ਧਨਾਸਰੀ ਮਹਲਾ ੧ ਘਰੁ ੩
Dhanaasaree, First Mehl, Third House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਕਾਲੁ ਨਾਹੀ ਜੋਗੁ ਨਾਹੀ ਨਾਹੀ ਸਤ ਕਾ ਢਬੁ ॥
ਇਹ (ਮਨੁੱਖਾ ਜਨਮ ਦਾ) ਸਮਾ (ਅੱਖਾਂ ਮੀਟਣ ਤੇ ਨੱਕ ਫੜਨ ਵਾਸਤੇ) ਨਹੀਂ ਹੈ, (ਇਹਨਾਂ ਢਬਾਂ ਨਾਲ) ਪਰਮਾਤਮਾ ਦਾ ਮੇਲ ਨਹੀਂ ਹੁੰਦਾ, ਨਾਹ ਹੀ ਉੱਚੇ ਆਚਰਨ ਦਾ ਤਰੀਕਾ ਹੈ ।
No, no, this is not the time, when people know the way to Yoga and Truth.
ਥਾਨਸਟ ਜਗ ਭਰਿਸਟ ਹੋਏ ਡੂਬਤਾ ਇਵ ਜਗੁ ॥੧॥
ਇਹਨਾਂ ਤਰੀਕਿਆਂ ਦੀ ਰਾਹੀਂ) ਜਗਤ ਦੇ (ਅਨੇਕਾਂ) ਪਵਿਤ੍ਰ ਹਿਰਦੇ (ਭੀ) ਗੰਦੇ ਹੋ ਜਾਂਦੇ ਹਨ, ਇਸ ਤਰ੍ਹਾਂ ਜਗਤ (ਵਿਕਾਰਾਂ ਵਿਚ) ਡੱੁਬਣ ਲੱਗ ਪੈਂਦਾ ਹੈ ।੧।
The holy places of worship in the world are polluted, and so the world is drowning. ||1||
ਕਲ ਮਹਿ ਰਾਮ ਨਾਮੁ ਸਾਰੁ ॥
ਜਗਤ ਵਿਚ ਪਰਮਾਤਮਾ ਦਾ ਨਾਮ (ਸਿਮਰਨਾ ਹੋਰ ਸਾਰੇ ਕੰਮਾਂ ਨਾਲੋਂ) ਸ੍ਰੇਸ਼ਟ ਹੈ
In this Dark Age of Kali Yuga, the Lord's Name is the most sublime.
ਅਖੀ ਤ ਮੀਟਹਿ ਨਾਕ ਪਕੜਹਿ ਠਗਣ ਕਉ ਸੰਸਾਰੁ ॥੧॥ ਰਹਾਉ ॥
(ਜੇਹੜੇ ਇਹ ਲੋਕ) ਅੱਖਾਂ ਤਾਂ ਮੀਟਦੇ ਹਨ, ਨੱਕ ਭੀ ਫੜਦੇ ਹਨ (ਇਹ) ਜਗਤ ਨੂੰ ਠੱਗਣ ਵਾਸਤੇ (ਕਰਦੇ ਹਨ, ਇਹ ਭਗਤੀ ਨਹੀਂ, ਇਹ ਸੇ੍ਰਸ਼ਟ ਧਾਰਮਿਕ ਕੰਮ ਨਹੀਂ)
Some people try to deceive the world by closing their eyes and holding their nostrils closed. ||1||Pause||
ਆਂਟ ਸੇਤੀ ਨਾਕੁ ਪਕੜਹਿ ਸੂਝਤੇ ਤਿਨਿ ਲੋਅ ॥
ਹੱਥ ਦੇ ਅੰਗੂਠੇ ਤੇ ਨਾਲ ਦੀਆਂ ਦੋ ਉਂਗਲਾਂ ਨਾਲ ਇਹ (ਆਪਣਾ) ਨੱਕ ਫੜਦੇ ਹਨ (ਸਮਾਧੀ ਦੀ ਸ਼ਕਲ ਵਿਚ ਬੈਠ ਕੇ ਮੂੰਹੋਂ ਆਖਦੇ ਹਨ ਕਿ) ਤਿੰਨੇ ਹੀ ਲੋਕ ਦਿੱਸ ਰਹੇ ਹਨ,
They close off their nostrils with their fingers, and claim to see the three worlds.
ਮਗਰ ਪਾਛੈ ਕਛੁ ਨ ਸੂਝੈ ਏਹੁ ਪਦਮੁ ਅਲੋਅ ॥੨॥
ਪਰ ਆਪਣੀ ਹੀ ਪਿੱਠ ਪਿਛੇ ਪਈ ਕੋਈ ਚੀਜ਼ ਨਹੀਂ ਦਿੱਸਦੀ । ਇਹ ਅਸਚਰਜ ਪਦਮ ਆਸਨ ਹੈ ।੨
But they cannot even see what is behind them. What a strange lotus pose this is! ||2||
ਖਤ੍ਰੀਆ ਤ ਧਰਮੁ ਛੋਡਿਆ ਮਲੇਛ ਭਾਖਿਆ ਗਹੀ ॥
ਆਪਣੇ ਆਪ ਨੂੰ ਹਿੰਦੂ ਧਰਮ ਦੇ ਰਾਖੇ ਸਮਝਣ ਵਾਲੇ) ਖਤ੍ਰੀਆਂ ਨੇ (ਆਪਣਾ ਇਹ) ਧਰਮ ਛੱਡ ਦਿੱਤਾ ਹੈ, ਜਿਨ੍ਹਾਂ ਨੂੰ ਇਹ ਮੂੰਹੋਂ ਮਲੇਛ ਕਹਿ ਰਹੇ ਹਨ
The K'shatriyas have abandoned their religion, and have adopted a foreign language.
ਸ੍ਰਿਸਟਿ ਸਭ ਇਕ ਵਰਨ ਹੋਈ ਧਰਮ ਕੀ ਗਤਿ ਰਹੀ ॥੩॥
ਰੋਜ਼ੀ ਦੀ ਖ਼ਾਤਰ) ਉਹਨਾਂ ਦੀ ਬੋਲੀ ਗ੍ਰਹਣ ਕਰ ਚੁਕੇ ਹਨ, (ਇਹਨਾਂ ਦੇ) ਧਰਮ ਦੀ ਮਰਯਾਦਾ ਮੁੱਕ ਚੁੱਕੀ ਹੈ, ਸਾਰੀ ਸ੍ਰਿਸ਼ਟੀ ਇਕੋ ਵਰਨ ਦੀ ਹੋ ਗਈ ਹੈ (ਇਕੋ ਅਧਰਮ ਹੀ ਅਧਰਮ ਪ੍ਰਧਾਨ ਹੋ ਗਿਆ ਹੈ) ।੩।
The whole world has been reduced to the same social status; the state of righteousness and Dharma has been lost. ||3||
ਅਸਟ ਸਾਜ ਸਾਜਿ ਪੁਰਾਣ ਸੋਧਹਿ ਕਰਹਿ ਬੇਦ ਅਭਿਆਸੁ ॥
(ਬ੍ਰਾਹਮਣ ਲੋਕ) ਅਸ਼ਟਾਧਿਆਈ ਆਦਿਕ ਗ੍ਰੰਥ ਰਚ ਕੇ (ਉਹਨਾਂ ਅਨੁਸਾਰ) ਪੁਰਾਣਾਂ ਨੂੰ ਵਿਚਾਰਦੇ ਹਨ ਤੇ ਵੇਦਾਂ ਦਾ ਅਭਿਆਸ ਕਰਦੇ ਹਨ (ਬੱਸ! ਇਤਨੇ ਨੂੰ ਸ੍ਰੇਸ਼ਟ ਧਰਮ ਕਰਮ ਮੰਨੀ ਬੈਠੇ ਹਨ) ।
They analyze eight chapters of (Panini's) grammar and the Puraanas. They study the Vedas,
ਬਿਨੁ ਨਾਮ ਹਰਿ ਕੇ ਮੁਕਤਿ ਨਾਹੀ ਕਹੈ ਨਾਨਕੁ ਦਾਸੁ ॥੪॥੧॥੬॥੮॥
ਪਰ ਦਾਸ ਨਾਨਕ ਆਖਦਾ ਹੈ ਕਿ ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ (ਵਿਕਾਰਾਂ ਤੋਂ) ਖ਼ਲਾਸੀ ਨਹੀਂ ਹੋ ਸਕਦੀ (ਇਸ ਵਾਸਤੇ ਸਿਮਰਨ ਹੀ ਸਭ ਤੋਂ ਸੇ੍ਰਸ਼ਟ ਧਰਮ-ਕਰਮ ਹੈ)
but without the Lord's Name, no one is liberated; so says Nanak, the Lord's slave. ||4||1||6||8||