ਮਃ ੩ ॥
Third Mehl:
ਗੁਰ ਸੇਵਾ ਤੇ ਹਰਿ ਪਾਈਐ ਜਾ ਕਉ ਨਦਰਿ ਕਰੇਇ ॥
ਪ੍ਰਭੂ ਜਿਸ (ਜੀਵ) ਤੇ ਮਿਹਰ ਦੀ ਨਜ਼ਰ ਕਰਦਾ ਹੈ, ਉਹ (ਜੀਵ) ਸਤਿਗੁਰੂ ਦੀ ਦੱਸੀ ਕਾਰ ਕਰ ਕੇ ਪ੍ਰਭੂ ਨੂੰ ਮਿਲ ਪੈਂਦਾ ਹੈ
Serving the Guru, the Lord is obtained, when He bestows His Glance of Grace.
ਮਾਣਸ ਤੇ ਦੇਵਤੇ ਭਏ ਧਿਆਇਆ ਨਾਮੁ ਹਰੇ ॥
ਹਰੀ ਨਾਮ ਦਾ ਸਿਮਰਨ ਕਰ ਕੇ ਜੀਵ ਮਨੁੱਖ (-ਸੁਭਾਵ) ਤੋਂ ਦੇਵਤਾ ਬਣ ਜਾਂਦੇ ਹਨ
They are transformed from humans into angels, meditating on the Naam, the Name of the Lord.
ਹਉਮੈ ਮਾਰਿ ਮਿਲਾਇਅਨੁ ਗੁਰ ਕੈ ਸਬਦਿ ਤਰੇ ॥
ਜਿਨ੍ਹਾਂ ਦੀ ਹਉਮੈ ਦੂਰ ਕਰ ਕੇ ਉਸ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਵਿਕਾਰਾਂ ਤੋਂ ਬਚ ਜਾਂਦੇ ਹਨ
They conquer their egotism and merge with the Lord; they are saved through the Word of the Guru's Shabad.
ਨਾਨਕ ਸਹਜਿ ਸਮਾਇਅਨੁ ਹਰਿ ਆਪਣੀ ਕ੍ਰਿਪਾ ਕਰੇ ॥੨॥
ਹੇ ਨਾਨਕ ! ਪ੍ਰਭੂ ਨੇ ਆਪਣੀ ਮਿਹਰ ਕਰ ਕੇ ਉਹਨਾਂ ਨੂੰ ਅਡੋਲ ਅਵਸਥਾ ਵਿਚ ਟਿਕਾ ਦਿੱਤਾ ।੨।
O Nanak, they merge imperceptibly into the Lord, who has bestowed His Favor upon them. ||2||