ਪਉੜੀ ॥
Pauree:
ਹਰਿ ਆਪਣੀ ਭਗਤਿ ਕਰਾਇ ਵਡਿਆਈ ਵੇਖਾਲੀਅਨੁ ॥
ਪ੍ਰਭੂ ਨੇ (ਭਗਤਾਂ ਜਨਾਂ ਤੋਂ) ਆਪ ਹੀ ਆਪਣੀ ਭਗਤੀ ਕਰਾ ਕੇ (ਭਗਤੀ ਦੀ ਬਰਕਤਿ ਨਾਲ ਉਹਨਾਂ ਨੂੰ ਆਪਣੀ) ਵਡਿਆਈ ਵਿਖਾਲੀ ਹੈ
The Lord Himself inspires us to worship Him; He reveals His Glorious Greatness.
ਆਪਣੀ ਆਪਿ ਕਰੇ ਪਰਤੀਤਿ ਆਪੇ ਸੇਵ ਘਾਲੀਅਨੁ ॥
ਪ੍ਰਭੂ (ਭਗਤਾਂ ਦੇ ਹਿਰਦੇ ਵਿਚ) ਆਪਣਾ ਭਰੋਸਾ ਆਪ (ਉਤਪੰਨ) ਕਰਦਾ ਹੈ ਤੇ ਉਹਨਾਂ ਤੋਂ ਆਪ ਹੀ ਸੇਵਾ ਉਸ ਨੇ ਕਰਾਈ ਹੈ
He Himself inspires us to place our faith in Him. Thus He performs His Own Service.
ਹਰਿ ਭਗਤਾ ਨੋ ਦੇਇ ਅਨੰਦੁ ਥਿਰੁ ਘਰੀ ਬਹਾਲਿਅਨੁ ॥
(ਭਗਤਾਂ ਨੂੰ ਆਪਣੇ ਭਜਨ ਦਾ) ਅਨੰਦ (ਭੀ) ਆਪ ਹੀ ਬਖ਼ਸ਼ਦਾ ਹੈ (ਤੇ ਇਸ ਤਰ੍ਹਾਂ ਉਹਨਾਂ ਨੂੰ) ਹਿਰਦੇ ਵਿਚ ਅਡੋਲ ਟਿਕਾ ਰੱਖਿਆ ਹੈ
The Lord bestows bliss upon His devotees, and gives them a seat in the eternal home.
ਪਾਪੀਆ ਨੋ ਨ ਦੇਈ ਥਿਰੁ ਰਹਣਿ ਚੁਣਿ ਨਰਕ ਘੋਰਿ ਚਾਲਿਅਨੁ ॥
(ਪਰ) ਪਾਪੀਆਂ ਨੂੰ ਅਡੋਲ-ਚਿੱਤ ਨਹੀਂ ਰਹਿਣ ਦੇਂਦਾ, ਚੁਣ ਕੇ (ਉਹਨਾਂ ਨੂੰ) ਘੋਰ ਨਰਕ ਵਿਚ ਪਾ ਦਿੱਤਾ ਹੇੈ
He does not give the sinners any stability or place of rest; He consigns them to the depths of hell.
ਹਰਿ ਭਗਤਾ ਨੋ ਦੇਇ ਪਿਆਰੁ ਕਰਿ ਅੰਗੁ ਨਿਸਤਾਰਿਅਨੁ ॥੧੯॥
ਭਗਤ ਜਨਾਂ ਨੂੰ ਪਿਆਰ ਕਰਦਾ ਹੈ, (ਉਹਨਾਂ ਦਾ) ਪੱਖ ਕਰ ਕੇ ਉਸ ਨੇ ਆਪ ਉਹਨਾਂ ਨੂੰ (ਵਿਕਾਰਾਂ ਤੋਂ) ਬਚਾਇਆ ਹੈ ।੧੯।
The Lord blesses His devotees with His Love; He sides with them and saves them. ||19||