ਪਉੜੀ ॥
Pauree:
ਹਰਿ ਕੀ ਭਗਤਾ ਪਰਤੀਤਿ ਹਰਿ ਸਭ ਕਿਛੁ ਜਾਣਦਾ ॥
ਭਗਤ ਜਨਾਂ ਨੂੰ ਪ੍ਰਭੂ ਉੱਤੇ (ਇਹ) ਭਰੋਸਾ ਹੈ ਕਿ ਪ੍ਰਭੂ ਅੰਤਰਜਾਮੀ ਹੈ
The Lord's devotees have faith in Him. The Lord knows everything.
ਹਰਿ ਜੇਵਡੁ ਨਾਹੀ ਕੋਈ ਜਾਣੁ ਹਰਿ ਧਰਮੁ ਬੀਚਾਰਦਾ ॥
ਉਸ ਦੇ ਬਰਾਬਰ ਹੋਰ ਕੋਈ (ਹਿਰਦਿਆਂ ਦਾ) ਜਾਣੂ ਨਹੀਂ, (ਤੇ ਇਸੇ ਕਰਕੇ) ਪ੍ਰਭੂ ਨਿਆਂ ਦੀ ਵਿਚਾਰ ਕਰਦਾ ਹ
No one is as great a Knower as the Lord; the Lord administers righteous justice.
ਕਾੜਾ ਅੰਦੇਸਾ ਕਿਉ ਕੀਜੈ ਜਾ ਨਾਹੀ ਅਧਰਮਿ ਮਾਰਦਾ ॥
ਜੇ (ਇਹ ਭਰੋਸਾ ਹੋਵੇ ਕਿ) ਪ੍ਰਭੂ ਅਨਿਆਊਂ ਨਾਲ ਨਹੀਂ ਮਾਰਦਾ, ਤਾਂ ਕੋਈ ਫ਼ਿਕਰ ਡਰ ਨਹੀਂ ਰਹਿੰਦਾ
Why should we feel any burning anxiety, since the Lord does not punish without just cause?
ਸਚਾ ਸਾਹਿਬੁ ਸਚੁ ਨਿਆਉ ਪਾਪੀ ਨਰੁ ਹਾਰਦਾ ॥
ਪ੍ਰਭੂ ਆਪ ਅਭੁੱਲ ਹੈ ਤੇ ਉਸ ਦਾ ਨਿਆਂ ਭੀ ਅਭੁੱਲ ਹੈ, (ਇਸ ‘ਮਾਰ’ ਦਾ ਸਦਕਾ ਹੀ) ਪਾਪੀ ਮਨੁੱਖ (ਪਾਪਾਂ ਵਲੋਂ) ਹਾਰਦਾ ਹੈ
True is the Master, and True is His Justice; only the sinners are defeated.
ਸਾਲਾਹਿਹੁ ਭਗਤਹੁ ਕਰ ਜੋੜਿ ਹਰਿ ਭਗਤ ਜਨ ਤਾਰਦਾ ॥੧੮॥
ਹੇ ਭਗਤ ਜਨੋ ! ਨਿਰਮਾਣ ਹੋ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੋ, ਪ੍ਰਭੂ ਆਪਣੇ ਭਗਤਾਂ ਨੂੰ ਵਿਕਾਰਾਂ ਤੋਂ ਬਚਾ ਲੈਂਦਾ ਹੈ ।੧੮।
O devotees, praise the Lord with your palms pressed together; the Lord saves His humble devotees. ||18||