ਧਨਾਸਰੀ ਮਹਲਾ ੫ ॥
Dhanaasaree, Fifth Mehl:
ਸਗਲ ਮਨੋਰਥ ਪ੍ਰਭ ਤੇ ਪਾਏ ਕੰਠਿ ਲਾਇ ਗੁਰਿ ਰਾਖੇ ॥
ਹੇ ਭਾਈ! ਉਹਨਾਂ ਮਨੁੱਖਾਂ ਨੂੰ ਗੁਰੂ ਨੇ (ਆਪਣੇ) ਗਲ ਨਾਲ ਲਾ ਕੇ (ਸੰਸਾਰ-ਸਮੁੰਦਰ ਤੋਂ) ਬਚਾ ਲਿਆ, ਉਹਨਾਂ ਨੇ ਆਪਣੀਆਂ ਸਾਰੀਆਂ ਮੁਰਾਦਾਂ ਪਰਮਾਤਮਾ ਤੋਂ ਹਾਸਲ ਕਰ ਲਈਆਂ
God has fulfilled all my desires. Holding me close in His embrace, the Guru has saved me.
ਸੰਸਾਰ ਸਾਗਰ ਮਹਿ ਜਲਨਿ ਨ ਦੀਨੇ ਕਿਨੈ ਨ ਦੁਤਰੁ ਭਾਖੇ ॥੧॥
ਗੁਰੂ ਪਰਮੇਸਰ ਨੇ ਉਹਨਾਂ ਨੂੰ ਸੰਸਾਰ-ਸਮੁੰਦਰ (ਦੇ ਵਿਕਾਰਾਂ ਦੀ ਅੱਗ) ਵਿਚ ਸੜਨ ਨਾਹ ਦਿੱਤਾ ।(ਉਹਨਾਂ ਵਿਚੋਂ) ਕਿਸੇ ਨੇ ਭੀ ਇਹ ਨਾਹ ਆਖਿਆ ਕਿ ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘਣਾ ਔਖਾ ਹੈ
He has saved me from burning in the ocean of fire, and now, no one calls it impassible. ||1||
ਜਿਨ ਕੈ ਮਨਿ ਸਾਚਾ ਬਿਸ੍ਵਾਸੁ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ (ਗੁਰੂ ਪਰਮੇਸਰ ਵਾਸਤੇ) ਅਟੱਲ ਸਰਧਾ (ਬਣ ਜਾਂਦੀ) ਹੈ,
Those who have true faith in their minds,
ਪੇਖਿ ਪੇਖਿ ਸੁਆਮੀ ਕੀ ਸੋਭਾ ਆਨਦੁ ਸਦਾ ਉਲਾਸੁ ॥ ਰਹਾਉ ॥
ਮਾਲਕ-ਪ੍ਰਭੂ ਦੀ ਸੋਭਾ-ਵਡਿਆਈ ਵੇਖ ਵੇਖ ਕੇ ਉਹਨਾਂ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਖ਼ੁਸ਼ੀ ਬਣੀ ਰਹਿੰਦੀ ਹੈ ।ਰਹਾਉ।
continually behold the Glory of the Lord; they are forever happy and blissful. ||Pause||
ਚਰਨ ਸਰਨਿ ਪੂਰਨ ਪਰਮੇਸੁਰ ਅੰਤਰਜਾਮੀ ਸਾਖਿਓ ॥
ਹੇ ਭਾਈ! ਉਹਨਾਂ ਮਨੁੱਖਾਂ ਨੇ ਸਰਬ-ਵਿਆਪਕ ਪਰਮਾਤਮਾ ਦੇ ਚਰਨਾਂ ਦੀ ਸਰਨ ਵਿਚ ਰਹਿ ਕੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਪਰਮਾਤਮਾ ਨੂੰ ਪਰਤੱਖ (ਹਰ ਥਾਂ) ਵੇਖ ਲਿਆ ਹੈ
I seek the Sanctuary of the feet of the Perfect Transcendent Lord, the Searcher of hearts; I behold Him ever-present.
ਜਾਨਿ ਬੂਝਿ ਅਪਨਾ ਕੀਓ ਨਾਨਕ ਭਗਤਨ ਕਾ ਅੰਕੁਰੁ ਰਾਖਿਓ ॥੨॥੨॥੨੬॥
ਹੇ ਨਾਨਕ! (ਉਹਨਾਂ ਦੇ ਦਿਲ ਦੀ) ਜਾਣ ਕੇ ਸਮਝ ਕੇ ਪਰਮਾਤਮਾ ਨੇ ਉਹਨਾਂ ਨੂੰ ਆਪਣਾ ਬਣਾ ਲਿਆ, (ਤੇ, ਇਸ ਤਰ੍ਹਾਂ ਆਪਣੇ ਉਹਨਾਂ) ਭਗਤਾਂ ਦੇ ਅੰਦਰ ਭਗਤੀ ਦਾ ਫੁਟਦਾ ਕੋਮਲ ਅੰਗੂਰ (ਵਿਕਾਰਾਂ ਦੀ ਅੱਗ ਵਿਚ ਸੜਨ ਤੋਂ) ਪਰਮਾਤਮਾ ਨੇ ਬਚਾ ਲਿਆ ।
In His wisdom, the Lord has made Nanak His own; He has preserved the roots of His devotees. ||2||2||26||