ਧਨਾਸਿਰੀ ਮਹਲਾ ੫ ॥
Dhanaasaree, Fifth Mehl:
ਅਉਖਧੁ ਤੇਰੋ ਨਾਮੁ ਦਇਆਲ ॥
ਦਇਆ ਦੇ ਘਰ ਪ੍ਰਭੂ! ਤੇਰਾ ਨਾਮ (ਮੇਰੇ ਹਰੇਕ ਰੋਗ ਦੀ) ਦਵਾਈ ਹੈ
Your Name is the medicine, O Merciful Lord.
ਮੋਹਿ ਆਤੁਰ ਤੇਰੀ ਗਤਿ ਨਹੀ ਜਾਨੀ ਤੂੰ ਆਪਿ ਕਰਹਿ ਪ੍ਰਤਿਪਾਲ ॥੧॥ ਰਹਾਉ ॥
ਪਰ ਮੈਂ ਦੁੱਖੀਏ ਨੇ ਸਮਝਿਆ ਹੀ ਨਹੀਂ ਸੀ ਕਿ ਤੂੰ ਕਿਤਨੀ ਉੱਚੀ ਆਤਮਕ ਅਵਸਥਾ ਵਾਲਾ ਹੈਂ, (ਫਿਰ ਭੀ) ਤੂੰ ਆਪ ਮੇਰੀ ਪਾਲਣਾ ਕਰਦਾ ਹੈਂ ।੧।ਰਹਾਉ।
I am so miserable, I do not know Your state; You Yourself cherish me, Lord. ||1||Pause||
ਧਾਰਿ ਅਨੁਗ੍ਰਹੁ ਸੁਆਮੀ ਮੇਰੇ ਦੁਤੀਆ ਭਾਉ ਨਿਵਾਰਿ ॥
ਹੇ ਮੇਰੇ ਮਾਲਕ! ਮੇਰੇ ਉੱਤੇ ਮੇਹਰ ਕਰ (ਮੇਰੇ ਅੰਦਰੋਂ) ਮਾਇਆ ਦਾ ਮੋਹ ਦੂਰ ਕਰ
Take pity on me, O my Lord and Master, and remove the love of duality from within me.
ਬੰਧਨ ਕਾਟਿ ਲੇਹੁ ਅਪੁਨੇ ਕਰਿ ਕਬਹੂ ਨ ਆਵਹ ਹਾਰਿ ॥੧॥
ਹੇ ਪ੍ਰਭੂ! ਸਾਡੇ (ਮਾਇਆ ਦੇ ਮੋਹ ਦੇ) ਬੰਧਨ ਕੱਟ ਕੇ ਸਾਨੂੰ ਆਪਣੇ ਬਣਾ ਲਵੋ, ਅਸੀ ਕਦੇ (ਮਨੁੱਖ ਜਨਮ ਦੀ ਬਾਜ਼ੀ) ਹਾਰ ਕੇ ਨਾਹ ਆਵੀਏ ।੧।
Break my bonds, and take me as Your own, so that I may never come to lose. ||1||
ਤੇਰੀ ਸਰਨਿ ਪਇਆ ਹਉ ਜੀਵਾਂ ਤੂੰ ਸੰਮ੍ਰਥੁ ਪੁਰਖੁ ਮਿਹਰਵਾਨੁ ॥
ਹੇ ਨਾਨਕ! (ਆਖ—ਹੇ ਪ੍ਰਭੂ!) ਤੇਰੀ ਸਰਨ ਪੈ ਕੇ ਮੈਂ ਆਤਮਕ ਜੀਵਨ ਵਾਲਾ ਬਣਿਆ ਰਹਿੰਦਾ ਹਾਂ (ਮੈਨੂੰ ਆਪਣੀ ਸਰਨ ਵਿਚ ਰੱਖ) ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ ਸਰਬ-ਵਿਆਪਕ ਹੈਂ, ਤੂੰ (ਸਭ ਉਤੇ) ਦਇਆ ਕਰਨ ਵਾਲਾ ਹੈਂ
Seeking Your Sanctuary, I live, almighty and merciful Lord and Master.
ਆਠ ਪਹਰ ਪ੍ਰਭ ਕਉ ਆਰਾਧੀ ਨਾਨਕ ਸਦ ਕੁਰਬਾਨੁ ॥੨॥੧੮॥
(ਹੇ ਭਾਈ! ਮੇਰੀ ਇਹੀ ਅਰਦਾਸ ਹੈ ਕਿ) ਮੈਂ ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹਾਂ, ਮੈਂ ਉਸ ਤੋਂ ਸਦਾ ਸਦਕੇ ਜਾਂਦਾ ਹਾਂ ।੨।੧੮।
Twenty-four hours a day, I worship God; Nanak is forever a sacrifice to Him. ||2||18||