ਧਨਾਸਰੀ ਮਹਲਾ ੫ ॥
Dhanaasaree, Fifth Mehl:
ਬਾਰਿ ਜਾਉ ਗੁਰ ਅਪੁਨੇ ਊਪਰਿ ਜਿਨਿ ਹਰਿ ਹਰਿ ਨਾਮੁ ਦ੍ਰਿੜ੍ਹਾਯਾ ॥
ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ ਪਰਮਾਤਮਾ ਦਾ ਨਾਮ (ਮੇਰੇ ਹਿਰਦੇ ਵਿਚ) ਪੱਕਾ ਕਰ ਦਿੱਤਾ ਹੈ;
I am a sacrifice to my Guru, who has implanted the Name of the Lord, Har, Har, within me.
ਮਹਾ ਉਦਿਆਨ ਅੰਧਕਾਰ ਮਹਿ ਜਿਨਿ ਸੀਧਾ ਮਾਰਗੁ ਦਿਖਾਯਾ ॥੧॥
ਜਿਸ ਨੇ ਇਸ ਵੱਡੇ ਅਤੇ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ (ਸੰਸਾਰ-) ਜੰਗਲ ਵਿਚ (ਆਤਮਕ ਜੀਵਨ ਪ੍ਰਾਪਤ ਕਰਨ ਲਈ) ਮੈਨੂੰ ਸਿੱਧਾ ਰਾਹ ਵਿਖਾ ਦਿੱਤਾ ਹੈ
In the utter darkness of the wilderness, He showed me the straight path. ||1||
ਹਮਰੇ ਪ੍ਰਾਨ ਗੁਪਾਲ ਗੋਬਿੰਦ ॥
ਉਹ ਸਾਡੀ ਜਿੰਦ ਦਾ ਆਸਰਾ ਹੈ ।੧।ਰਹਾਉ।
The Lord of the universe, the Cherisher of the world, He is my breath of life.
ਈਹਾ ਊਹਾ ਸਰਬ ਥੋਕ ਕੀ ਜਿਸਹਿ ਹਮਾਰੀ ਚਿੰਦ ॥੧॥ ਰਹਾਉ ॥
ਹੇ ਭਾਈ! ਜਿਸ ਪਰਮਾਤਮਾ ਨੂੰ (ਇਸ ਲੋਕ ਵਿਚ ਪਰੋਲਕ ਵਿਚ) ਸਾਡੀਆਂ ਸਾਰੀਆਂ ਲੋੜਾਂ ਪੂਰੀਆਂ ਕਰਨ ਦਾ ਫ਼ਿਕਰ ਹੈ
Here and hereafter, he takes care of everything for me. ||1||Pause||
ਜਾ ਕੈ ਸਿਮਰਨਿ ਸਰਬ ਨਿਧਾਨਾ ਮਾਨੁ ਮਹਤੁ ਪਤਿ ਪੂਰੀ ॥
ਹੇ ਭਾਈ! (ਉਹ ਪਰਮਾਤਮਾ ਸਾਡੀ ਜਿੰਦ ਦਾ ਆਸਰਾ ਹੈ) ਜਿਸ ਦੇ ਸਿਮਰਨ ਦੀ ਬਰਕਤਿ ਨਾਲ ਸਾਰੇ ਖ਼ਜ਼ਾਨੇ ਪ੍ਰਾਪਤ ਹੋ ਜਾਂਦੇ ਹਨ, ਆਦਰ ਮਿਲਦਾ ਹੈ, ਵਡਿਆਈ ਮਿਲਦੀ ਹੈ
Meditating on Him in remembrance, I have found all treasures, respect, greatness and perfect honor.
ਨਾਮੁ ਲੈਤ ਕੋਟਿ ਅਘ ਨਾਸੇ ਭਗਤ ਬਾਛਹਿ ਸਭਿ ਧੂਰੀ ॥੨॥
ਪੂਰੀ ਇੱਜ਼ਤ ਮਿਲਦੀ ਹੈ, ਜਿਸ ਦਾ ਨਾਮ ਸਿਮਰਿਆਂ ਕੋ੍ਰੜਾਂ ਪਾਪ ਨਾਸ ਹੋ ਜਾਂਦੇ ਹਨ । (ਹੇ ਭਾਈ!) ਸਾਰੇ ਭਗਤ ਉਸ ਪਰਮਾਤਮਾ ਦੇ ਚਰਨਾਂ ਦੀ ਧੂੜ ਲੋਚਦੇ ਰਹਿੰਦੇ ਹਨ ।
Remembering His Name, millions of sins are erased; all His devotees long for the dust of His feet. ||2||
ਸਰਬ ਮਨੋਰਥ ਜੇ ਕੋ ਚਾਹੈ ਸੇਵੈ ਏਕੁ ਨਿਧਾਨਾ ॥
ਹੇ ਭਾਈ! ਜੋ ਕੋਈ ਮਨੁੱਖ ਸਾਰੀਆਂ ਮੁਰਾਦਾਂ (ਪੂਰੀਆਂ ਕਰਨੀਆਂ) ਚਾਹੁੰਦਾ ਹੈ (ਤਾਂ ਉਸ ਨੂੰ ਚਾਹੀਦਾ ਹੈ ਕਿ) ਉਹ ਉਸ ਇੱਕ ਪਰਮਾਤਮਾ ਦੀ ਸੇਵਾ-ਭਗਤੀ ਕਰੇ ਜੋ ਸਾਰੇ ਪਦਾਰਥਾਂ ਦਾ ਖ਼ਜ਼ਾਨਾ ਹੈ
If someone wishes for the fulfillment of all his hopes and desires, he should serve the one supreme treasure.
ਪਾਰਬ੍ਰਹਮ ਅਪਰੰਪਰ ਸੁਆਮੀ ਸਿਮਰਤ ਪਾਰਿ ਪਰਾਨਾ ॥੩॥
ਹੇ ਭਾਈ! ਸਾਰੇ ਜਗਤ ਦੇ ਮਾਲਕ ਬੇਅੰਤ ਪਰਮਾਤਮਾ ਦਾ ਸਿਮਰਨ ਕੀਤਿਆਂ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਈਦਾ ਹੈ ।੩।
He is the Supreme Lord God, infinite Lord and Master; meditating on Him in remembrance, one is carried across. ||3||
ਸੀਤਲ ਸਾਂਤਿ ਮਹਾ ਸੁਖੁ ਪਾਇਆ ਸੰਤਸੰਗਿ ਰਹਿਓ ਓਲ੍ਹਾ ॥
ਉਸ ਦਾ ਹਿਰਦਾ) ਠੰਢਾ-ਠਾਰ ਰਹਿੰਦਾ ਹੈ, ਉਸ ਨੂੰ ਸ਼ਾਂਤੀ ਪ੍ਰਾਪਤ ਰਹਿੰਦੀ ਹੈ, ਉਸ ਨੂੰ ਬੜਾ ਆਨੰਦ ਬਣਿਆ ਰਹਿੰਦਾ ਹੈ । ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਉਸ ਦੀ ਇੱਜ਼ਤ ਬਣੀ ਰਹਿੰਦੀ ਹੈ (ਤੇ ਕੋਈ ਪਾਪ ਉਸ ਦੇ ਨੇੜੇ ਨਹੀਂ ਢੁਕਦੇ) ।੪।੮।
I have found total peace and tranquility in the Society of the Saints; my honor has been preserved.
ਹਰਿ ਧਨੁ ਸੰਚਨੁ ਹਰਿ ਨਾਮੁ ਭੋਜਨੁ ਇਹੁ ਨਾਨਕ ਕੀਨੋ ਚੋਲ੍ਹਾ ॥੪॥੮॥
ਹੇ ਨਾਨਕ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ-ਧਨ ਇਕੱਠਾ ਕੀਤਾ ਹੈ, ਪਰਮਾਤਮਾ ਦੇ ਨਾਮ ਨੂੰ (ਆਪਣੇ ਆਤਮਾ ਵਾਸਤੇ) ਭੋਜਨ ਬਣਾਇਆ ਹੈ ਸੁਆਦਲਾ ਖਾਣਾ ਬਣਾਇਆ ਹੈ,
To gather in the Lord's wealth, and to taste the food of the Lord's Name - Nanak has made this his feast. ||4||8||