ਮਃ ੩ ॥
Third Mehl:
ਨਾਨਕ ਹਰਿ ਨਾਮੁ ਜਿਨੀ ਆਰਾਧਿਆ ਅਨਦਿਨੁ ਹਰਿ ਲਿਵ ਤਾਰ ॥
ਹੇ ਨਾਨਕ । ਜਿਨ੍ਹਾਂ ਨੇ ਹਰ ਰੋਜ਼ ਇਕ-ਰਸ ਪ੍ਰਭੂ ਦੇ ਨਾਮ ਦਾ ਸਿਮਰਨ ਕੀਤਾ ਹੈ
O Nanak, those who worship and adore the Lord's Name night and day, vibrate the String of the Lord's Love.
ਮਾਇਆ ਬੰਦੀ ਖਸਮ ਕੀ ਤਿਨ ਅਗੈ ਕਮਾਵੈ ਕਾਰ ॥
ਖਸਮ ਪ੍ਰਭੂ ਦੀ ਦਾਸੀ ਮਾਇਆ ਉਹਨਾਂ ਦੇ ਅੱਗੇ ਕਾਰ ਕਮਾਂਦੀ ਹੈ (ਭਾਵ, ਉਹ ਬੰਦੇ ਮਾਇਆ ਦੇ ਪਿੱਛੇ ਨਹੀਂ ਫਿਰਦੇ, ਮਾਇਆ ਉਹਨਾਂ ਦੀ ਸੇਵਕ ਬਣਦੀ ਹੈ)
Maya, the maid-servant of our Lord and Master, serves them.
ਪੂਰੈ ਪੂਰਾ ਕਰਿ ਛੋਡਿਆ ਹੁਕਮਿ ਸਵਾਰਣਹਾਰ ॥
ਕਿਉਂਕਿ) ਸਵਾਰਣਵਾਲੇ (ਪ੍ਰਭੂ) ਦੇ ਹੁਕਮ ਵਿਚ ਪੂਰੇ (ਗੁਰੂ) ਨੇ ਉਹਨਾਂ ਨੂੰ ਪੂਰਨ ਕਰ ਦਿੱਤਾ ਹੈ (ਤੇ ਉਹ ਮਾਇਆ ਦੇ ਪਿੱਛੇ ਡੋਲਦੇ ਨਹੀਂ)
The Perfect One has made them perfect; by the Hukam of His Command, they are embellished.
ਗੁਰ ਪਰਸਾਦੀ ਜਿਨਿ ਬੁਝਿਆ ਤਿਨਿ ਪਾਇਆ ਮੋਖ ਦੁਆਰੁ ॥
ਸਤਿਗੁਰੂ ਦੀ ਕਿਰਪਾ ਨਾਲ ਜਿਸ ਨੇ (ਇਹ ਭੇਤ) ਸਮਝ ਲਿਆ ਹੈ, ਉਸ ਨੇ ਮੁਕਤੀ ਦਾ ਦਰ ਲੱਭ ਲਿਆ ਹੈ
By Guru's Grace, they understand Him, and they find the gate of salvation.
ਮਨਮੁਖ ਹੁਕਮੁ ਨ ਜਾਣਨੀ ਤਿਨ ਮਾਰੇ ਜਮ ਜੰਦਾਰੁ ॥
ਮਨਮੁਖ ਬੰਦੇ (ਪ੍ਰਭੂ ਦਾ) ਹੁਕਮ ਨਹੀਂ ਪਛਾਣਦੇ, (ਇਸ ਕਰਕੇ) ਉਹਨਾਂ ਨੂੰ ਜ਼ਾਲਮ ਜਮ ਦੰਡ ਦੇਂਦਾ ਹੈ
The self-willed manmukhs do not know the Lord's Command; they are beaten down by the Messenger of Death.
ਗੁਰਮੁਖਿ ਜਿਨੀ ਅਰਾਧਿਆ ਤਿਨੀ ਤਰਿਆ ਭਉਜਲੁ ਸੰਸਾਰੁ ॥
ਗੁਰੂ ਦੇ ਸਨਮੁਖ ਹੋ ਕੇ ਜਿਨ੍ਹਾਂ ਨੇ ਸਿਮਰਨ ਕੀਤਾ, ਉਹ ਸੰਸਾਰ-ਸਾਗਰ ਨੂੰ ਤਰ ਗਏ ਹਨ,
But the Gurmukhs, who worship and adore the Lord, cross over the terrifying world-ocean.
ਸਭਿ ਅਉਗਣ ਗੁਣੀ ਮਿਟਾਇਆ ਗੁਰੁ ਆਪੇ ਬਖਸਣਹਾਰੁ ॥੨॥
(ਕਿਉਂਕਿ ਸਤਿਗੁਰੂ ਨੇ) ਗੁਣਾਂ ਦੁਆਰਾ (ਭਾਵ, ਉਹਨਾਂ ਦੇ ਹਿਰਦੇ ਵਿਚ ਗੁਣ ਪਰਗਟ ਕਰ ਕੇ ਉਹਨਾਂ ਦੇ) ਸਾਰੇ ਅਉਗੁਣ ਮਿਟਾ ਦਿੱਤੇ ਹਨ । ਗੁਰੂ ਬੜਾ ਬਖ਼ਸ਼ਿੰਦ ਹੈ ।੨।
All their demerits are erased, and replaced with merits. The Guru Himself is their Forgiver. ||2||