ਧਨਾਸਰੀ ਮਃ ੫ ॥
Dhanaasaree, Fifth Mehl:
ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥
ਹੇ ਭਾਈ! ਜਦੋਂ ਤੋਂ ਗੁਰੂ ਦੇ ਦਰਸਨ ਪ੍ਰਾਪਤ ਹੋਏ ਹਨ, ਮੇਰੇ ਇਹੋ ਜਿਹੇ ਚੰਗੇ ਦਿਨ ਆ ਗਏ
Ever since I obtained the Blessed Vision of the Darshan of the Holy, my days have been blessed and prosperous.
ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥੧॥
ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ਕਰ ਕੇ ਸਦਾ ਮੇਰੇ ਅੰਦਰ ਸੁਖ ਬਣਿਆ ਰਹਿੰਦਾ ਹੈ, ਮੈਨੂੰ ਸਰਬ-ਵਿਆਪਕ ਕਰਤਾਰ ਮਿਲ ਪਿਆ ਹੈ ।੧।
I have found lasting bliss, singing the Kirtan of the Praises of the Primal Lord, the Architect of destiny. ||1||
ਅਬ ਮੋਹਿ ਰਾਮ ਜਸੋ ਮਨਿ ਗਾਇਓ ॥
ਮੇਰੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋ ਗਿਆ ਹੈ, ਮੇਰੇ ਮਨ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ ।੧।ਰਹਾਉ।
Now, I sing the Praises of the Lord within my mind.
ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥੧॥ ਰਹਾਉ ॥
ਹੇ ਭਾਈ! ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, (ਇਸ ਵਾਸਤੇ ਉਸ ਦੀ ਕਿਰਪਾ ਨਾਲ) ਹੁਣ ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਆਪਣੇ) ਮਨ ਵਿਚ ਗਾ ਰਿਹਾ ਹਾਂ,
My mind has been illumined and enlightened, and it is always at peace; I have found the Perfect True Guru. ||1||Pause||
ਗੁਣ ਨਿਧਾਨੁ ਰਿਦ ਭੀਤਰਿ ਵਸਿਆ ਤਾ ਦੂਖੁ ਭਰਮ ਭਉ ਭਾਗਾ ॥
ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਦੋਂ ਤੋਂ) ਗੁਣਾਂ ਦਾ ਖ਼ਜ਼ਾਨਾ ਪਰਮਾਤਮਾ ਮੇਰੇ ਹਿਰਦੇ ਵਿਚ ਆ ਵੱਸਿਆ ਹੈ, ਤਦੋਂ ਤੋਂ ਮੇਰਾ ਦੁੱਖ ਭਰਮ ਡਰ ਦੂਰ ਹੋ ਗਿਆ ਹੈ ।
The Lord, the treasure of virtue, abides deep within the heart, and so pain, doubt and fear have been dispelled.
ਭਈ ਪਰਾਪਤਿ ਵਸਤੁ ਅਗੋਚਰ ਰਾਮ ਨਾਮਿ ਰੰਗੁ ਲਾਗਾ ॥੨॥
ਪਰਮਾਤਮਾ ਦੇ ਨਾਮ ਵਿਚ ਮੇਰਾ ਪਿਆਰ ਬਣ ਗਿਆ ਹੈ, ਮੈਨੂੰ (ਉਹ ਉੱਤਮ) ਚੀਜ਼ ਪ੍ਰਾਪਤ ਹੋ ਗਈ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਸੀ ਹੋ ਸਕਦੀ ।੨
I have obtained the most incomprehensible thing, enshrining love for the Name of the Lord. ||2||
ਚਿੰਤ ਅਚਿੰਤਾ ਸੋਚ ਅਸੋਚਾ ਸੋਗੁ ਲੋਭੁ ਮੋਹੁ ਥਾਕਾ ॥
ਹੇ ਭਾਈ! ਗੁਰੂ ਦੇ ਦਰਸਨ ਦੀ ਬਰਕਤਿ ਨਾਲ) ਮੈਂ ਸਾਰੀਆਂ ਚਿੰਤਾਂ ਤੇ ਸੋਚਾਂ ਤੋਂ ਬਚ ਗਿਆ ਹਾਂ, (ਮੇਰੇ ਅੰਦਰੋਂ) ਗ਼ਮ ਮੁੱਕ ਗਿਆ ਹੈ, ਲੋਭ ਖ਼ਤਮ ਹੋ ਗਿਆ ਹੈ, ਮੋਹ ਦੂਰ ਹੋ ਗਿਆ ਹੈ ।
I was anxious, and now I am free of anxiety; I was worried, and now I am free of worry; my grief, greed and emotional attachments are gone.
ਹਉਮੈ ਰੋਗ ਮਿਟੇ ਕਿਰਪਾ ਤੇ ਜਮ ਤੇ ਭਏ ਬਿਬਾਕਾ ॥੩॥
ਗੁਰੂ ਦੀ) ਕਿਰਪਾ ਨਾਲ (ਮੇਰੇ ਅੰਦਰੋਂ) ਹਉਮੈ ਆਦਿਕ ਰੋਗ ਮਿਟ ਗਏ ਹਨ, ਮੈਂ ਜਮ-ਰਾਜ ਤੋਂ ਭੀ ਕੋਈ ਡਰ ਨਹੀਂ ਕਰਦਾ ।੩।
By His Grace, I am cured of the disease of egotism, and the Messenger of Death no longer terrifies me. ||3||
ਗੁਰ ਕੀ ਟਹਲ ਗੁਰੂ ਕੀ ਸੇਵਾ ਗੁਰ ਕੀ ਆਗਿਆ ਭਾਣੀ ॥
ਹੇ ਭਾਈ! ਹੁਣ ਮੈਨੂੰ ਗੁਰੂ ਦੀ ਟਹਲ-ਸੇਵਾ, ਗੁਰੂ ਦੀ ਰਜ਼ਾ ਹੀ ਪਿਆਰੀ ਲੱਗਦੀ ਹੈ
Working for the Guru, serving the Guru and the Guru's Command, all are pleasing to me.
ਕਹੁ ਨਾਨਕ ਜਿਨਿ ਜਮ ਤੇ ਕਾਢੇ ਤਿਸੁ ਗੁਰ ਕੈ ਕੁਰਬਾਣੀ ॥੪॥੪॥
ਹੇ ਨਾਨਕ! ਆਖ—(ਹੇ ਭਾਈ! ਮੈਂ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ ਮੈਨੂੰ ਜਮਾਂ ਤੋਂ ਬਚਾ ਲਿਆ ਹੈ ।੪।੪।
Says Nanak, He has released me from the clutches of Death; I am a sacrifice to that Guru. ||4||4||