ਧਨਾਸਰੀ ਮਹਲਾ ੧ ॥
Dhanaasaree, First Mehl:
 
ਜੀਉ ਤਪਤੁ ਹੈ ਬਾਰੋ ਬਾਰ ॥
ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ,
My soul burns, over and over again.
 
ਤਪਿ ਤਪਿ ਖਪੈ ਬਹੁਤੁ ਬੇਕਾਰ ॥
ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ
Burning and burning, it is ruined, and it falls into evil.
 
ਜੈ ਤਨਿ ਬਾਣੀ ਵਿਸਰਿ ਜਾਇ ॥
ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ,
That body, which forgets the Word of the Guru's Bani,
 
ਜਿਉ ਪਕਾ ਰੋਗੀ ਵਿਲਲਾਇ ॥੧॥
ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ ।੧।
cries out in pain, like a chronic patient. ||1||
 
ਬਹੁਤਾ ਬੋਲਣੁ ਝਖਣੁ ਹੋਇ ॥
ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ
To speak too much and babble is useless.
 
ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥
ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ ।੧।ਰਹਾਉ।
Even without our speaking, He knows everything. ||1||Pause||
 
ਜਿਨਿ ਕਨ ਕੀਤੇ ਅਖੀ ਨਾਕੁ ॥
ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ;
He created our ears, eyes and nose.
 
ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥
ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ;
He gave us our tongue to speak so fluently.
 
ਜਿਨਿ ਮਨੁ ਰਾਖਿਆ ਅਗਨੀ ਪਾਇ ॥
ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ;
He preserved the mind in the fire of the womb;
 
ਵਾਜੈ ਪਵਣੁ ਆਖੈ ਸਭ ਜਾਇ ॥੨॥
ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ ।੨।
at His Command, the wind blows everywhere. ||2||
 
ਜੇਤਾ ਮੋਹੁ ਪਰੀਤਿ ਸੁਆਦ ॥
ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ,
These worldly attachments, loves and pleasurable tastes,
 
ਸਭਾ ਕਾਲਖ ਦਾਗਾ ਦਾਗ ॥
ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ ।
all are just black stains.
 
ਦਾਗ ਦੋਸ ਮੁਹਿ ਚਲਿਆ ਲਾਇ ॥
ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ,
One who departs, with these black stains of sin on his face
 
ਦਰਗਹ ਬੈਸਣ ਨਾਹੀ ਜਾਇ ॥੩॥
ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ ।੩।
shall find no place to sit in the Court of the Lord. ||3||
 
ਕਰਮਿ ਮਿਲੈ ਆਖਣੁ ਤੇਰਾ ਨਾਉ ॥
(ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ,
By Your Grace, we chant Your Name.
 
ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥
ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ ।
Becoming attached to it, one is saved; there is no other way.
 
ਜੇ ਕੋ ਡੂਬੈ ਫਿਰਿ ਹੋਵੈ ਸਾਰ ॥
ਹੇ ਨਾਨਕ! (ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ ।
Even if one is drowning, still, he may be saved.
 
ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥
ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ) ।੪।੩।੫।
O Nanak, the True Lord is the Giver of all. ||4||3||5||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by