ਧਨਾਸਰੀ ਮਹਲਾ ੫ ॥
Dhanaasaree, Fifth Mehl:
ਪੂਜਾ ਵਰਤ ਤਿਲਕ ਇਸਨਾਨਾ ਪੁੰਨ ਦਾਨ ਬਹੁ ਦੈਨ ॥
ਹੇ ਭਾਈ! ਲੋਕ ਦੇਵ-ਪੂਜਾ ਕਰਦੇ ਹਨ, ਵਰਤ ਰੱਖਦੇ ਹਨ, ਮੱਥੇ ਉਤੇ ਤਿਲਕ ਲਾਂਦੇ ਹਨ, ਤੀਰਥਾਂ ਉਤੇ ਇਸ਼ਨਾਨ ਕਰਦੇ ਹਨ, (ਗਰੀਬਾਂ ਨੂੰ) ਬੜੇ ਦਾਨ-ਪੁੰਨ ਕਰਦੇ ਹਨ,
Worship, fasting, ceremonial marks on one's forehead, cleansing baths, generous donations to charities and self-mortification
ਕਹੂੰ ਨ ਭੀਜੈ ਸੰਜਮ ਸੁਆਮੀ ਬੋਲਹਿ ਮੀਠੇ ਬੈਨ ॥੧॥
ਮਿੱਠੇ ਬੋਲ ਬੋਲਦੇ ਹਨ, ਪਰ ਅਜੇਹੀ ਕਿਸੇ ਭੀ ਜੁਗਤਿ ਨਾਲ ਮਾਲਕ-ਪ੍ਰਭੂ ਖ਼ੁਸ਼ ਨਹੀਂ ਹੁੰਦਾ ।੧
- the Lord Master is not pleased with any of these rituals, no matter how sweetly one may speak. ||1||
ਪ੍ਰਭ ਜੀ ਕੋ ਨਾਮੁ ਜਪਤ ਮਨ ਚੈਨ ॥
ਭਾਈ! ਪਰਮਾਤਮਾ ਦਾ ਨਾਮ ਜਪਿਆਂ (ਹੀ) ਮਨ ਨੂੰ ਸ਼ਾਂਤੀ (ਪ੍ਰਾਪਤ ਹੁੰਦੀ ਹੈ)
Chanting the Name of God, the mind is soothed and pacified.
ਬਹੁ ਪ੍ਰਕਾਰ ਖੋਜਹਿ ਸਭਿ ਤਾ ਕਉ ਬਿਖਮੁ ਨ ਜਾਈ ਲੈਨ ॥੧॥ ਰਹਾਉ ॥
)! ਸਾਰੇ ਲੋਕ ਕਈ ਤਰੀਕਿਆਂ ਨਾਲ ਉਸ ਪਰਮਾਤਮਾ ਨੂੰ ਲੱਭਦੇ ਹਨ, (ਪਰ ਸਿਮਰਨ ਤੋਂ ਬਿਨਾ ਉਸ ਨੂੰ ਲੱਭਣਾ) ਔਖਾ ਹੈ, ਨਹੀਂ ਲੱਭ ਸਕੀਦਾ ।੧।ਰਹਉ।
Everyone searches for Him in different ways, but the search is so difficult, and He cannot be found. ||1||Pause||
ਜਾਪ ਤਾਪ ਭ੍ਰਮਨ ਬਸੁਧਾ ਕਰਿ ਉਰਧ ਤਾਪ ਲੈ ਗੈਨ ॥
ਹੇ ਭਾਈ! ਜਪ ਤਪ ਕਰ ਕੇ, ਸਾਰੀ ਧਰਤੀ ਉਤੇ ਚੱਕਰ ਲਾ ਕੇ, ਸਿਰ-ਭਾਰ ਤਪ ਕਰ ਕੇ, ਪ੍ਰਾਣ ਦਸਮ ਦੁਆਰ ਵਿਚ ਚਾੜ੍ਹ ਕ
Chanting, deep meditation and penance, wandering over the face of the earth, the performance of austerities with the arms stretched up to the sky
ਇਹ ਬਿਧਿ ਨਹ ਪਤੀਆਨੋ ਠਾਕੁਰ ਜੋਗ ਜੁਗਤਿ ਕਰਿ ਜੈਨ ॥੨॥
ਜੋਗ-ਮਤ ਦੀਆਂ ਜੁਗਤੀਆਂ ਕਰ ਕੇ, ਜੈਨ-ਮਤ ਦੀਆਂ ਜੁਗਤੀਆਂ ਕਰ ਕੇ—ਇਹਨਾਂ ਤਰੀਕਿਆਂ ਨਾਲ ਭੀ ਮਾਲਕ-ਪ੍ਰਭੂ ਨਹੀਂ ਪਤੀਜਦਾ ।੨।
- the Lord is not pleased by any of these means, though one may follow the path of Yogis and Jains. ||2||
ਅੰਮ੍ਰਿਤ ਨਾਮੁ ਨਿਰਮੋਲਕੁ ਹਰਿ ਜਸੁ ਤਿਨਿ ਪਾਇਓ ਜਿਸੁ ਕਿਰਪੈਨ ॥
ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਇਕ ਐਸਾ ਪਦਾਰਥ ਹੈ ਜਿਸ ਦਾ ਕੋਈ ਮੁੱਲ ਨਹੀਂ ਪੈ ਸਕਦਾ—ਇਹ ਦਾਤਿ ਉਸ ਮਨੁੱਖ ਨੇ ਹਾਸਲ ਕੀਤੀ ਹੈ ਜਿਸ ਉੱਤੇ ਪਰਮਾਤਮਾ ਦੀ ਕਿਰਪਾ ਹੋਈ ਹੈ
The Ambrosial Naam, the Name of the Lord, and the Praises of the Lord are priceless; he alone obtains them, whom the Lord blesses with His Mercy.
ਸਾਧਸੰਗਿ ਰੰਗਿ ਪ੍ਰਭ ਭੇਟੇ ਨਾਨਕ ਸੁਖਿ ਜਨ ਰੈਨ ॥੩॥੧੩॥
ਹੇ ਨਾਨਕ! (ਆਖ—ਹੇ ਭਾਈ!) ਗੁਰੂ ਦੀ ਸੰਗਤਿ ਦੀ ਰਾਹੀਂ ਪ੍ਰੇਮ-ਰੰਗ ਵਿਚ ਜੁੜ ਕੇ ਜਿਸ ਮਨੁੱਖ ਨੂੰ ਪ੍ਰਭੂ ਜੀ ਮਿਲੇ ਹਨ, ਉਸ ਮਨੁੱਖ ਦੀ ਜੀਵਨ-ਰਾਤ ਸੁਖ-ਆਨੰਦ ਵਿਚ ਬੀਤਦੀ ਹੈ ।
Joining the Saadh Sangat, the Company of the Holy, Nanak lives in the Love of God; his life-night passes in peace. ||3||13||