ਸਲੋਕ ਮਃ ੩ ॥
Shalok, Third Mehl:
ਸਤਿਗੁਰ ਕੈ ਭਾਣੈ ਜੋ ਚਲੈ ਤਿਸੁ ਵਡਿਆਈ ਵਡੀ ਹੋਇ ॥
ਜੋ ਮਨੁੱਖ ਸਤਿਗੁਰੂ ਦੇ ਭਾਣੇ ਵਿਚ ਜੀਵਨ ਬਤੀਤ ਕਰਦਾ ਹੈ, ਉਸ ਦਾ (ਹਰੀ ਦੀ ਦਰਗਾਹ ਵਿਚ) ਬੜਾ ਆਦਰ ਹੁੰਦਾ ਹੈ
One who walks in harmony with the Will of the True Guru, obtains the greatest glory.
ਹਰਿ ਕਾ ਨਾਮੁ ਉਤਮੁ ਮਨਿ ਵਸੈ ਮੇਟਿ ਨ ਸਕੈ ਕੋਇ ॥
ਪ੍ਰਭੂ ਦਾ ਉੱਤਮ ਨਾਮ ਉਸ ਦੇ ਮਨ ਵਿਚ ਘਰ ਕਰਦਾ ਹੈ (ਟਿਕਦਾ ਹੈ), ਤੇ ਕੋਈ (ਮਾਇਕ ਪਦਾਰਥ ਉੱਤਮ ‘ਨਾਮ’ ਦੇ ਸੰਸਕਾਰਾਂ ਨੂੰ ਉਸ ਦੇ ਹਿਰਦੇ ਵਿਚੋਂ) ਦੂਰ ਨਹੀਂ ਕਰ ਸਕਦਾ
The Exalted Name of the Lord abides in his mind, and no one can take it away.
ਕਿਰਪਾ ਕਰੇ ਜਿਸੁ ਆਪਣੀ ਤਿਸੁ ਕਰਮਿ ਪਰਾਪਤਿ ਹੋਇ ॥
(ਪਰ ਨਾਮ-ਪ੍ਰਾਪਤੀ ਦਾ ਕਾਰਨ, ਭਾਵ, ਭਾਣਾ ਮੰਨਣ ਦਾ ਉੱਦਮ, ਮਨੱੁਖ ਦੇ ਆਪਣੇ ਵੱਸ ਵਿਚ ਨਹੀਂ), ਕੋਈ ਗੁਰਮੁਖ ਜੀਊੜਾ ਸਮਝਦਾ ਹੈ, ਕਿ ਜਿਸ ਤੇ (ਹਰੀ ਆਪ) ਆਪਣੀ ਮਿਹਰ ਕਰੇ, ਉਸ ਨੂੰ ਉਸ ਮਿਹਰ ਸਦਕਾ (ਉੱਤਮ ਨਾਮ) ਪ੍ਰਾਪਤ ਹੁੰਦਾ ਹੈ
That person, upon whom the Lord bestows His Grace, receives His Mercy.
ਨਾਨਕ ਕਾਰਣੁ ਕਰਤੇ ਵਸਿ ਹੈ ਗੁਰਮੁਖਿ ਬੂਝੈ ਕੋਇ ॥੧॥
(ਕਿਉਂਕਿ) ਹੇ ਨਾਨਕ ! ਕਾਰਣ ਸਿਰਜਨਹਾਰ ਦੇ ਵੱਸ ਵਿਚ ਹੈ ।੧।
O Nanak, creativity is under the control of the Creator; how rare are those who, as Gurmukh, realize this! ||1||