ਧਨਾਸਰੀ ਮਹਲਾ ੫ ਘਰੁ ੭
Dhanaasaree, Fifth Mehl, Seventh House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਹਰਿ ਏਕੁ ਸਿਮਰਿ ਏਕੁ ਸਿਮਰਿ ਏਕੁ ਸਿਮਰਿ ਪਿਆਰੇ ॥
ਹੇ ਪਿਆਰੇ! ਸਦਾ ਹੀ ਪਰਮਾਤਮਾ ਦਾ ਨਾਮ ਸਿਮਰਿਆ ਕਰ ।
Meditate in remembrance on the One Lord; meditate in remembrance on the One Lord; meditate in remembrance on the One Lord, O my Beloved.
ਕਲਿ ਕਲੇਸ ਲੋਭ ਮੋਹ ਮਹਾ ਭਉਜਲੁ ਤਾਰੇ ॥ ਰਹਾਉ ॥
ਇਹ ਸਿਮਰਨ) ਇਸ ਵੱਡੇ ਭਿਆਨਕ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ਜਿਸ ਵਿਚ ਬੇਅੰਤ ਸੰਸਾਰਕ ਝਗੜੇ ਹਨ, ਜਿਸ ਵਿਚ ਲੋਭ ਮੋਹ (ਦੀਆਂ ਲਹਿਰਾਂ ਉਠ ਰਹੀਆਂ) ਹਨ ।ਰਹਾਉ
He shall save you from strife, suffering, greed, attachment, and the most terrifying world-ocean. ||Pause||
ਸਾਸਿ ਸਾਸਿ ਨਿਮਖ ਨਿਮਖ ਦਿਨਸੁ ਰੈਨਿ ਚਿਤਾਰੇ ॥
ਹੇ ਭਾਈ! ਦਿਨ ਰਾਤ ਛਿਨ ਛਿਨ ਹਰੇਕ ਸਾਹ ਦੇ ਨਾਲ (ਪਰਮਾਤਮਾ ਦਾ ਨਾਮ ਚੇਤੇ ਕਰਦਾ ਰਹੁ ।
With each and every breath, each and every instant, day and night, dwell upon Him.
ਸਾਧਸੰਗ ਜਪਿ ਨਿਸੰਗ ਮਨਿ ਨਿਧਾਨੁ ਧਾਰੇ ॥੧॥
ਸਾਧ ਸੰਗਤਿ ਵਿਚ (ਬੈਠ ਕੇ) ਝਾਕਾ ਲਾਹ ਕੇ ਪਰਮਾਤਮਾ ਦਾ ਨਾਮ ਜਪਿਆ ਕਰ । ਇਹ ਨਾਮ-ਖ਼ਜ਼ਾਨਾ ਆਪਣੇ ਮਨ ਵਿਚ ਵਸਾਈ ਰੱਖ ।੧।
In the Saadh Sangat, the Company of the Holy, meditate on Him fearlessly, and enshrine the treasure of His Name in your mind. ||1||
ਚਰਨ ਕਮਲ ਨਮਸਕਾਰ ਗੁਨ ਗੋਬਿਦ ਬੀਚਾਰੇ ॥
ਹੇ ਪਿਆਰੇ! ਪਰਮਾਤਮਾ ਦੇ ਕੋਮਲ ਚਰਨਾਂ ਉਤੇ ਆਪਣਾ ਸਿਰ ਨਿਵਾਈ ਰੱਖ । ਗੋਬਿੰਦ ਦੇ ਗੁਣ ਆਪਣੇ ਸੋਚ-ਮੰਡਲ ਵਿਚ ਵਸਾ
Worship His lotus feet, and contemplate the glorious virtues of the Lord of the Universe.
ਸਾਧ ਜਨਾ ਕੀ ਰੇਨ ਨਾਨਕ ਮੰਗਲ ਸੂਖ ਸਧਾਰੇ ॥੨॥੧॥੩੧॥
ਹੇ ਨਾਨਕ! ਸੰਤ ਜਨਾਂ ਦੇ ਚਰਨਾਂ ਦੀ ਧੂੜ (ਆਪਣੇ ਮੱਥੇ ਉਤੇ ਲਾਇਆ ਕਰ, ਇਹ ਚਰਨ-ਧੂੜ) ਆਤਮਕ ਖ਼ੁਸ਼ੀਆਂ ਤੇ ਆਤਮਕ ਆਨੰਦ ਦੇਂਦੀ ਹੈ ।੨।੧।੩੧।
O Nanak, the dust of the feet of the Holy shall bless you with pleasure and peace. ||2||1||31||