ਧਨਾਸਰੀ ਮਹਲਾ ੩ ॥
Dhanaasaree, Third Mehl:
 
ਹਰਿ ਨਾਮੁ ਧਨੁ ਨਿਰਮਲੁ ਅਤਿ ਅਪਾਰਾ ॥
ਹੇ ਭਾਈ! ਪਰਮਾਤਮਾ ਦਾ ਨਾਮ ਪਵਿੱਤਰ ਧਨ ਹੈ, ਕਦੇ ਨਾਹ ਮੁੱਕਣ ਵਾਲਾ ਧਨ ਹੈ
The wealth of the Lord's Name is immaculate, and absolutely infinite.
 
ਗੁਰ ਕੈ ਸਬਦਿ ਭਰੇ ਭੰਡਾਰਾ ॥
ਗੁਰੂ ਦੇ ਸ਼ਬਦ ਵਿਚ (ਜੁੜਿਆਂ ਮਨੁੱਖ ਦੇ ਅੰਦਰ ਇਸ ਧਨ ਦੇ) ਖ਼ਜ਼ਾਨੇ ਭਰ ਜਾਂਦੇ ਹਨ ।
The Word of the Guru's Shabad is over-flowing with treasure.
 
ਨਾਮ ਧਨ ਬਿਨੁ ਹੋਰ ਸਭ ਬਿਖੁ ਜਾਣੁ ॥
ਹੇ ਭਾਈ! ਹਰਿ-ਨਾਮ-ਧਨ ਤੋਂ ਬਿਨਾ ਹੋਰ (ਦੁਨੀਆ ਵਾਲਾ ਧਨ) ਸਾਰਾ ਜ਼ਹਰ ਸਮਝ (ਜੋ ਆਤਮਕ ਜੀਵਨ ਨੂੰ ਮਾਰ ਮੁਕਾਂਦਾ ਹੈ)
Know that, except for the wealth of the Name, all other wealth is poison.
 
ਮਾਇਆ ਮੋਹਿ ਜਲੈ ਅਭਿਮਾਨੁ ॥੧॥
(ਦੁਨੀਆ ਵਾਲਾ ਧਨ) ਅਹੰਕਾਰ ਪੈਦਾ ਕਰਦਾ ਹੈ (ਦੁਨੀਆ ਵਾਲੇ ਧਨ ਨੂੰ ਇਕੱਠਾ ਕਰਨ ਵਾਲਾ ਮਨੁੱਖ) ਮਾਇਆ ਦੇ ਮੋਹ ਵਿਚ ਸੜਦਾ ਰਹਿੰਦਾ ਹੈ
The egotistical people are burning in their attachment to Maya. ||1||
 
ਗੁਰਮੁਖਿ ਹਰਿ ਰਸੁ ਚਾਖੈ ਕੋਇ ॥
ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਦਾ ਹੈ,
How rare is that Gurmukh who tastes the sublime essence of the Lord.
 
ਤਿਸੁ ਸਦਾ ਅਨੰਦੁ ਹੋਵੈ ਦਿਨੁ ਰਾਤੀ ਪੂਰੈ ਭਾਗਿ ਪਰਾਪਤਿ ਹੋਇ ॥ ਰਹਾਉ ॥
ਉਸ ਨੂੰ ਦਿਨ ਰਾਤ ਹਰ ਵੇਲੇ ਆਤਮਕ ਆਨੰਦ ਮਿਲਿਆ ਰਹਿੰਦਾ ਹੈ । (ਪਰ ਇਹ ਹਰਿ-ਨਾਮ-ਰਸ) ਪੂਰੀ ਕਿਸਮਤਿ ਨਾਲ ਹੀ ਮਿਲਦਾ ਹੈ ।ਰਹਾਉ।
He is always in bliss, day and night; through perfect good destiny, he obtains the Name. ||Pause||
 
ਸਬਦੁ ਦੀਪਕੁ ਵਰਤੈ ਤਿਹੁ ਲੋਇ ॥
ਹੇ ਭਾਈ! ਗੁਰੂ ਦਾ ਸ਼ਬਦ (ਮਾਨੋ) ਦੀਵਾ (ਹੈ, ਜੋ) ਸਾਰੇ ਸੰਸਾਰ ਵਿਚ ਚਾਨਣ ਕਰਦਾ ਹੈ ।
The Word of the Shabad is a lamp, illuminating the three worlds.
 
ਜੋ ਚਾਖੈ ਸੋ ਨਿਰਮਲੁ ਹੋਇ ॥
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਚੱਖਦਾ ਹੈ, ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ ।
One who tastes it, becomes immaculate.
 
ਨਿਰਮਲ ਨਾਮਿ ਹਉਮੈ ਮਲੁ ਧੋਇ ॥
(ਗੁਰੂ ਦੇ ਸ਼ਬਦ ਦੀ ਰਾਹੀਂ) ਪਵਿਤ੍ਰ ਹਰਿ-ਨਾਮ ਵਿਚ (ਜੁੜ ਕੇ ਮਨੁੱਖ ਆਪਣੇ ਅੰਦਰੋਂ) ਹਉਮੈ ਦੀ ਮੈਲ ਧੋ ਲੈਂਦਾ ਹੈ
The immaculate Naam, the Name of the Lord, washes off the filth of ego.
 
ਸਾਚੀ ਭਗਤਿ ਸਦਾ ਸੁਖੁ ਹੋਇ ॥੨॥
ਸਦਾ-ਥਿਰ ਪ੍ਰਭੂ ਦੀ ਭਗਤੀ ਦੀ ਬਰਕਤਿ ਨਾਲ (ਮਨੁੱਖ ਦੇ ਅੰਦਰ) ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ ।੨।
True devotional worship brings lasting peace. ||2||
 
ਜਿਨਿ ਹਰਿ ਰਸੁ ਚਾਖਿਆ ਸੋ ਹਰਿ ਜਨੁ ਲੋਗੁ ॥
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ-ਰਸ ਚੱਖ ਲਿਆ, ਉਹ ਪਰਮਾਤਮਾ ਦਾ ਦਾਸ ਬਣ ਗਿਆ
One who tastes the sublime essence of the Lord is the Lord's humble servant.
 
ਤਿਸੁ ਸਦਾ ਹਰਖੁ ਨਾਹੀ ਕਦੇ ਸੋਗੁ ॥
ਉਸ ਨੂੰ ਸਦਾ ਆਨੰਦ ਪ੍ਰਾਪਤ ਰਹਿੰਦਾ ਹੈ, ਉਸ ਨੂੰ ਕੋਈ ਗ਼ਮ ਨਹੀਂ ਵਿਆਪਦਾ ।
He is forever happy; he is never sad.
 
ਆਪਿ ਮੁਕਤੁ ਅਵਰਾ ਮੁਕਤੁ ਕਰਾਵੈ ॥
ਉਹ ਮਨੁੱਖ ਆਪ (ਦੁੱਖਾਂ ਵਿਕਾਰਾਂ ਤੋਂ) ਬਚਿਆ ਰਹਿੰਦਾ ਹੈ, ਹੋਰਨਾਂ ਨੂੰ ਭੀ ਬਚਾ ਲੈਂਦਾ ਹੈ
He himself is liberated, and he liberates others as well.
 
ਹਰਿ ਨਾਮੁ ਜਪੈ ਹਰਿ ਤੇ ਸੁਖੁ ਪਾਵੈ ॥੩॥
ਉਹ (ਵਡ-ਭਾਗੀ) ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਤੇ, ਪਰਮਾਤਮਾ ਪਾਸੋਂ ਸੁਖ ਹਾਸਲ ਕਰਦਾ ਹੈ ।੩।
He chants the Lord's Name, and through the Lord, he finds peace. ||3||
 
ਬਿਨੁ ਸਤਿਗੁਰ ਸਭ ਮੁਈ ਬਿਲਲਾਇ ॥
ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਸਾਰੀ ਲੋਕਾਈ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲੈਂਦੀ ਹੈ
Without the True Guru, everyone dies, crying out in pain.
 
ਅਨਦਿਨੁ ਦਾਝਹਿ ਸਾਤਿ ਨ ਪਾਇ ॥
(ਗੁਰੂ ਤੋਂ ਵਿਛੁੜ ਕੇ ਮਨੁੱਖ) ਹਰ ਵੇਲੇ (ਮਾਇਆ ਦੇ ਮੋਹ ਵਿਚ) ਸੜਦੇ ਰਹਿੰਦੇ ਹਨ । (ਗੁਰੂ ਦੀ ਸਰਨ ਤੋਂ ਬਿਨਾ ਮਨੁੱਖ) ਸ਼ਾਂਤੀ ਹਾਸਲ ਨਹੀਂ ਕਰ ਸਕਦਾ ।
Night and day, they burn, and find no peace.
 
ਸਤਿਗੁਰੁ ਮਿਲੈ ਸਭੁ ਤ੍ਰਿਸਨ ਬੁਝਾਏ ॥
ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਗੁਰੂ ਉਸ ਦੀ ਸਾਰੀ (ਮਾਇਆ ਦੀ) ਤ੍ਰੇਹ ਮਿਟਾ ਦੇਂਦਾ ਹੈ ।
But meeting the True Guru, all thirst is quenched.
 
ਨਾਨਕ ਨਾਮਿ ਸਾਂਤਿ ਸੁਖੁ ਪਾਏ ॥੪॥੨॥
ਹੇ ਨਾਨਕ! ਉਹ ਮਨੁੱਖ ਹਰਿ-ਨਾਮ ਵਿਚ ਟਿਕ ਕੇ ਸ਼ਾਂਤੀ ਤੇ ਆਨੰਦ ਹਾਸਲ ਕਰ ਲੈਂਦਾ ਹੈ
O Nanak, through the Naam, one finds peace and tranquility. ||4||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by