ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ
Raag Sorat'h, The Word Of Devotee Bheekhan Jee:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥
ਹੇ ਜੀਵ! (ਬਿਰਧ ਅਵਸਥਾ ਵਿਚ ਕਮਜ਼ੋਰ ਹੋਣ ਕਰਕੇ) ਤੇਰੀਆਂ ਅੱਖਾਂ ਵਿਚੋਂ ਪਾਣੀ ਵਗ ਰਿਹਾ ਹੈ, ਤੇਰਾ ਸਰੀਰ ਲਿੱਸਾ ਹੋ ਗਿਆ ਹੈ, ਤੇਰੇ ਕੇਸ ਦੁੱਧ ਵਰਗੇ ਚਿੱਟੇ ਹੋ ਗਏ ਹਨ
Tears well up in my eyes, my body has become weak, and my hair has become milky-white.
 
ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥੧॥
, ਤੇਰਾ ਗਲਾ (ਕਫ ਨਾਲ) ਰੁਕਣ ਕਰਕੇ ਬੋਲ ਨਹੀਂ ਸਕਦਾ; ਅਜੇ (ਭੀ) ਤੂੰ ਕੀਹ ਕਰ ਰਿਹਾ ਹੈਂ? (ਭਾਵ, ਹੁਣ ਭੀ ਤੂੰ ਪਰਮਾਤਮਾ ਨੂੰ ਕਿਉਂ ਯਾਦ ਨਹੀਂ ਕਰਦਾ? ਤੂੰ ਕਿਉਂ ਸਰੀਰ ਦੇ ਮੋਹ ਵਿਚ ਫਸਿਆ ਪਿਆ ਹੈਂ? ਤੂੰ ਕਿਉਂ ਦੇਹ-ਅੱਧਿਆਸ ਨਹੀਂ ਛੱਡਦਾ?) ।੧
My throat is tight, and I cannot utter even one word; what can I do now? I am a mere mortal. ||1||
 
ਰਾਮ ਰਾਇ ਹੋਹਿ ਬੈਦ ਬਨਵਾਰੀ ॥
ਸੋਹਣੇ ਰਾਮ! ਹੇ ਪ੍ਰਭੂ! ਜੇ ਤੂੰ ਹਕੀਮ ਬਣੇਂ
O Lord, my King, Gardener of the world-garden, be my Physician,
 
ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ ॥
ਤਾਂ ਤੂੰ ਆਪਣੇ ਸੰਤਾਂ ਨੂੰ (ਦੇਹ-ਅੱਧਿਆਸ ਤੋਂ) ਬਚਾ ਲੈਂਦਾ ਹੈਂ (ਭਾਵ, ਤੂੰ ਆਪ ਹੀ ਹਕੀਮ ਬਣ ਕੇ ਸੰਤਾਂ ਨੂੰ ਦੇਹ-ਅੱਧਿਆਸ ਤੋਂ ਬਚਾ ਲੈਂਦਾ ਹੈਂ) ।੧।ਰਹਾਉ।
and save me, Your Saint. ||1||Pause||
 
ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥
ਹੇ ਪ੍ਰਾਣੀ! (ਬਿਰਧ ਹੋਣ ਦੇ ਕਾਰਨ) ਤੇਰੇ ਸਿਰ ਵਿਚ ਪੀੜ ਟਿਕੀ ਰਹਿੰਦੀ ਹੈ, ਸਰੀਰ ਵਿਚ ਸੜਨ ਰਹਿੰਦੀ ਹੈ, ਕਲੇਜੇ ਵਿਚ ਦਰਦ ਉਠਦੀ ਹੈ
My head aches, my body is burning, and my heart is filled with anguish.
 
ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥੨॥
ਇੱਕ ਐਸਾ ਵੱਡਾ ਰੋਗ ਉੱਠ ਖਲੋਤਾ ਹੈ ਕਿ ਇਸ ਦਾ ਕੋਈ ਇਲਾਜ ਨਹੀਂ ਹੈ (ਫਿਰ ਭੀ ਇਸ ਸਰੀਰ ਨਾਲੋਂ ਤੇਰਾ ਮੋਹ ਨਹੀਂ ਮਿਟਦਾ) ।੨।
Such is the disease that has struck me; there is no medicine to cure it. ||2||
 
ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥
ਇਸ ਸਰੀਰਕ ਮੋਹ ਨੂੰ ਮਿਟਾਣ ਦਾ) ਇੱਕੋ ਹੀ ਸ੍ਰੇਸ਼ਟ ਇਲਾਜ ਜਗਤ ਵਿਚ ਹੈ, ਉਹ ਹੈ ਪ੍ਰਭੂ ਦਾ ਨਾਮ-ਰੂਪ ਅੰਮ੍ਰਿਤ, ਪਰਮਾਤਮਾ ਦਾ ਨਾਮ-ਰੂਪ ਨਿਰਮਲ ਜਲ ।
The Name of the Lord, the ambrosial, immaculate water, is the best medicine in the world.
 
ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥੩॥੧॥
ਦਾਸ ਭੀਖਣ ਆਖਦੇ ਹਨ—(ਆਪਣੇ) ਗੁਰੂ ਦੀ ਕਿਰਪਾ ਨਾਲ ਮੈਂ ਇਹ ਨਾਮ ਜਪਣ ਦਾ ਰਸਤਾ ਲੱਭ ਲਿਆ ਹੈ, ਜਿਸ ਕਰਕੇ ਮੈਂ ਸਰੀਰਕ ਮੋਹ ਤੋਂ ਖ਼ਲਾਸੀ ਪਾ ਲਈ ਹੈ
By Guru's Grace, says servant Bheekhan, I have found the Door of Salvation. ||3||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by