ਧਨਾਸਰੀ ਮਹਲਾ ੫ ॥
Dhanaasaree, Fifth Mehl:
ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥
ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ
He alone is called a warrior, who is attached to the Lord's Love in this age.
ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥
ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾ) ਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ) ।੧।
Through the Perfect True Guru, he conquers his own soul, and then everything comes under his control. ||1||
ਠਾਕੁਰੁ ਗਾਈਐ ਆਤਮ ਰੰਗਿ ॥
ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ।
Sing the Praises of the Lord and Master, with the love of your soul.
ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥
ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ—ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ ।੧।ਰਹਾਉ
Those who seek His Sanctuary, and meditate on the Naam, the Name of the Lord, are blended with the Lord in celestial peace. ||1||Pause||
ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥
ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ
The feet of the Lord's humble servant abide in my heart; with them, my body is made pure.
ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥
(ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ ।੨।੪।੩੫।
O treasure of mercy, please bless Nanak with the dust of the feet of Your humble servants; this alone brings peace. ||2||4||35||