ਧਨਾਸਰੀ ਮਹਲਾ ੫ ॥
Dhanaasaree, Fifth Mehl:
ਅਪਨੀ ਉਕਤਿ ਖਲਾਵੈ ਭੋਜਨ ਅਪਨੀ ਉਕਤਿ ਖੇਲਾਵੈ ॥
ਹੇ ਭਾਈ! ਪਰਮਾਤਮਾ ਆਪਣੇ ਹੀ ਢੰਗ ਨਾਲ ਜੀਵਾਂ ਨੂੰ ਖਾਣ-ਪੀਣ ਲਈ ਦੇਂਦਾ ਹੈ, ਆਪਣੇ ਹੀ ਢੰਗ ਨਾਲ ਜੀਵਾਂ ਨੂੰ ਖੇਡਾਂ ਵਿਚ ਪਰਚਾਈ ਰੱਖਦਾ ਹੈ
In His own way, He provides us with our food; in His own way, He plays with us.
ਸਰਬ ਸੂਖ ਭੋਗ ਰਸ ਦੇਵੈ ਮਨ ਹੀ ਨਾਲਿ ਸਮਾਵੈ ॥੧॥
(ਆਪਣੇ ਹੀ ਢੰਗ ਨਾਲ ਜੀਵਾਂ ਨੂੰ) ਸਾਰੇ ਸੁਖ ਦੇਂਦਾ ਹੈ, ਸਾਰੇ ਸੁਆਦਲੇ ਪਦਾਰਥ ਦੇਂਦਾ ਹੈ, ਤੇ, ਸਦਾ ਸਭ ਦੇ ਅੰਗ-ਸੰਗ ਟਿਕਿਆ ਰਹਿੰਦਾ ਹੈ ।੧।
He blesses us with all comforts, enjoyments and delicacies, and he permeates our minds. ||1||
ਹਮਰੇ ਪਿਤਾ ਗੋਪਾਲ ਦਇਆਲ ॥
ਹੇ ਦਇਆ ਦੇ ਘਰ! ਹੇ ਸ੍ਰਿਸ਼ਟੀ ਦੇ ਪਾਲਣਹਾਰ! ਹੇ ਸਾਡੇ ਪਿਤਾ ਪ੍ਰਭੂ!
Our Father is the Lord of the World, the Merciful Lord.
ਜਿਉ ਰਾਖੈ ਮਹਤਾਰੀ ਬਾਰਿਕ ਕਉ ਤੈਸੇ ਹੀ ਪ੍ਰਭ ਪਾਲ ॥੧॥ ਰਹਾਉ ॥
ਜਿਵੇਂ ਮਾਂ ਆਪਣੇ ਬੱਚੇ ਦੀ ਪਾਲਣਾ ਕਰਦੀ ਹੈ ਤਿਵੇਂ ਹੀ ਤੂੰ ਸਾਨੂੰ ਜੀਵਾਂ ਨੂੰ ਪਾਲਣ ਵਾਲਾ ਹੈਂ ।੧।ਰਹਾਉ।
Just as the mother protects her children, God nurtures and cares for us. ||1||Pause||
ਮੀਤ ਸਾਜਨ ਸਰਬ ਗੁਣ ਨਾਇਕ ਸਦਾ ਸਲਾਮਤਿ ਦੇਵਾ ॥
ਹੇ ਪ੍ਰਕਾਸ਼-ਰੂਪ ਪ੍ਰਭੂ! ਤੂੰ ਸਾਡਾ ਮਿੱਤਰ ਹੈਂ, ਸਜਣ ਹੈਂ, ਸਾਰੇ ਗੁਣਾਂ ਦਾ ਮਾਲਕ ਹੈਂ, ਸਭ ਦੀ ਜੀਵਨ ਅਗਵਾਈ ਕਰਨ ਵਾਲਾ ਹੈਂ; ਸਦਾ ਜੀਊਂਦਾ ਹੈਂ
You are my friend and companion, the Master of all excellences, O eternal and permanent Divine Lord.
ਈਤ ਊਤ ਜਤ ਕਤ ਤਤ ਤੁਮ ਹੀ ਮਿਲੈ ਨਾਨਕ ਸੰਤ ਸੇਵਾ ॥੨॥੮॥੩੯॥
ਤੂੰ ਹਰ ਥਾਂ ਇਸ ਲੋਕ ਵਿਚ ਪਰਲੋਕ ਵਿਚ ਮੌਜੂਦ ਹੈਂ । ਹੇ ਨਾਨਕ! (ਆਖ—ਹੇ ਭਾਈ!) ਗੁਰੂ ਦੀ ਸਰਨ ਪਿਆਂ ਉਹ ਪ੍ਰਭੂ ਮਿਲਦਾ ਹੈ ।੨।੮।੩੯।
Here, there and everywhere, You are pervading; please, bless Nanak to serve the Saints. ||2||8||39||