ਧਨਾਸਰੀ ਮਹਲਾ ੫ ॥
Dhanaasaree, Fifth Mehl:
ਬਿਨੁ ਜਲ ਪ੍ਰਾਨ ਤਜੇ ਹੈ ਮੀਨਾ ਜਿਨਿ ਜਲ ਸਿਉ ਹੇਤੁ ਬਢਾਇਓ ॥
ਹੇ ਭਾਈ! ਮੱਛੀ ਪਾਣੀ ਤੋਂ ਵਿਛੁੜ ਕੇ ਜਿੰਦ ਦੇ ਦੇਂਦੀ ਹੈ ਕਿਉਂਕਿ ਉਸ (ਮੱਛੀ) ਨੇ ਪਾਣੀ ਨਾਲ ਪਿਆਰ ਵਧਾਇਆ ਹੋਇਆ ਹੈ ।
The fish out of water loses its life; it is deeply in love with the water.
ਕਮਲ ਹੇਤਿ ਬਿਨਸਿਓ ਹੈ ਭਵਰਾ ਉਨਿ ਮਾਰਗੁ ਨਿਕਸਿ ਨ ਪਾਇਓ ॥੧॥
ਕੌਲ-ਫੁੱਲ ਦੇ ਪਿਆਰ ਵਿਚ ਭੌਰੇ ਨੇ ਮੌਤ ਸਹੇੜ ਲਈ, (ਕਿਉਂਕਿ) ਉਸ ਨੇ (ਕੌਲ-ਫੁੱਲ ਵਿਚੋਂ) ਨਿਕਲ ਕੇ (ਬਾਹਰ ਦਾ) ਰਸਤਾ ਨਾਹ ਲੱਭਾ ।੧।
The bumble bee, totally in love with the lotus flower, is lost in it; it cannot find the way to escape from it. ||1||
ਅਬ ਮਨ ਏਕਸ ਸਿਉ ਮੋਹੁ ਕੀਨਾ ॥
ਹੇ ਮਨ! ਜਿਸ ਮਨੁੱਖ ਨੇ ਹੁਣ (ਇਸ ਜਨਮ ਵਿਚ) ਇੱਕ ਪਰਮਾਤਮਾ ਨਾਲ ਪਿਆਰ ਪਾ ਲਿਆ ਹੈ,
Now, my mind has nurtured love for the One Lord.
ਮਰੈ ਨ ਜਾਵੈ ਸਦ ਹੀ ਸੰਗੇ ਸਤਿਗੁਰ ਸਬਦੀ ਚੀਨਾ ॥੧॥ ਰਹਾਉ ॥
ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਉਹ ਸਦਾ ਹੀ ਪਰਮਾਤਮਾ ਦੇ ਚਰਨਾਂ ਵਿਚ ਮਗਨ ਰਹਿੰਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਪਰਮਾਤਮਾ ਨਾਲ ਸਾਂਝ ਬਣਾਈ ਰੱਖਦਾ ਹੈ ।੧।ਰਹਾਉ
He does not die, and is not born; He is always with me. Through the Word of the True Guru's Shabad, I know Him. ||1||Pause||
ਕਾਮ ਹੇਤਿ ਕੁੰਚਰੁ ਲੈ ਫਾਂਕਿਓ ਓਹੁ ਪਰ ਵਸਿ ਭਇਓ ਬਿਚਾਰਾ ॥
ਹੇ ਭਾਈ! ਕਾਮ-ਵਾਸਨਾ ਦੀ ਖ਼ਾਤਰ ਹਾਥੀ ਫਸ ਗਿਆ, ਉਹ ਵਿਚਾਰਾ ਪਰ-ਅਧੀਨ ਹੋ ਗਿਆ
Lured by sexual desire, the elephant is trapped; the poor beast falls into the power of another.
ਨਾਦ ਹੇਤਿ ਸਿਰੁ ਡਾਰਿਓ ਕੁਰੰਕਾ ਉਸ ਹੀ ਹੇਤ ਬਿਦਾਰਾ ॥੨॥
ਘੰਡੇਹੇੜੇ ਦੀ) ਆਵਾਜ਼ ਦੇ ਪਿਆਰ ਵਿਚ ਹਰਨ ਆਪਣਾ ਸਿਰ ਦੇ ਬੈਠਦਾ ਹੈ, ਉਸੇ ਦੇ ਪਿਆਰ ਵਿਚ ਮਾਰਿਆ ਜਾਂਦਾ ਹੈ ।੨।
Lured by the sound of the hunter's bell, the deer offers its head; because of this enticement, it is killed. ||2||
ਦੇਖਿ ਕੁਟੰਬੁ ਲੋਭਿ ਮੋਹਿਓ ਪ੍ਰਾਨੀ ਮਾਇਆ ਕਉ ਲਪਟਾਨਾ ॥
ਹੇ ਭਾਈ! ਇਸੇ ਤਰ੍ਹਾਂ) ਮਨੁੱਖ (ਆਪਣਾ) ਪਰਵਾਰ ਵੇਖ ਕੇ (ਮਾਇਆ ਦੇ) ਲੋਭ ਵਿਚ ਫਸ ਜਾਂਦਾ ਹੈ, ਮਾਇਆ ਨਾਲ ਚੰਬੜਿਆ ਰਹਿੰਦਾ ਹੈ
Gazing upon his family, the mortal is enticed by greed; he clings in attachment to Maya.
ਅਤਿ ਰਚਿਓ ਕਰਿ ਲੀਨੋ ਅਪੁਨਾ ਉਨਿ ਛੋਡਿ ਸਰਾਪਰ ਜਾਨਾ ॥੩॥
ਮਾਇਆ ਦੇ ਮੋਹ ਵਿਚ) ਬਹੁਤ ਮਗਨ ਰਹਿੰਦਾ ਹੈ, (ਮਾਇਆ ਨੂੰ) ਆਪਣੀ ਬਣਾ ਲੈਂਦਾ ਹੈ (ਇਹ ਨਹੀਂ ਸਮਝਦਾ ਕਿ ਆਖ਼ਰ) ਉਸ ਨੇ ਜ਼ਰੂਰ (ਸਭ ਕੁਝ) ਛੱਡ ਕੇ ਇਥੋਂ ਚਲੇ ਜਾਣਾ ਹੈ ।੩।
Totally engrossed in worldly things, he considers them to be his own; but in the end, he shall surely have to leave them behind. ||3||
ਬਿਨੁ ਗੋਬਿੰਦ ਅਵਰ ਸੰਗਿ ਨੇਹਾ ਓਹੁ ਜਾਣਹੁ ਸਦਾ ਦੁਹੇਲਾ ॥
ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਤੋਂ ਬਿਨਾ ਹੋਰ ਨਾਲ ਪਿਆਰ ਪਾਂਦਾ ਹੈ, ਯਕੀਨ ਜਾਣੋ, ਉਹ ਸਦਾ ਦੁਖੀ ਰਹਿੰਦਾ ਹੈ
Know it well, that anyone who loves any other than God, shall be miserable forever.
ਕਹੁ ਨਾਨਕ ਗੁਰ ਇਹੈ ਬੁਝਾਇਓ ਪ੍ਰੀਤਿ ਪ੍ਰਭੂ ਸਦ ਕੇਲਾ ॥੪॥੨॥
ਹੇ ਨਾਨਕ! ਆਖ—ਗੁਰੂ ਨੇ (ਮੈਨੂੰ) ਇਹ ਹੀ ਸਮਝ ਦਿੱਤੀ ਹੈ ਕਿ ਪਰਮਾਤਮਾ ਨਾਲ ਪਿਆਰ ਕੀਤਿਆਂ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ ।੪।੨।
Says Nanak, the Guru has explained this to me, that love for God brings lasting bliss. ||4||2||