ਧਨਾਸਰੀ ਮਹਲਾ ੧ ॥
Dhanaasaree, First Mehl:
 
ਕਾਇਆ ਕਾਗਦੁ ਮਨੁ ਪਰਵਾਣਾ ॥
ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ
The body is the paper, and the mind is the inscription written upon it.
 
ਸਿਰ ਕੇ ਲੇਖ ਨ ਪੜੈ ਇਆਣਾ ॥
ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ) ।
The ignorant fool does not read what is written on his forehead.
 
ਦਰਗਹ ਘੜੀਅਹਿ ਤੀਨੇ ਲੇਖ ॥
ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ ।
In the Court of the Lord, three inscriptions are recorded.
 
ਖੋਟਾ ਕਾਮਿ ਨ ਆਵੈ ਵੇਖੁ ॥੧॥
ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ ।੧।
Behold, the counterfeit coin is worthless there. ||1||
 
ਨਾਨਕ ਜੇ ਵਿਚਿ ਰੁਪਾ ਹੋਇ ॥
ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ
O Nanak, if there is silver in it,
 
ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥
ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ।੧।ਰਹਾਉ।
then everyone proclaims, "It is genuine, it is genuine."||1||Pause||
 
ਕਾਦੀ ਕੂੜੁ ਬੋਲਿ ਮਲੁ ਖਾਇ ॥
ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ
The Qazi tells lies and eats filth;
 
ਬ੍ਰਾਹਮਣੁ ਨਾਵੈ ਜੀਆ ਘਾਇ ॥
ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ
the Brahmin kills and then takes cleansing baths.
 
ਜੋਗੀ ਜੁਗਤਿ ਨ ਜਾਣੈ ਅੰਧੁ ॥
ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ ।
The Yogi is blind, and does not know the Way.
 
ਤੀਨੇ ਓਜਾੜੇ ਕਾ ਬੰਧੁ ॥੨॥
ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ ।੨।
The three of them devise their own destruction. ||2||
 
ਸੋ ਜੋਗੀ ਜੋ ਜੁਗਤਿ ਪਛਾਣੈ ॥
ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ
He alone is a Yogi, who understands the Way.
 
ਗੁਰ ਪਰਸਾਦੀ ਏਕੋ ਜਾਣੈ ॥
ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ
By Guru's Grace, he knows the One Lord.
 
ਕਾਜੀ ਸੋ ਜੋ ਉਲਟੀ ਕਰੈ ॥
ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ
He alone is a Qazi, who turns away from the world,
 
ਗੁਰ ਪਰਸਾਦੀ ਜੀਵਤੁ ਮਰੈ ॥
ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ
and who, by Guru's Grace, remains dead while yet alive.
 
ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥
ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ,
He alone is a Brahmin, who contemplates God.
 
ਆਪਿ ਤਰੈ ਸਗਲੇ ਕੁਲ ਤਾਰੈ ॥੩॥
ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ ।੩।
He saves himself, and saves all his generations as well. ||3||
 
ਦਾਨਸਬੰਦੁ ਸੋਈ ਦਿਲਿ ਧੋਵੈ ॥
ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ
One who cleanses his own mind is wise.
 
ਮੁਸਲਮਾਣੁ ਸੋਈ ਮਲੁ ਖੋਵੈ ॥
ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ ।
One who cleanses himself of impurity is a Muslim.
 
ਪੜਿਆ ਬੂਝੈ ਸੋ ਪਰਵਾਣੁ ॥
ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ
One who reads and understands is acceptable.
 
ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥
ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ ।੪।
Upon his forehead is the Insignia of the Court of the Lord. ||4||5||7||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by