ਸਲੋਕ ਮਃ ੧ ॥
Shalok, First Mehl:
ਕੁਬੁਧਿ ਡੂਮਣੀ ਕੁਦਇਆ ਕਸਾਇਣਿ ਪਰ ਨਿੰਦਾ ਘਟ ਚੂਹੜੀ ਮੁਠੀ ਕ੍ਰੋਧਿ ਚੰਡਾਲਿ ॥
ਭੈੜੀ ਮਤ (ਮਨੁੱਖ ਦੇ ਅੰਦਰ ਦੀ) ਮਿਰਾਸਣ ਹੈ, ਬੇ-ਤਰਸੀ ਕਸਾਇਣ ਹੈ, ਪਰਾਈ ਨਿੰਦਿਆ ਅੰਦਰ ਦੀ ਚੂਹੜੀ ਹੈ, ਤੇ ਕ੍ਰੋਧ ਚੰਡਾਲਣੀ (ਹੈ ਜਿਸ) ਨੇ (ਜੀਵ ਦੇ ਸ਼ਾਂਤ ਸੁਭਾਉ ਨੂੰ) ਠੱਗ ਰੱਖਿਆ ਹੈ
False-mindedness is the drummer-woman; cruelty is the butcheress; slander of others in one's heart is the cleaning-woman, and deceitful anger is the outcast-woman.
ਕਾਰੀ ਕਢੀ ਕਿਆ ਥੀਐ ਜਾਂ ਚਾਰੇ ਬੈਠੀਆ ਨਾਲਿ ॥
ਜੇ ਇਹ ਚਾਰੇ ਅੰਦਰ ਹੀ ਬੈਠੀਆਂ ਹੋਣ, ਤਾਂ (ਬਾਹਰ ਚੌਂਕਾ ਸੁੱਚਾ ਰੱਖਣ ਲਈ) ਲਕੀਰਾਂ ਕੱਢਣ ਦਾ ਕੀਹ ਲਾਭ ?
What good are the ceremonial lines drawn around your kitchen, when these four are seated there with you?
ਸਚੁ ਸੰਜਮੁ ਕਰਣੀ ਕਾਰਾਂ ਨਾਵਣੁ ਨਾਉ ਜਪੇਹੀ ॥
ਜੋ ਮਨੁੱਖ ‘ਸੱਚ’ ਨੂੰ (ਚੌਂਕਾ ਸੁੱਚਾ ਕਰਨ ਦੀ) ਜੁਗਤਿ ਬਣਾਂਦੇ ਹਨ, ਉੱਚੇ ਆਚਰਨ ਨੂੰ (ਚੌਂਕੇ ਦੀਆਂ) ਲਕੀਰਾਂ ਬਣਾਂਦੇ ਹਨ, ਜੋ ਨਾਮ ਜਪਦੇ ਹਨ ਤੇ ਇਸ ਨੂੰ (ਤੀਰਥ) ਇਸ਼ਨਾਨ ਸਮਝਦੇ ਹਨ
Make Truth your self-discipline, and make good deeds the lines you draw; make chanting the Name your cleansing bath.
ਨਾਨਕ ਅਗੈ ਊਤਮ ਸੇਈ ਜਿ ਪਾਪਾਂ ਪੰਦਿ ਨ ਦੇਹੀ ॥੧॥
ਹੇ ਨਾਨਕ ! ਜੋ ਹੋਰਨਾਂ ਨੂੰ ਭੀ ਪਾਪਾਂ ਵਾਲੀ ਸਿੱਖਿਆ ਨਹੀਂ ਦੇਂਦੇ, ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਚੰਗੇ ਗਿਣੇ ਜਾਂਦੇ ਹਨ ।੧।
O Nanak, those who do not walk in the ways of sin, shall be exalted in the world hereafter. ||1||