ਧਨਾਸਰੀ ਮਹਲਾ ੧ ਆਰਤੀ
Dhanaasaree, First Mehl, Aartee:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥
ਸਾਰਾ ਆਕਾਸ਼ (ਮਾਨੋ) ਥਾਲ ਹੈ, ਸੂਰਜ ਤੇ ਚੰਦ (ਇਸ ਥਾਲ ਵਿਚ) ਦੀਵੇ ਬਣੇ ਹੋਏ ਹਨ, ਤਾਰਿਆਂ ਦੇ ਸਮੂਹ, (ਥਾਲ ਵਿਚ) ਮੋਤੀ ਰੱਖੇ ਹੋਏ ਹਨ ।
In the bowl of the sky, the sun and moon are the lamps; the stars in the constellations are the pearls.
 
ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥
ਮਲਯ ਪਰਬਤ ਵਲੋਂ ਆਉਣ ਵਾਲੀ ਹਵਾ, ਮਾਨੋ, ਧੂਪ (ਧੁਖ ਰਿਹਾ) ਹੈ, ਹਵਾ ਚੌਰ ਕਰ ਰਹੀ ਹੈ, ਸਾਰੀ ਬਨਸਪਤੀ ਜੋਤਿ-ਰੂਪ (ਪ੍ਰਭੂ ਦੀ ਆਰਤੀ) ਲਈ ਫੱੁਲ ਦੇ ਰਹੀ ਹੈ
The fragrance of sandalwood is the incense, the wind is the fan, and all the vegetation are flowers in offering to You, O Luminous Lord. ||1||
 
ਕੈਸੀ ਆਰਤੀ ਹੋਇ ਭਵ ਖੰਡਨਾ ਤੇਰੀ ਆਰਤੀ ॥
ਹੇ ਜੀਵਾਂ ਦੇ ਜਨਮ ਮਰਨ ਨਾਸ ਕਰਨ ਵਾਲੇ! (ਕੁਦਰਤਿ ਵਿਚ) ਤੇਰੀ ਕੈਸੀ ਸੁੰਦਰ ਆਰਤੀ ਹੋ ਰਹੀ ਹੈ!
What a beautiful lamp-lit worship service this is! O Destroyer of fear, this is Your Aartee, Your worship service.
 
ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥
ਸਭ ਜੀਵਾਂ ਵਿਚ ਰੁਮਕ ਰਹੀ) ਇੱਕ-ਰਸ ਜੀਵਨ-ਰੌ, ਮਾਨੋ, ਤੇਰੀ ਆਰਤੀ ਵਾਸਤੇ ਨਗਾਰੇ ਵੱਜ ਰਹੇ ਹਨ ।੧।ਰਹਾਉ।
The sound current of the Shabad is the sounding of the temple drums. ||1||Pause||
 
ਸਹਸ ਤਵ ਨੈਨ ਨਨ ਨੈਨ ਹੈ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋਹੀ ॥
(ਸਭ ਜੀਵਾਂ ਵਿਚ ਵਿਆਪਕ ਹੋਣ ਕਰ ਕੇ) ਹਜ਼ਾਰਾਂ ਤੇਰੀਆਂ ਅੱਖਾਂ ਹਨ (ਪਰ, ਨਿਰਾਕਾਰ ਹੋਣ ਕਰ ਕੇ, ਹੇ ਪ੍ਰਭੂ!) ਤੇਰੀਆਂ ਕੋਈ ਅੱਖਾਂ ਨਹੀਂ । ਹਜ਼ਾਰਾਂ ਤੇਰੀਆਂ ਸ਼ਕਲਾਂ ਹਨ, ਪਰ ਤੇਰੀ ਕੋਈ ਭੀ ਸ਼ਕਲ ਨਹੀਂ ਹੈ
Thousands are Your eyes, and yet You have no eyes. Thousands are Your forms, and yet You have not even one form.
 
ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥
ਹਜ਼ਾਰਾਂ ਤੇਰੇ ਸੋਹਣੇ ਪੈਰ ਹਨ, ਪਰ (ਨਿਰਾਕਾਰ ਹੋਣ ਕਰ ਕੇ) ਤੇਰਾ ਇੱਕ ਭੀ ਪੈਰ ਨਹੀਂ । ਹਜ਼ਾਰਾਂ ਤੇਰੇ ਨੱਕ ਹਨ, ਪਰ ਤੂੰ ਨੱਕ ਤੋਂ ਬਿਨਾ ਹੀ ਹੈਂ । ਤੇਰੇ ਅਜੇਹੇ ਕੌਤਕਾਂ ਨੇ ਮੈਨੂੰ ਹੈਰਾਨ ਕੀਤਾ ਹੋਇਆ ਹੈ ।
Thousands are Your lotus feet, and yet You have no feet. Without a nose, thousands are Your noses. I am enchanted with Your play! ||2||
 
ਸਭ ਮਹਿ ਜੋਤਿ ਜੋਤਿ ਹੈ ਸੋਇ ॥
ਸਾਰੇ ਜੀਵਾਂ ਵਿਚ ਇਕੋ ਉਹੀ ਪਰਮਾਤਮਾ ਦੀ ਜੋਤਿ ਵਰਤ ਰਹੀ ਹੈ
The Divine Light is within everyone; You are that Light.
 
ਤਿਸ ਕੈ ਚਾਨਣਿ ਸਭ ਮਹਿ ਚਾਨਣੁ ਹੋਇ ॥
ਉਸ ਜੋਤਿ ਦੇ ਪਰਕਾਸ਼ ਨਾਲ ਸਾਰੇ ਜੀਵਾਂ ਵਿਚ ਚਾਨਣ (ਸੂਝ-ਬੂਝ) ਹੈ
Yours is that Light which shines within everyone.
 
ਗੁਰ ਸਾਖੀ ਜੋਤਿ ਪਰਗਟੁ ਹੋਇ ॥
ਪਰ ਇਸ ਜੋਤਿ ਦਾ ਗਿਆਨ ਗੁਰੂ ਦੀ ਸਿੱਖਿਆ ਨਾਲ ਹੀ ਹੁੰਦਾ ਹੈ (ਗੁਰੂ ਦੀ ਰਾਹੀਂ ਇਹ ਸਮਝ ਪੈਂਦੀ ਹੈ ਕਿ ਹਰੇਕ ਦੇ ਅੰਦਰ ਪਰਮਾਤਮਾ ਦੀ ਜੋਤਿ ਹੈ)
By the Guru's Teachings, this Divine Light is revealed.
 
ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥
(ਇਸ ਸਰਬ-ਵਿਆਪਕ ਜੋਤਿ ਦੀ) ਆਰਤੀ ਇਹ ਹੈ ਕਿ ਜੋ ਕੁਝ ਉਸ ਦੀ ਰਜ਼ਾ ਵਿਚ ਹੋ ਰਿਹਾ ਹੈ ਉਹ ਜੀਵ ਨੂੰ ਚੰਗਾ ਲੱਗੇ (ਪ੍ਰਭੂ ਦੀ ਰਜ਼ਾ ਵਿਚ ਤੁਰਨਾ ਪ੍ਰਭੂ ਦੀ ਆਰਤੀ ਕਰਨੀ ਹੈ) ।੩।
That which pleases the Lord is the true worship service. ||3||
 
ਹਰਿ ਚਰਣ ਕਮਲ ਮਕਰੰਦ ਲੋਭਿਤ ਮਨੋ ਅਨਦਿਨੋ ਮੋਹਿ ਆਹੀ ਪਿਆਸਾ ॥
ਹੇ ਹਰੀ! ਤੇਰੇ ਚਰਨ-ਰੂਪ ਕੌਲ ਫੁੱਲਾਂ ਦੇ ਰਸ ਲਈ ਮੇਰਾ ਮਨ ਲਲਚਾਂਦਾ ਹੈ, ਹਰ ਰੋਜ਼ ਮੈਨੂੰ ਇਸੇ ਰਸ ਦੀ ਪਿਆਸ ਲੱਗੀ ਹੋਈ ਹੈ
My soul is enticed by the honey-sweet lotus feet of the Lord; night and day, I thirst for them.
 
ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਮਿ ਵਾਸਾ ॥੪॥੧॥੭॥੯॥
ਮੈਨੂੰ ਨਾਨਕ ਪਪੀਹੇ ਨੂੰ ਆਪਣੀ ਮੇਹਰ ਦਾ ਜਲ ਦੇਹ, ਜਿਸ (ਦੀ ਬਰਕਤਿ) ਨਾਲ ਮੈਂ ਤੇਰੇ ਨਾਮ ਵਿਚ ਟਿਕਿਆ ਰਹਾਂ ।੪।੧।੭।੯।
Bless Nanak, the thirsty song-bird, with the water of Your Mercy, that he may come to dwell in Your Name. ||4||1||7||9||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by