ਧਨਾਸਰੀ ਮਃ ੫ ॥
Dhanaasaree, Fifth Mehl:
ਕਰਿ ਕਿਰਪਾ ਦੀਓ ਮੋਹਿ ਨਾਮਾ ਬੰਧਨ ਤੇ ਛੁਟਕਾਏ ॥
(ਹੇ ਭਾਈ! ਸਾਧ ਸੰਗਤਿ ਨੇ) ਕਿਰਪਾ ਕਰ ਕੇ ਮੈਨੂੰ ਪਰਮਾਤਮਾ ਦਾ ਨਾਮ ਦਿੱਤਾ, ਤੇ ਗੁਰੂ ਦੀ ਚਰਨੀਂ ਲਾ ਕੇ ਮੈਨੂੰ ਮਾਇਆ ਦੇ ਬੰਧਨਾਂ ਤੋਂ ਛੁਡਾ ਲਿਆ
Granting His Grace, God has blessed me with His Name, and released me of my bonds.
ਮਨ ਤੇ ਬਿਸਰਿਓ ਸਗਲੋ ਧੰਧਾ ਗੁਰ ਕੀ ਚਰਣੀ ਲਾਏ ॥੧॥
ਤੇ ਗੁਰੂ ਦੀ ਚਰਨੀਂ ਲਾ ਕੇ ਮੈਨੂੰ ਮਾਇਆ ਦੇ ਬੰਧਨਾਂ ਤੋਂ ਛੁਡਾ ਲਿਆ (ਜਿਸ ਕਰਕੇ ਮੇਰੇ) ਮਨ ਤੋਂ ਸਾਰਾ ਝਗੜਾ-ਝੰਬੇਲਾ ਲਹਿ ਗਿਆ ।੧।
I have forgotten all worldly entanglements, and I am attached to the Guru's feet. ||1||
ਸਾਧਸੰਗਿ ਚਿੰਤ ਬਿਰਾਨੀ ਛਾਡੀ ॥
ਹੇ ਭਾਈ! ਸਾਧ ਸੰਗਤਿ ਵਿਚ ਆ ਕੇ ਮੈਂ ਪਰਾਈ ਆਸ ਛੱਡ ਦਿੱਤੀ
In the Saadh Sangat, the Company of the Holy, I have renounced my other cares and anxieties.
ਅਹੰਬੁਧਿ ਮੋਹ ਮਨ ਬਾਸਨ ਦੇ ਕਰਿ ਗਡਹਾ ਗਾਡੀ ॥੧॥ ਰਹਾਉ ॥
। ਹਉਮੈ, ਮਾਇਆ ਦੇ ਮੋਹ, ਮਨ ਦੀ ਵਾਸਨਾ—ਇਹਨਾਂ ਸਭਨਾਂ ਨੂੰ ਟੋਆ ਪੁੱਟ ਕੇ ਨੱਪ ਦਿੱਤਾ (ਸਦਾ ਲਈ ਦੱਬ ਦਿੱਤਾ) ।੧।ਰਹਾਉ।
I dug a deep pit, and buried my egotistical pride, emotional attachment and the desires of my mind. ||1||Pause||
ਨਾ ਕੋ ਮੇਰਾ ਦੁਸਮਨੁ ਰਹਿਆ ਨਾ ਹਮ ਕਿਸ ਕੇ ਬੈਰਾਈ ॥
(ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਮੇਰਾ ਕੋਈ ਦੁਸ਼ਮਨ ਨਹੀਂ ਰਹਿ ਗਿਆ (ਮੈਨੂੰ ਕੋਈ ਵੈਰੀ ਨਹੀਂ ਦਿੱਸਦਾ), ਮੈਂ ਭੀ ਕਿਸੇ ਦਾ ਵੈਰੀ ਨਹੀਂ ਬਣਦਾ ।
No one is my enemy, and I am no one's enemy.
ਬ੍ਰਹਮੁ ਪਸਾਰੁ ਪਸਾਰਿਓ ਭੀਤਰਿ ਸਤਿਗੁਰ ਤੇ ਸੋਝੀ ਪਾਈ ॥੨॥
ਮੈਨੂੰ ਗੁਰੂ ਪਾਸੋਂ ਇਹ ਸਮਝ ਪ੍ਰਾਪਤ ਹੋ ਗਈ ਹੈ ਕਿ ਇਹ ਸਾਰਾ ਜਗਤ-ਖਿਲਾਰਾ ਪਰਮਾਤਮਾ ਆਪ ਹੀ ਹੈ, (ਸਭਨਾਂ ਦੇ) ਅੰਦਰ (ਪਰਮਾਤਮਾ ਨੇ ਆਪ ਹੀ ਆਪਣੇ ਆਪ ਨੂੰ) ਖਿਲਾਰਿਆ ਹੋਇਆ ਹੈ ।
God, who expanded His expanse, is within all; I learned this from the True Guru. ||2||
ਸਭੁ ਕੋ ਮੀਤੁ ਹਮ ਆਪਨ ਕੀਨਾ ਹਮ ਸਭਨਾ ਕੇ ਸਾਜਨ ॥
ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਹਰੇਕ ਪ੍ਰਾਣੀ ਨੂੰ ਮੈਂ ਆਪਣਾ ਮਿੱਤਰ ਕਰ ਕੇ ਸਮਝਦਾ ਹਾਂ, ਮੈਂ ਭੀ ਸਭਨਾਂ ਦਾ ਮਿੱਤਰ-ਸੱਜਣ ਹੀ ਬਣਿਆ ਰਹਿੰਦਾ ਹਾਂ ।
I am a friend to all; I am everyone's friend.
ਦੂਰਿ ਪਰਾਇਓ ਮਨ ਕਾ ਬਿਰਹਾ ਤਾ ਮੇਲੁ ਕੀਓ ਮੇਰੈ ਰਾਜਨ ॥੩॥
ਮੇਰੇ ਮਨ ਦਾ (ਪਰਮਾਤਮਾ ਨਾਲੋਂ ਬਣਿਆ ਹੋਇਆ) ਵਿਛੋੜਾ (ਸਾਧ ਸੰਗਤਿ ਦੀ ਕਿਰਪਾ ਨਾਲ) ਕਿਤੇ ਦੂਰ ਚਲਾ ਗਿਆ ਹੈ, ਜਦੋਂ ਮੈਂ ਸਾਧ ਸੰਗਤਿ ਦੀ ਸਰਨ ਲਈ, ਤਦੋਂ ਮੇਰੇ ਪ੍ਰਭੂ-ਪਾਤਿਸ਼ਾਹ ਨੇ ਮੈਨੂੰ (ਆਪਣੇ ਚਰਨਾਂ ਦਾ) ਮਿਲਾਪ ਦੇ ਦਿੱਤਾ ਹੈ ।੩
When the sense of separation was removed from my mind, then I was united with the Lord, my King. ||3||
ਬਿਨਸਿਓ ਢੀਠਾ ਅੰਮ੍ਰਿਤੁ ਵੂਠਾ ਸਬਦੁ ਲਗੋ ਗੁਰ ਮੀਠਾ ॥
ਹੇ ਭਾਈ! ਸਾਧ ਸੰਗਤਿ ਦੀ ਕਿਰਪਾ ਨਾਲ ਮੇਰੇ ਮਨ ਦਾ) ਢੀਠ-ਪੁਣਾ ਮੁੱਕ ਗਿਆ ਹੈ, ਮੇਰੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ ਜਲ ਆ ਵੱਸਿਆ ਹੈ, ਗੁਰੂ ਦਾ ਸ਼ਬਦ ਮੈਨੂੰ ਪਿਆਰਾ ਲੱਗ ਰਿਹਾ ਹੈ
My stubbornness is gone, Ambrosial Nectar rains down, and the Word of the Guru's Shabad seems so sweet to me.
ਜਲਿ ਥਲਿ ਮਹੀਅਲਿ ਸਰਬ ਨਿਵਾਸੀ ਨਾਨਕ ਰਮਈਆ ਡੀਠਾ ॥੪॥੩॥
ਹੇ ਨਾਨਕ! (ਆਖ—ਹੇ ਭਾਈ!) ਹੁਣ ਮੈਂ ਜਲ ਵਿਚ, ਧਰਤੀ ਵਿਚ, ਆਕਾਸ਼ ਵਿਚ, ਸਭ ਥਾਂ ਵੱਸਣ ਵਾਲੇ ਸੋਹਣੇ ਰਾਮ ਨੂੰ ਵੇਖ ਲਿਆ ਹੈ ।੪।੩।
He is pervading everywhere, in the water, on the land and in the sky; Nanak beholds the all-pervading Lord. ||4||3||