ਧਨਾਸਰੀ ਮਃ ੫ ॥
Dhanaasaree, Fifth Mehl:
 
ਲਵੈ ਨ ਲਾਗਨ ਕਉ ਹੈ ਕਛੂਐ ਜਾ ਕਉ ਫਿਰਿ ਇਹੁ ਧਾਵੈ ॥
ਹੇ ਭਾਈ! ਇਹ ਮਨੁੱਖ ਜਿਸ ਜਿਸ ਮਾਇਕ ਪਦਾਰਥ ਦੀ ਖ਼ਾਤਰ ਭਟਕਦਾ ਫਿਰਦਾ ਹੈ, ਉਹਨਾਂ ਵਿਚੋਂ ਕੋਈ ਭੀ ਚੀਜ਼ (ਪਰਮਾਤਮਾ ਦੇ ਨਾਮ-ਅੰਮ੍ਰਿਤ ਦੀ) ਬਰਾਬਰੀ ਨਹੀਂ ਕਰ ਸਕਦੀ
Nothing which this mortal being runs after, can compare to it.
 
ਜਾ ਕਉ ਗੁਰਿ ਦੀਨੋ ਇਹੁ ਅੰਮ੍ਰਿਤੁ ਤਿਸ ਹੀ ਕਉ ਬਨਿ ਆਵੈ ॥੧॥
ਗੁਰੂ ਨੇ ਜਿਸ ਮਨੁੱਖ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਦੇ ਦਿੱਤਾ, ਉਸ ਨੂੰ ਹੀ ਇਸ ਦੀ ਕਦਰ ਦੀ ਸਮਝ ਪੈਂਦੀ ਹੈ ।੧।
He alone comes to have it, whom the Guru blesses with this Ambrosial Nectar. ||1||
 
ਜਾ ਕਉ ਆਇਓ ਏਕੁ ਰਸਾ ॥ ਖਾਨ ਪਾਨ ਆਨ ਨਹੀ ਖੁਧਿਆ ਤਾ ਕੈ ਚਿਤਿ ਨ ਬਸਾ ॥ ਰਹਾਉ ॥
ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆ ਗਿਆ, ਉਸ ਨੂੰ ਖਾਣ-ਪੀਣ ਆਦਿਕ ਦੀ ਕੋਈ ਹੋਰ ਭੁੱਖ ਨਹੀਂ ਰਹਿੰਦੀ, ਕੋਈ ਹੋਰ ਭੁੱਖ ਉਸ ਦੇ ਚਿੱਤ ਵਿਚ ਨਹੀਂ ਟਿਕ ਸਕਦੀ ।ਰਹਾਉ।
The desire to eat, to wear new clothes, and all other desires, do not abide in the mind of one who comes to know the subtle essence of the One Lord. ||Pause||
 
ਮਉਲਿਓ ਮਨੁ ਤਨੁ ਹੋਇਓ ਹਰਿਆ ਏਕ ਬੂੰਦ ਜਿਨਿ ਪਾਈ ॥
ਹੇ ਭਾਈ! ਜਿਸ ਮਨੁੱਖ ਨੇ (ਨਾਮ-ਜਲ ਦੀ) ਸਿਰਫ਼ ਇਕ ਬੂੰਦ ਹੀ ਹਾਸਲ ਕਰ ਲਈ, ਉਸ ਦਾ ਮਨ ਖਿੜ ਪੈਂਦਾ ਹੈ ਉਸ ਦਾ ਸਰੀਰ (ਆਤਮਕ ਜਲ ਨਾਲ) ਹਰਾ ਹੋ ਆਉਂਦਾ ਹੈ
The mind and body blossom forth in abundance, when one receives even a drop of this Nectar.
 
ਬਰਨਿ ਨ ਸਾਕਉ ਉਸਤਤਿ ਤਾ ਕੀ ਕੀਮਤਿ ਕਹਣੁ ਨ ਜਾਈ ॥੨॥
ਹੇ ਭਾਈ! ਮੈਂ ਉਸ ਮਨੁੱਖ ਦੀ ਵਡਿਆਈ ਬਿਆਨ ਨਹੀਂ ਕਰ ਸਕਦਾ, ਉਸ ਮਨੁੱਖ (ਦੇ ਆਤਮਕ ਜੀਵਨ) ਦੀ ਕੀਮਤ ਨਹੀਂ ਦੱਸੀ ਜਾ ਸਕਦੀ ।੨।
I cannot express His glory; I cannot describe His worth. ||2||
 
ਘਾਲ ਨ ਮਿਲਿਓ ਸੇਵ ਨ ਮਿਲਿਓ ਮਿਲਿਓ ਆਇ ਅਚਿੰਤਾ ॥
ਹੇ ਭਾਈ! ਇਹ ਨਾਮ-ਰਸ (ਆਪਣੀ ਕਿਸੇ) ਮੇਹਨਤ ਨਾਲ ਨਹੀਂ ਮਿਲਦਾ, ਆਪਣੀ ਕਿਸੇ ਸੇਵਾ ਦੇ ਬਲ ਨਾਲ ਨਹੀਂ ਮਿਲਦਾ ।
We cannot meet the Lord by our own efforts, nor can we meet Him through service; He comes and meets us spontaneously.
 
ਜਾ ਕਉ ਦਇਆ ਕਰੀ ਮੇਰੈ ਠਾਕੁਰਿ ਤਿਨਿ ਗੁਰਹਿ ਕਮਾਨੋ ਮੰਤਾ ॥੩॥
ਪਿਆਰੇ ਪ੍ਰਭੂ ਨੇ ਜਿਸ ਮਨੁੱਖ ਉਤੇ ਮੇਹਰ ਕੀਤੀ, ਉਸ ਮਨੁੱਖ ਨੇ ਗੁਰੂ ਦੇ ਉਪਦੇਸ਼ ਉਤੇ ਅਮਲ ਕੀਤਾ, ਤੇ, ਉਸ ਨੂੰ ਉਸ ਦੇ ਚਿਤ-ਚੇਤੇ ਤੋਂ ਬਾਹਰਾ ਹੀ ਪ੍ਰਾਪਤ ਹੋ ਗਿਆ ।੩
One who is blessed by my Lord Master's Grace, practices the Teachings of the Guru's Mantra. ||3||
 
ਦੀਨ ਦੈਆਲ ਸਦਾ ਕਿਰਪਾਲਾ ਸਰਬ ਜੀਆ ਪ੍ਰਤਿਪਾਲਾ ॥
ਹੇ ਨਾਨਕ! ਪਰਮਾਤਮਾ ਦੀਨਾਂ ਉਤੇ ਦਇਆ ਕਰਨ ਵਾਲਾ ਹੈ, ਸਦਾ ਹੀ ਮੇਹਰਬਾਨ ਰਹਿੰਦਾ ਹੈ, ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ
He is merciful to the meek, always kind and compassionate; He cherishes and nurtures all beings.
 
ਓਤਿ ਪੋਤਿ ਨਾਨਕ ਸੰਗਿ ਰਵਿਆ ਜਿਉ ਮਾਤਾ ਬਾਲ ਗੋੁਪਾਲਾ ॥੪॥੭॥
। ਜਿਵੇਂ ਮਾਂ ਆਪਣੇ ਬੱਚੇ ਨੂੰ ਸਦਾ ਆਪਣੇ ਚਿੱਤ ਵਿਚ ਟਿਕਾ ਰੱਖਦੀ ਹੈ, ਇਸੇ ਤਰ੍ਹਾਂ ਉਹ ਗੋਪਾਲ-ਪ੍ਰਭੂ ਤਾਣੇ ਪੇਟੇ ਵਾਂਗ ਉਸ ਮਨੁੱਖ ਦੇ ਨਾਲ ਮਿਲਿਆ ਰਹਿੰਦਾ ਹੈ (ਜਿਸ ਨੂੰ ਹਰਿ-ਨਾਮ ਦਾ ਸੁਆਦ ਆ ਜਾਂਦਾ ਹੈ) ।੪।੭।
The Lord is mingled with Nanak, through and through; He cherishes him, like the mother her child. ||4||7||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by