ਧਨਾਸਰੀ ਮਹਲਾ ੫ ॥
Dhanaasaree, Fifth Mehl:
ਸੰਤ ਕ੍ਰਿਪਾਲ ਦਇਆਲ ਦਮੋਦਰ ਕਾਮ ਕ੍ਰੋਧ ਬਿਖੁ ਜਾਰੇ ॥
ਹੇ ਭਾਈ! (ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਸਦਾ ਟਿਕਾਈ ਰੱਖਣ ਵਾਲੇ) ਸੰਤ ਜਨ ਕਿਰਪਾ ਦੇ ਸੋਮੇ ਦਇਆ ਦੇ ਸੋਮੇ ਪਰਮਾਤਮਾ (ਦਾ ਰੂਪ ਹਨ); ਉਹ ਆਪਣੇ ਅੰਦਰੋਂ ਕਾਮ ਕੋ੍ਰਧ (ਆਦਿਕ ਵਿਕਾਰਾਂ ਦਾ) ਜ਼ਹਰ ਸਾੜ ਲੈਂਦੇ ਹਨ ।
The Saints are kind and compassionate; they burn away their sexual desire, anger and corruption.
ਰਾਜੁ ਮਾਲੁ ਜੋਬਨੁ ਤਨੁ ਜੀਅਰਾ ਇਨ ਊਪਰਿ ਲੈ ਬਾਰੇ ॥੧॥
ਅਜੇਹੇ ਸੰਤਾਂ ਤੋਂ ਰਾਜ ਮਾਲ ਜੁਆਨੀ ਸਰੀਰ ਜਿੰਦ—ਸਭ ਕੁਝ ਕੁਰਬਾਨ ਕਰ ਦੇਣਾ ਚਾਹੀਦਾ ਹੈ ।੧।
My power, wealth, youth, body and soul are a sacrifice to them. ||1||
ਮਨਿ ਤਨਿ ਰਾਮ ਨਾਮ ਹਿਤਕਾਰੇ ॥
ਹੇ ਭਾਈ! ਜਿਨ੍ਹਾਂ ਦੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਨਾਮ ਦਾ ਸਦਾ ਪਿਆਰ ਬਣਿਆ ਰਹਿੰਦਾ ਹੈ
With my mind and body, I love the Lord's Name.
ਸੂਖ ਸਹਜ ਆਨੰਦ ਮੰਗਲ ਸਹਿਤ ਭਵ ਨਿਧਿ ਪਾਰਿ ਉਤਾਰੇ ॥ ਰਹਾਉ ॥
ਉਹ ਮਨੁੱਖ ਆਤਮਕ ਅਡੋਲਤਾ ਦੇ ਸੁਖ ਆਨੰਦ ਖ਼ੁਸ਼ੀਆਂ ਮਾਣਦੇ ਹਨ, (ਹੋਰਨਾਂ ਨੂੰ ਭੀ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦੇ ਹਨ ।ਰਹਾਉ।
With peace, poise, pleasure and joy, He has carried me across the terrifying world-ocean. ||Pause||
ਧੰਨਿ ਸੁ ਥਾਨੁ ਧੰਨਿ ਓਇ ਭਵਨਾ ਜਾ ਮਹਿ ਸੰਤ ਬਸਾਰੇ ॥
ਹੇ ਭਾਈ! ਉਹ ਥਾਂ ਭਾਗਾਂ ਵਾਲਾ ਹੈ, ਉਹ ਘਰ ਭਾਗਾਂ ਵਾਲੇ ਹਨ, ਜਿਨ੍ਹਾਂ ਵਿਚ ਸੰਤ ਜਨ ਵੱਸਦੇ ਹਨ ।
Blessed is that place, and blessed is that house, in which the Saints dwell.
ਜਨ ਨਾਨਕ ਕੀ ਸਰਧਾ ਪੂਰਹੁ ਠਾਕੁਰ ਭਗਤ ਤੇਰੇ ਨਮਸਕਾਰੇ ॥੨॥੯॥੪੦॥
ਹੇ ਠਾਕੁਰ! ਦਾਸ ਦੀ ਤਾਂਘ ਪੂਰੀ ਕਰ, ਕਿ ਤੇਰੇ ਭਗਤਾਂ ਨੂੰ ਸਦਾ ਸਿਰ ਨਿਵਾਂਦਾ ਰਹੇ ।੨।੯।੪੦।
Fulfill this desire of servant Nanak, O Lord Master, that he may bow in reverence to Your devotees. ||2||9||40||