ਧਨਾਸਰੀ ਮਃ ੫ ॥
Dhanaasaree, Fifth Mehl:
ਸੋ ਕਤ ਡਰੈ ਜਿ ਖਸਮੁ ਸਮ੍ਹਾਰੈ ॥
ਪਰ ਜੇਹੜਾ ਮਨੁੱਖ ਖਸਮ-ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਹ ਕਿਤੇ ਭੀ ਨਹੀਂ ਡਰਦਾ ।੧।ਰਹਾਉ।
One who contemplates his Lord and Master - why should he be afraid?
ਡਰਿ ਡਰਿ ਪਚੇ ਮਨਮੁਖ ਵੇਚਾਰੇ ॥੧॥ ਰਹਾਉ ॥
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਨਿਮਾਣੇ (ਮੌਤ ਆਦਿਕ ਤੋਂ ਡਰ ਕੇ) ਡਰ ਡਰ ਕੇ ਖ਼ੁਆਰ ਹੁੰਦੇ ਰਹਿੰਦੇ ਹਨ
The wretched self-willed manmukhs are ruined through fear and dread. ||1||Pause||
ਸਿਰ ਊਪਰਿ ਮਾਤ ਪਿਤਾ ਗੁਰਦੇਵ ॥
ਉਸ ਪ੍ਰਕਾਸ਼-ਰੂਪ ਪ੍ਰਭੂ ਨੂੰ ਮਾਤਾ ਪਿਤਾ ਵਾਂਗ ਜੇਹੜਾ ਮਨੁੱਖ ਆਪਣੇ ਸਿਰ ਉਤੇ (ਰਾਖਾ ਸਮਝਦਾ ਹੈ),
The Divine Guru, my mother and father, is over my head.
ਸਫਲ ਮੂਰਤਿ ਜਾ ਕੀ ਨਿਰਮਲ ਸੇਵ ॥
ਭਾਈ! ਜਿਸ ਪਰਮਾਤਮਾ ਦਾ ਦਰਸਨ ਕੀਤਿਆਂ ਸਾਰੇ ਫਲ ਪ੍ਰਾਪਤ ਹੁੰਦੇ ਹਨ ਜਿਸ ਦੀ ਸੇਵਾ-ਭਗਤੀ ਪਵਿਤ੍ਰ ਜੀਵਨ ਵਾਲਾ ਬਣਾ ਦੇਂਦੀ ਹੈ,
His image brings prosperity; serving Him, we become pure.
ਏਕੁ ਨਿਰੰਜਨੁ ਜਾ ਕੀ ਰਾਸਿ ॥
ਮਾਇਆ ਤੋਂ ਨਿਰਲੇਪ ਪ੍ਰਭੂ ਦਾ ਨਾਮ ਹੀ ਜਿਸ ਮਨੁੱਖ (ਦੇ ਆਤਮਕ ਜੀਵਨ) ਦਾ ਸਰਮਾਇਆ ਬਣ ਜਾਂਦਾ ਹੈ,
The One Lord, the Immaculate Lord, is our capital.
ਮਿਲਿ ਸਾਧਸੰਗਤਿ ਹੋਵਤ ਪਰਗਾਸ ॥੧॥
ਸਾਧ ਸੰਗਤਿ ਵਿਚ ਮਿਲ ਕੇ ਉਸ ਮਨੁੱਖ ਦੇ ਅੰਦਰ ਜੀਵਨ-ਚਾਨਣ ਹੋ ਜਾਂਦਾ ਹੈ
Joining the Saadh Sangat, the Company of the Holy, we are illumined and enlightened. ||1||
ਜੀਅਨ ਕਾ ਦਾਤਾ ਪੂਰਨ ਸਭ ਠਾਇ ॥
ਹੇ ਭਾਈ! ਜੇਹੜਾ ਪਰਮਾਤਮਾ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ,
The Giver of all beings is totally pervading everywhere.
ਕੋਟਿ ਕਲੇਸ ਮਿਟਹਿ ਹਰਿ ਨਾਇ ॥
ਜੋ ਹਰ ਥਾਂ ਮੌਜੂਦ ਹੈ, ਜਿਸ ਪ੍ਰਭੂ ਦੇ ਨਾਮ ਵਿਚ ਜੁੜਿਆਂ ਕੋ੍ਰੜਾਂ ਦੁੱਖ-ਕਲੇਸ਼ ਮਿਟ ਜਾਂਦੇ ਹਨ,
Millions of pains are removed by the Lord's Name.
ਜਨਮ ਮਰਨ ਸਗਲਾ ਦੁਖੁ ਨਾਸੈ ॥
ਉਸ ਦਾ ਜਨਮ ਮਰਨ ਦਾ ਸਾਰਾ ਦੁੱਖ ਨਾਸ ਹੋ ਜਾਂਦਾ ਹੈ ।
All the pains of birth and death are taken away
ਗੁਰਮੁਖਿ ਜਾ ਕੈ ਮਨਿ ਤਨਿ ਬਾਸੈ ॥੨॥
ਗੁਰੂ ਦੀ ਰਾਹੀਂ ਉਹ ਪ੍ਰਭੂ ਜਿਸ ਮਨੁੱਖ ਦੇ ਮਨ ਵਿਚ ਹਿਰਦੇ ਵਿਚ ਆ ਵੱਸਦਾ ਹੈ,
from the Gurmukh, within whose mind and body the Lord dwells. ||2||
ਜਿਸ ਨੋ ਆਪਿ ਲਏ ਲੜਿ ਲਾਇ ॥
ਹੇ ਭਾਈ! ਪਰਮਾਤਮਾ ਜਿਸ ਮਨੁੱਖ ਨੂੰ ਆਪ ਆਪਣੇ ਲੜ ਲਾ ਲੈਂਦਾ ਹੈ,
He alone, whom the Lord has attached to the hem of His robe,
ਦਰਗਹ ਮਿਲੈ ਤਿਸੈ ਹੀ ਜਾਇ ॥
ਉਸੇ ਨੂੰ ਹੀ ਪਰਮਾਤਮਾ ਦੀ ਹਜ਼ੂਰੀ ਵਿਚ ਥਾਂ ਮਿਲਦੀ ਹੈ
obtains a place in the Court of the Lord.
ਸੇਈ ਭਗਤ ਜਿ ਸਾਚੇ ਭਾਣੇ ॥
ਹੇ ਭਾਈ! ਉਹੀ ਮਨੁੱਖ ਪਰਮਾਤਮਾ ਦੇ ਭਗਤ ਅਖਵਾ ਸਕਦੇ ਹਨ,
They alone are devotees, who are pleasing to the True Lord.
ਜਮਕਾਲ ਤੇ ਭਏ ਨਿਕਾਣੇ ॥੩॥
ਜੇਹੜੇ ਉਹ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ । ਉਹ ਮਨੁੱਖ ਮੌਤ ਤੋਂ ਨਿਡਰ ਹੋ ਜਾਂਦੇ ਹਨ ।੩।
They are freed from the Messenger of Death. ||3||
ਸਾਚਾ ਸਾਹਿਬੁ ਸਚੁ ਦਰਬਾਰੁ ॥
ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦਾ ਦਰਬਾਰ (ਭੀ) ਸਦਾ ਕਾਇਮ ਰਹਿਣ ਵਾਲਾ ਹੈ
True is the Lord, and True is His Court.
ਕੀਮਤਿ ਕਉਣੁ ਕਹੈ ਬੀਚਾਰੁ ॥
ਕੋਈ ਮਨੁੱਖ ਉਸ ਦੀ ਕੀਮਤ ਦੀ ਵਿਚਾਰ ਨਹੀਂ ਕਰ ਸਕਦਾ ।
Who can contemplate and describe His value?
ਘਟਿ ਘਟਿ ਅੰਤਰਿ ਸਗਲ ਅਧਾਰੁ ॥
ਉਹ ਪ੍ਰਭੂ ਹਰੇਕ ਸਰੀਰ ਵਿਚ ਵੱਸਦਾ ਹੈ, (ਸਭ ਜੀਵਾਂ ਦੇ) ਅੰਦਰ ਵੱਸਦਾ ਹੈ, ਸਭ ਜੀਵਾਂ ਦਾ ਆਸਰਾ ਹੈ ।
He is within each and every heart, the Support of all.
ਨਾਨਕੁ ਜਾਚੈ ਸੰਤ ਰੇਣਾਰੁ ॥੪॥੩॥੨੪॥
ਨਾਨਕ ਉਸ ਪ੍ਰਭੂ ਦੇ ਸੰਤ ਜਨਾਂ ਦੀ ਚਰਨ-ਧੂੜ ਮੰਗਦਾ ਹੈ ।੪।੩।੨੪।
Nanak begs for the dust of the Saints. ||4||3||24||