ਧਨਾਸਰੀ ਮਹਲਾ ੪ ॥
Dhanaasaree, Fourth Mehl:
ਹਰਿ ਪੜੁ ਹਰਿ ਲਿਖੁ ਹਰਿ ਜਪਿ ਹਰਿ ਗਾਉ ਹਰਿ ਭਉਜਲੁ ਪਾਰਿ ਉਤਾਰੀ ॥
ਹੇ ਭਾਈ! ਪਰਮਾਤਮਾ ਦਾ ਨਾਮ ਪੜ੍ਹਿਆ ਕਰ, ਪਰਮਾਤਮਾ ਦਾ ਨਾਮ ਲਿਖਦਾ ਰਹੁ, ਪਰਮਾਤਮਾ ਦਾ ਨਾਮ ਜਪਿਆ ਕਰ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰ । ਪਰਮਾਤਮਾ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ।
Read about the Lord, write about the Lord, chant the Lord's Name, and sing the Lord's Praises; the Lord will carry you across the terrifying world-ocean.
ਮਨਿ ਬਚਨਿ ਰਿਦੈ ਧਿਆਇ ਹਰਿ ਹੋਇ ਸੰਤੁਸਟੁ ਇਵ ਭਣੁ ਹਰਿ ਨਾਮੁ ਮੁਰਾਰੀ ॥੧॥
ਹੇ ਭਾਈ! ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਯਾਦ ਕਰਿਆ ਕਰ । ਹੇ ਭਾਈ! ਸੰਤੋਖੀ ਹੋ ਕੇ ਇਸ ਤਰ੍ਹਾਂ ਪਰਮਾਤਮਾ ਦਾ ਨਾਮ ਉਚਾਰਿਆ ਕਰ
In your mind, by your words, and within your heart, meditate on the Lord, and He will be pleased. In this way, repeat the Name of the Lord. ||1||
ਮਨਿ ਜਪੀਐ ਹਰਿ ਜਗਦੀਸ ॥
ਹੇ ਮਿੱਤਰ! ਗੁਰੂ ਦੀ ਸੰਗਤਿ ਵਿਚ ਮਿਲ ਕੇ ਜਗਤ ਦੇ ਮਾਲਕ ਹਰੀ ਦਾ ਨਾਮ ਮਨ ਵਿਚ ਜਪਣਾ ਚਾਹੀਦਾ ਹੈ
O mind, meditate on the Lord, the Lord of the World.
ਮਿਲਿ ਸੰਗਤਿ ਸਾਧੂ ਮੀਤ ॥
ਹੇ ਮਿੱਤਰ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰ,
Join the Saadh Sangat, the Company of the Holy, O friend.
ਸਦਾ ਅਨੰਦੁ ਹੋਵੈ ਦਿਨੁ ਰਾਤੀ ਹਰਿ ਕੀਰਤਿ ਕਰਿ ਬਨਵਾਰੀ ॥ ਰਹਾਉ ॥
ਹੇ ਮਿੱਤਰ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰ, (ਇਸ ਤਰ੍ਹਾਂ) ਦਿਨ ਰਾਤ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ ।ਰਹਾਉ।
You shall be happy forever, day and night; sing the Praises of the Lord, the Lord of the world-forest. ||Pause||
ਹਰਿ ਹਰਿ ਕਰੀ ਦ੍ਰਿਸਟਿ ਤਬ ਭਇਓ ਮਨਿ ਉਦਮੁ ਹਰਿ ਹਰਿ ਨਾਮੁ ਜਪਿਓ ਗਤਿ ਭਈ ਹਮਾਰੀ ॥
ਹੇ ਭਾਈ! ਜਦੋਂ ਪਰਮਾਤਮਾ ਨੇ ਮੇਹਰ ਦੀ ਨਜ਼ਰ ਕੀਤੀ, ਤਦੋਂ ਮਨ ਵਿਚ ਉੱਦਮ ਪੈਦਾ ਹੋਇਆ, ਤਦੋਂ ਹੀ ਅਸਾਂ ਨਾਮ ਜਪਿਆ, ਤੇ, ਸਾਡੀ ਉੱਚੀ ਆਤਮਕ ਅਵਸਥਾ ਬਣ ਗਈ ।
When the Lord, Har, Har, casts His Glance of Grace, then I made the effort in my mind; meditating on the Name of the Lord, Har, Har, I have been emancipated.
ਜਨ ਨਾਨਕ ਕੀ ਪਤਿ ਰਾਖੁ ਮੇਰੇ ਸੁਆਮੀ ਹਰਿ ਆਇ ਪਰਿਓ ਹੈ ਸਰਣਿ ਤੁਮਾਰੀ ॥੨॥੩॥੯॥
ਹੇ ਮੇਰੇ ਮਾਲਕ-ਪ੍ਰਭੂ! ਆਪਣੇ ਦਾਸ ਨਾਨਕ ਦੀ ਇੱਜ਼ਤ ਰੱਖ, ਤੇਰਾ ਇਹ ਦਾਸ ਤੇਰੀ ਸਰਨ ਆ ਪਿਆ ਹੈ (ਆਪਣੇ ਦਾਸ ਨੂੰ ਨਾਮ ਜਪਣ ਦੀ ਦਾਤਿ ਬਖ਼ਸ਼) ।੨।੩।੯।
Preserve the honor of servant Nanak, O my Lord and Master; I have come seeking Your Sanctuary. ||2||3||9||