ਚਮਰਟਾ ਗਾਂਠਿ ਨ ਜਨਈ ॥
ਮੈਂ ਗ਼ਰੀਬ ਚਮਿਆਰ (ਸਰੀਰ-ਜੁੱਤੀ ਨੂੰ) ਗੰਢਣਾ ਨਹੀਂ ਜਾਣਦਾ,
I am a shoemaker, but I do not know how to mend shoes.
ਲੋਗੁ ਗਠਾਵੈ ਪਨਹੀ ॥੧॥ ਰਹਾਉ ॥
ਪਰ ਜਗਤ ਦੇ ਜੀਵ ਆਪੋ ਆਪਣੀ (ਸਰੀਰ-ਰੂਪ) ਜੁੱਤੀ ਗੰਢਾ ਰਹੇ ਹਨ
People come to me to mend their shoes. ||1||Pause||
ਆਰ ਨਹੀ ਜਿਹ ਤੋਪਉ ॥
ਮੇਰੇ ਪਾਸ ਆਰ ਨਹੀਂ ਕਿ ਮੈਂ (ਜੁੱਤੀ ਨੂੰ) ਤੋ੍ਰਪੇ ਲਾਵਾਂ (ਭਾਵ, ਮੇਰੇ ਅੰਦਰ ਮੋਹ ਦੀ ਖਿੱਚ ਨਹੀਂ ਕਿ ਮੇਰੀ ਸੁਰਤ ਸਦਾ ਸਰੀਰ ਵਿਚ ਹੀ ਟਿਕੀ ਰਹੇ)
I have no awl to stitch them;
ਨਹੀ ਰਾਂਬੀ ਠਾਉ ਰੋਪਉ ॥੧॥
ਮੇਰੇ ਪਾਸ ਰੰਬੀ ਨਹੀਂ ਕਿ (ਜੁੱਤੀ ਨੂੰ) ਟਾਕੀਆਂ ਲਾਵਾਂ (ਭਾਵ, ਮੇਰੇ ਅੰਦਰ ਲੋਭ ਨਹੀਂ ਕਿ ਚੰਗੇ ਚੰਗੇ ਖਾਣੇ ਲਿਆ ਕੇ ਨਿੱਤ ਸਰੀਰ ਨੂੰ ਪਾਲਦਾ ਰਹਾਂ) ।੧।
I have no knife to patch them. ||1||
ਲੋਗੁ ਗੰਠਿ ਗੰਠਿ ਖਰਾ ਬਿਗੂਚਾ ॥
ਜਗਤ ਗੰਢ ਗੰਢ ਕੇ ਬਹੁਤ ਖ਼ੁਆਰ ਹੋ ਰਿਹਾ ਹੈ (ਭਾਵ, ਜਗਤ ਦੇ ਜੀਵ ਆਪੋ ਆਪਣੇ ਸਰੀਰ ਨੂੰ ਦਿਨ ਰਾਤ ਪਾਲਣ ਪੋਸਣ ਦੇ ਆਹਰੇ ਲੱਗ ਕੇ ਦੁਖੀ ਹੋ ਰਹੇ ਹਨ);
Mending, mending, people waste their lives and ruin themselves.
ਹਉ ਬਿਨੁ ਗਾਂਠੇ ਜਾਇ ਪਹੂਚਾ ॥੨॥
ਮੈਂ ਗੰਢਣ ਦਾ ਕੰਮ ਛੱਡ ਕੇ (ਭਾਵ, ਆਪਣੇ ਸਰੀਰ ਦੇ ਨਿੱਤ ਆਹਰੇ ਲੱਗੇ ਰਹਿਣ ਨੂੰ ਛੱਡ ਕੇ) ਪ੍ਰਭੂ-ਚਰਨਾਂ ਵਿਚ ਜਾ ਅੱਪੜਿਆ ਹਾਂ ।੨
Without wasting my time mending, I have found the Lord. ||2||
ਰਵਿਦਾਸੁ ਜਪੈ ਰਾਮ ਨਾਮਾ ॥
ਰਵਿਦਾਸ ਹੁਣ ਪਰਮਾਤਮਾ ਦਾ ਨਾਮ ਸਿਮਰਦਾ ਹੈ, (ਤੇ, ਸਰੀਰ ਦਾ ਮੋਹ ਛੱਡ ਬੈਠਾ ਹੈ
Ravi Daas chants the Lord's Name;
ਮੋਹਿ ਜਮ ਸਿਉ ਨਾਹੀ ਕਾਮਾ ॥੩॥੭॥
ਇਸੇ ਵਾਸਤੇ) ਮੈਨੂੰ ਰਵਿਦਾਸ ਨੂੰ ਜਮਾਂ ਨਾਲ ਕੋਈ ਵਾਸਤਾ ਨਹੀਂ ਰਹਿ ਗਿਆ ।੩।੭।
he is not concerned with the Messenger of Death. ||3||7||