨੀਵਾਂ ਸੀ,
My social status is low, my ancestry is low, and my life is wretched.
ਤੁਮ ਸਰਨਾਗਤਿ ਰਾਜਾ ਰਾਮ ਚੰਦ ਕਹਿ ਰਵਿਦਾਸ ਚਮਾਰਾ ॥੫॥੬॥
ਇੱਥੇ ਉੱਚੀਆਂ ਕੁਲਾਂ ਵਾਲੇ ਡੁਬਦੇ ਜਾ ਰਹੇ ਹਨ, ਮੇਰਾ ਕੀਹ ਬਣਨਾ ਸੀ? ਪਰ) ਮੈਂ ਤੇਰੀ ਸਰਨ ਆਇਆ ਹਾਂ ।੫।੬।
I have come to Your Sanctuary, O Luminous Lord, my King; so says Ravi Daas, the shoemaker. ||5||6||