ਧਨਾਸਰੀ ਮਹਲਾ ੩ ॥
Dhanaasaree, Third Mehl:
ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥
ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ
The value and worth of the Lord's Name cannot be described.
ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥
। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ ।
Blessed are those humble beings, who lovingly focus their minds on the Naam, the Name of the Lord.
ਗੁਰਮਤਿ ਸਾਚੀ ਸਾਚਾ ਵੀਚਾਰੁ ॥
ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ ।
True are the Guru's Teachings, and True is contemplative meditation.
ਆਪੇ ਬਖਸੇ ਦੇ ਵੀਚਾਰੁ ॥੧॥
ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ ।੧।
God Himself forgives, and bestows contemplative meditation. ||1||
ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥
ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ । (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ
The Lord's Name is wonderful! God Himself imparts it.
ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥
ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ ।੧।ਰਹਾਉ।
In the Dark Age of Kali Yuga, the Gurmukhs obtain it. ||1||Pause||
ਹਮ ਮੂਰਖ ਮੂਰਖ ਮਨ ਮਾਹਿ ॥
ਹੇ ਭਾਈ! ਅਸੀ ਜੀਵ (ਆਪਣਾ) ਹਰੇਕ ਕੰਮ ਹਉਮੈ ਦੇ ਆਸਰੇ ਹੀ ਕਰਦੇ ਹਾਂ
We are ignorant; ignorance fills our minds.
ਹਉਮੈ ਵਿਚਿ ਸਭ ਕਾਰ ਕਮਾਹਿ ॥
ਸੋ ਜੋ ਅਸੀ ਆਪਣੇ) ਮਨ ਵਿਚ (ਗਹੁ ਨਾਲ ਵਿਚਾਰੀਏ ਤਾਂ ਇਸ ਹਉਮੈ ਦੇ ਕਾਰਨ) ਅਸੀ ਨਿਰੋਲ ਮੂਰਖ ਹਾਂ ।
We do all our deeds in ego.
ਗੁਰ ਪਰਸਾਦੀ ਹੰਉਮੈ ਜਾਇ ॥
ਇਹ ਹਉਮੈ (ਸਾਡੇ ਅੰਦਰੋਂ) ਗੁਰੂ ਦੀ ਕਿਰਪਾ ਨਾਲ ਹੀ ਦੂਰ ਹੋ ਸਕਦੀ ਹੈ ।
By Guru's Grace, egotism is eradicated.
ਆਪੇ ਬਖਸੇ ਲਏ ਮਿਲਾਇ ॥੨॥
ਗੁਰੂ ਭੀ ਉਸੇ ਨੂੰ) ਮਿਲਾਂਦਾ ਹੈ ਜਿਸ ਉਤੇ ਪ੍ਰਭੂ ਆਪ ਹੀ ਮੇਹਰ ਕਰਦਾ ਹੈ ।੨।
Forgiving us, the Lord blends us with Himself. ||2||
ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥
(ਹੇ ਭਾਈ! ਇਹ ਦੁਨੀਆ ਵਾਲਾ) ਮਾਇਆ ਦਾ ਧਨ (ਮਨੁੱਖ ਦੇ ਮਨ ਵਿਚ) ਬੜਾ ਅਹੰਕਾਰ (ਪੈਦਾ ਕਰਦਾ ਹੈ)
Poisonous wealth gives rise to great arrogance.
ਅਹੰਕਾਰਿ ਡੂਬੈ ਨ ਪਾਵੈ ਮਾਨੁ ॥
ਤੇ, ਜੇਹੜਾ ਮਨੁੱਖ ਅਹੰਕਾਰ ਵਿਚ ਡੁੱਬਾ ਰਹਿੰਦਾ ਹੈ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਨਹੀਂ ਪਾਂਦਾ ।
Drowning in egotism, no one is honored.
ਆਪੁ ਛੋਡਿ ਸਦਾ ਸੁਖੁ ਹੋਈ ॥
ਹੇ ਭਾਈ! ਆਪਾ-ਭਾਵ ਛੱਡ ਕੇ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ
Forsaking self-conceit, one finds lasting peace.
ਗੁਰਮਤਿ ਸਾਲਾਹੀ ਸਚੁ ਸੋਈ ॥੩॥
ਹੇ ਭਾਈ! ਮੈਂ ਤਾਂ ਗੁਰੂ ਦੀ ਮਤਿ ਲੈ ਕੇ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹਾਂ ।੩।
Under Guru's Instruction, he praises the True Lord. ||3||
ਆਪੇ ਸਾਜੇ ਕਰਤਾ ਸੋਇ ॥
ਹੇ ਭਾਈ! ਉਹ ਕਰਤਾਰ ਆਪ ਹੀ (ਸਾਰੀ ਸ੍ਰਿਸ਼ਟੀ ਨੂੰ) ਪੈਦਾ ਕਰਦਾ ਹੈ
The Creator Lord Himself fashions all.
ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥
ਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਅਵਸਥਾ ਵਾਲਾ) ਨਹੀਂ ਹੈ
Without Him, there is no other at all.
ਜਿਸੁ ਸਚਿ ਲਾਏ ਸੋਈ ਲਾਗੈ ॥
ਉਹ ਕਰਤਾਰ ਜਿਸ ਮਨੁੱਖ ਨੂੰ (ਆਪਣੇ) ਸਦਾ-ਥਿਰ ਨਾਮ ਵਿਚ ਜੋੜਦਾ ਹੈ, ਉਹੀ ਮਨੁੱਖ (ਨਾਮ-ਸਿਮਰਨ ਵਿਚ) ਲੱਗਦਾ ਹੈ ।
He alone is attached to Truth, whom the Lord Himself so attaches.
ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥
ਹੇ ਨਾਨਕ! ਜੇਹੜਾ ਮਨੁੱਖ ਨਾਮ ਵਿਚ ਲੱਗਦਾ ਹੈ ਉਸ ਨੂੰ ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ (ਇਸ ਲੋਕ ਵਿਚ ਭੀ, ਤੇ) ਪਰਲੋਕ ਵਿਚ ਭੀ ।੪।੮।
O Nanak, through the Naam, lasting peace is attained in the hereafter. ||4||8||