ਧਨਾਸਿਰੀ ਮਹਲਾ ੫ ॥
Dhanaasaree, Fifth Mehl:
ਅਬ ਹਰਿ ਰਾਖਨਹਾਰੁ ਚਿਤਾਰਿਆ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਇਸ ਮਨੁੱਖਾ ਜਨਮ ਵਿਚ (ਵਿਕਾਰਾਂ ਤੋਂ) ਬਚਾ ਸਕਣ ਵਾਲੇ ਪਰਮਾਤਮਾ ਨੂੰ ਯਾਦ ਕਰਨਾ ਸ਼ੁਰੂ ਕਰ ਦਿੱਤਾ,
Now, I contemplate and meditate on the Lord, the Saviour Lord.
ਪਤਿਤ ਪੁਨੀਤ ਕੀਏ ਖਿਨ ਭੀਤਰਿ ਸਗਲਾ ਰੋਗੁ ਬਿਦਾਰਿਆ ॥੧॥ ਰਹਾਉ ॥
ਪਰਮਾਤਮਾ ਨੇ ਇਕ ਛਿਨ ਵਿਚ ਉਹਨਾਂ ਨੂੰ ਵਿਕਾਰੀਆਂ ਤੋਂ ਪਵਿਤ੍ਰ ਜੀਵਨ ਵਾਲੇ ਬਣਾ ਦਿੱਤਾ, ਉਹਨਾਂ ਦਾ ਸਾਰਾ ਰੋਗ ਕੱਟ ਦਿੱਤਾ ।੧।ਰਹਾਉ।
He purifies sinners in an instant, and cures all diseases. ||1||Pause||
ਗੋਸਟਿ ਭਈ ਸਾਧ ਕੈ ਸੰਗਮਿ ਕਾਮ ਕ੍ਰੋਧੁ ਲੋਭੁ ਮਾਰਿਆ ॥
ਹੇ ਭਾਈ! ਗੁਰੂ ਦੀ ਸੰਗਤਿ ਵਿਚ ਜਿਨ੍ਹਾਂ ਮਨੁੱਖਾਂ ਦਾ ਮੇਲ ਹੋ ਗਿਆ, (ਪਰਮਾਤਮਾ ਨੇ ਉਹਨਾਂ ਦੇ ਅੰਦਰੋਂ) ਕਾਮ ਕੋ੍ਰਧ ਲੋਭ ਮਾਰ ਮੁਕਾਇਆ
Talking with the Holy Saints, my sexual desire, anger and greed have been eradicated.
ਸਿਮਰਿ ਸਿਮਰਿ ਪੂਰਨ ਨਾਰਾਇਨ ਸੰਗੀ ਸਗਲੇ ਤਾਰਿਆ ॥੧॥
ਸਰਬ-ਵਿਆਪਕ ਪਰਮਾਤਮਾ ਦਾ ਨਾਮ ਮੁੜ ਮੁੜ ਸਿਮਰ ਕੇ ਉਹਨਾਂ ਨੇ ਆਪਣੇ ਸਾਰੇ ਸਾਥੀ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਏ ।੧।
Remembering, remembering the Perfect Lord in meditation, I have saved all my companions. ||1||
ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸ੍ਵਾਸੁ ਪ੍ਰਭ ਧਾਰਿਆ ॥
ਹੇ ਮਨ! ਪਰਮਾਤਮਾ ਦਾ ਇਕ ਨਾਮ ਹੀ ਸਾਰੀਆਂ ਦਵਾਈਆਂ ਦਾ ਮੂਲ ਹੈ, ਸਾਰੇ ਮੰਤ੍ਰਾਂ ਦਾ ਮੂਲ ਹੈ
The Mul Mantra, the Root Mantra, is the only cure for the mind; I have installed faith in God in my mind.
ਚਰਨ ਰੇਨ ਬਾਂਛੈ ਨਿਤ ਨਾਨਕੁ ਪੁਨਹ ਪੁਨਹ ਬਲਿਹਾਰਿਆ ॥੨॥੧੬॥
ਜਿਸ ਮਨੁੱਖ ਨੇ ਆਪਣੇ ਮਨ ਵਿਚ ਪਰਮਾਤਮਾ ਵਾਸਤੇ ਸਰਧਾ ਧਾਰ ਲਈ ਹੈ, ਨਾਨਕ ਉਸ ਮਨੁੱਖ ਦੇ ਚਰਨਾਂ ਦੀ ਧੂੜ ਸਦਾ ਮੰਗਦਾ ਹੈ, ਨਾਨਕ ਉਸ ਮਨੁੱਖ ਤੋਂ ਸਦਾ ਸਦਕੇ ਜਾਂਦਾ ਹੈ ।੨
Nanak ever longs for the dust of the Lord's feet; again and again, he is a sacrifice to the Lord. ||2||16||