ਧਨਾਸਰੀ ਮਹਲਾ ੫ ॥
Dhanaasaree, Fifth Mehl:
ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥
ਹੇ ਭਾਈ! ਜਿਨ੍ਹੀਂ ਕੰਮੀਂ ਤੂੰ (ਪਰਮਾਤਮਾ ਦੀ ਦਰਗਾਹ ਵਿਚ) ਸ਼ਰਮਿੰਦਾ ਹੋਵੇਂਗਾ ਉਹਨਾਂ ਹੀ ਕੰਮਾਂ ਦੀ ਚਾਲ ਚੱਲ ਰਿਹਾ ਹੈਂ ।
You have made it your habit to practice those deeds which will bring you shame.
ਸੰਤ ਕੀ ਨਿੰਦਾ ਸਾਕਤ ਕੀ ਪੂਜਾ ਐਸੀ ਦ੍ਰਿੜ੍ਹੀ ਬਿਪਰੀਤਿ ॥੧॥
ਤੂੰ ਸੰਤ ਜਨਾਂ ਦੀ ਨਿੰਦਾ ਕਰਦਾ ਰਹਿੰਦਾ ਹੈਂ, ਤੇ, ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖਾਂ ਦਾ ਆਦਰ-ਸਤਕਾਰ ਕਰਦਾ ਹੈਂ । ਤੂੰ ਅਸਚਰਜ ਉਲਟੀ ਮਤਿ ਗ੍ਰਹਣ ਕੀਤੀ ਹੋਈ ਹੈ
You slander the Saints, and you worship the faithless cynics; such are the corrupt ways you have adopted. ||1||
ਮਾਇਆ ਮੋਹ ਭੂਲੋ ਅਵਰੈ ਹੀਤ ॥
ਹੇ ਭਾਈ! ਮਾਇਆ ਦੇ ਮੋਹ (ਵਿਚ ਫਸ ਕੇ) ਤੂੰ ਕੁਰਾਹੇ ਪੈ ਗਿਆ ਹੈਂ, (ਪਰਮਾਤਮਾ ਨੂੰ ਛੱਡ ਕੇ) ਹੋਰ ਵਿਚ ਪਿਆਰ ਪਾ ਰਿਹਾ ਹੈਂ
Deluded by your emotional attachment to Maya, you love other things,
ਹਰਿਚੰਦਉਰੀ ਬਨ ਹਰ ਪਾਤ ਰੇ ਇਹੈ ਤੁਹਾਰੋ ਬੀਤ ॥੧॥ ਰਹਾਉ ॥
। ਤੇਰੀ ਆਪਣੀ ਪਾਂਇਆਂ ਤਾਂ ਇਤਨੀ ਹੀ ਹੈ ਜਿਤਨੀ ਜੰਗਲ ਦੇ ਹਰੇ ਪੱਤਿਆਂ ਦੀ, ਜਿਤਨੀ ਆਕਾਸ਼ ਵਿਚ ਦਿੱਸ ਰਹੀ ਨਗਰੀ ਦੀ ।੧।ਰਹਾਉ।
like the enchanted city of Hari-chandauree, or the green leaves of the forest - such is your way of life. ||1||Pause||
ਚੰਦਨ ਲੇਪ ਹੋਤ ਦੇਹ ਕਉ ਸੁਖੁ ਗਰਧਭ ਭਸਮ ਸੰਗੀਤਿ ॥
ਹੇ ਭਾਈ! ਖੋਤਾ ਮਿੱਟੀ ਵਿਚ ਹੀ (ਲੇਟਣ ਨਾਲ) ਸੁਖ ਸਮਝਦਾ ਹੈ, ਭਾਵੇਂ ਉਸ ਦੇ ਸਰੀਰ ਉਤੇ ਚੰਦਨ ਦਾ ਲੇਪ ਪਏ ਕਰੀਏ
Its body may be anointed with sandalwood oil, but the donkey still loves to roll in the mud.
ਅੰਮ੍ਰਿਤ ਸੰਗਿ ਨਾਹਿ ਰੁਚ ਆਵਤ ਬਿਖੈ ਠਗਉਰੀ ਪ੍ਰੀਤਿ ॥੨॥
(ਇਹੀ ਹਾਲ ਤੇਰਾ ਹੈ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਤੇਰਾ ਪਿਆਰ ਨਹੀਂ ਬਣਦਾ । ਤੂੰ ਵਿਸ਼ਿਆਂ ਦੀ ਠਗਬੂਟੀ ਨਾਲ ਪਿਆਰ ਕਰਦਾ ਹੈਂ ।੨।
He is not fond of the Ambrosial Nectar; instead, he loves the poisonous drug of corruption. ||2||
ਉਤਮ ਸੰਤ ਭਲੇ ਸੰਜੋਗੀ ਇਸੁ ਜੁਗ ਮਹਿ ਪਵਿਤ ਪੁਨੀਤ ॥
ਹੇ ਭਾਈ! ਉੱਚੇ ਜੀਵਨ ਵਾਲੇ ਸੰਤ ਜੇਹੜੇ ਇਸ ਸੰਸਾਰ (ਦੇ ਵਿਕਾਰਾਂ) ਵਿਚ ਭੀ ਪਵਿਤ੍ਰ ਹੀ ਰਹਿੰਦੇ ਹਨ, ਭਲੇ ਸੰਜੋਗਾਂ ਨਾਲ ਹੀ ਮਿਲਦੇ ਹਨ ।
The Saints are noble and sublime; they are blessed with good fortune. They alone are pure and holy in this world.
ਜਾਤ ਅਕਾਰਥ ਜਨਮੁ ਪਦਾਰਥ ਕਾਚ ਬਾਦਰੈ ਜੀਤ ॥੩॥
ਉਹਨਾਂ ਦੀ ਸੰਗਤਿ ਤੋਂ ਵਾਂਜਿਆਂ ਰਹਿ ਕੇ) ਤੇਰਾ ਕੀਮਤੀ ਮਨੁੱਖਾ ਜਨਮ ਵਿਅਰਥ ਜਾ ਰਿਹਾ ਹੈ, ਕੱਚ ਦੇ ਵੱਟੇ ਵਿਚ ਜਿੱਤਿਆ ਜਾ ਰਿਹਾ ਹੈ ।੩।
The jewel of this human life is passing away uselessly, lost in exchange for mere glass. ||3||
ਜਨਮ ਜਨਮ ਕੇ ਕਿਲਵਿਖ ਦੁਖ ਭਾਗੇ ਗੁਰਿ ਗਿਆਨ ਅੰਜਨੁ ਨੇਤ੍ਰ ਦੀਤ ॥
ਹੇ ਨਾਨਕ! (ਆਖ—ਹੇ ਭਾਈ!) ਜਿਸ ਮਨੁੱਖ ਦੀਆਂ ਅੱਖਾਂ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਵਾਲਾ ਸੁਰਮਾ ਪਾ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਕੀਤੇ ਪਾਪ ਦੂਰ ਹੋ ਗਏ ।
The sins and sorrows of uncounted incarnations run away, when the Guru applies the healing ointment of spiritual wisdom to the eyes.
ਸਾਧਸੰਗਿ ਇਨ ਦੁਖ ਤੇ ਨਿਕਸਿਓ ਨਾਨਕ ਏਕ ਪਰੀਤ ॥੪॥੯॥
। ਸੰਗਤਿ ਵਿਚ ਟਿਕ ਕੇ ਉਹ ਮਨੁੱਖ ਇਹਨਾਂ ਦੁੱਖਾਂ-ਪਾਪਾਂ ਤੋਂ ਬਚ ਨਿਕਲਿਆ, ਉਸ ਨੇ ਇਕ ਪਰਮਾਤਮਾ ਨਾਲ ਪਿਆਰ ਪਾ ਲਿਆ ।੪।੯।
In the Saadh Sangat, the Company of the Holy, I have escaped from these troubles; Nanak loves the One Lord. ||4||9||