ਧਨਾਸਰੀ ਮਹਲਾ ੫ ॥
Dhanaasaree, Fifth Mehl:
ਹਰਿ ਹਰਿ ਲੀਨੇ ਸੰਤ ਉਬਾਰਿ ॥
ਹੇ ਭਾਈ! ਪਰਮਾਤਮਾ ਆਪਣੇ ਸੰਤਾਂ ਨੂੰ ਸਦਾ ਹੀ ਬਚਾਂਦਾ ਆ ਰਿਹਾ ਹੈ
The Lord saves His Saints.
ਹਰਿ ਕੇ ਦਾਸ ਕੀ ਚਿਤਵੈ ਬੁਰਿਆਈ ਤਿਸ ਹੀ ਕਉ ਫਿਰਿ ਮਾਰਿ ॥੧॥ ਰਹਾਉ ॥
ਜੇ ਕੋਈ ਮਨੁੱਖ ਪਰਮਾਤਮਾ ਦੇ ਸੇਵਕ ਦੀ ਕੋਈ ਹਾਨੀ ਕਰਨ ਦੀਆਂ ਸੋਚਾਂ ਸੋਚਦਾ ਹੈ, ਤਾਂ ਪਰਮਾਤਮਾ ਉਸੇ ਨੂੰ ਹੀ ਆਤਮਕ ਮੌਤੇ ਮਾਰ ਦੇਂਦਾ ਹੈ ।੧।ਰਹਾਉ।
One who wishes misfortune upon the Lord's slaves, shall be destroyed by the Lord eventually. ||1||Pause||
ਜਨ ਕਾ ਆਪਿ ਸਹਾਈ ਹੋਆ ਨਿੰਦਕ ਭਾਗੇ ਹਾਰਿ ॥
ਭਾਈ! ਪਰਮਾਤਮਾ ਆਪਣੇ ਸੇਵਕ ਦਾ ਆਪ ਮਦਦਗਾਰ ਬਣਦਾ ਹੈ, ਉਸ ਦੇ ਨਿੰਦਕ (ਨਿੰਦਾ ਦੇ ਕੰਮ ਵਿਚ) ਹਾਰ ਖਾ ਕੇ ਭੱਜ ਜਾਂਦੇ ਹਨ
He Himself is the help and support of His humble servants; He defeats the slanderers, and chases them away.
ਭ੍ਰਮਤ ਭ੍ਰਮਤ ਊਹਾਂ ਹੀ ਮੂਏ ਬਾਹੁੜਿ ਗ੍ਰਿਹਿ ਨ ਮੰਝਾਰਿ ॥੧॥
ਨਿੰਦਕ ਮਨੁੱਖ ਨਿੰਦਾ ਦੇ ਕੰਮ ਵਿਚ ਭਟਕ ਕੇ ਨਿੰਦਾ ਦੇ ਗੇੜ ਵਿਚ ਹੀ ਆਤਮਕ ਮੌਤ ਸਹੇੜ ਲੈਂਦੇ ਹਨ, ਤੇ ਫਿਰ ਅਨੇਕਾਂ ਜੂਨਾਂ ਵਿਚ ਜਾ ਪੈਂਦੇ ਹਨ ।੧।
Wandering around aimlessly, they die out there; they never return to their homes again. ||1||
ਨਾਨਕ ਸਰਣਿ ਪਰਿਓ ਦੁਖ ਭੰਜਨ ਗੁਨ ਗਾਵੈ ਸਦਾ ਅਪਾਰਿ ॥
ਹੇ ਨਾਨਕ! (ਆਖ—ਹੇ ਭਾਈ! ਜੇਹੜਾ ਮਨੁੱਖ) ਦੁੱਖਾਂ ਦੇ ਨਾਸ ਕਰਨ ਵਾਲੇ ਪਰਮਾਤਮਾ ਦੀ ਸਰਨ ਆ ਪੈਂਦਾ ਹੈ, ਉਹ ਉਸ ਬੇਅੰਤ ਪ੍ਰਭੂ ਵਿਚ ਲੀਨ ਹੋ ਕੇ ਸਦਾ ਉਸ ਦੇ ਗੁਣ ਗਾਂਦਾ ਰਹਿੰਦਾ ਹੈ ।
Nanak seeks the Sanctuary of the Destroyer of pain; he sings the Glorious Praises of the infinite Lord forever.
ਨਿੰਦਕ ਕਾ ਮੁਖੁ ਕਾਲਾ ਹੋਆ ਦੀਨ ਦੁਨੀਆ ਕੈ ਦਰਬਾਰਿ ॥੨॥੧੫॥
ਪਰ ਉਸ ਦੀ ਨਿੰਦਾ ਕਰਨ ਵਾਲੇ ਮਨੁੱਖ ਦਾ ਮੂੰਹ ਦੁਨੀਆ ਦੇ ਦਰਬਾਰ ਵਿਚ ਅਤੇ ਦੀਨ ਦੇ ਦਰਬਾਰ ਵਿਚ (ਲੋਕ ਪਰਲੋਕ ਵਿਚ) ਕਾਲਾ ਹੁੰਦਾ ਹੈ (ਨਿੰਦਕ ਲੋਕ ਪਰਲੋਕ ਵਿਚ ਬਦਨਾਮੀ ਖੱਟਦਾ ਹੈ)
The faces of the slanderers are blackened in the courts of this world, and the world beyond. ||2||15||