ਧਨਾਸਰੀ ਮਹਲਾ ੫ ॥
Dhanaasaree, Fifth Mehl:
ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸੀਤਲ ਤਨੁ ਮਨੁ ਛਾਤੀ ॥
ਹੇ ਭਾਈ! ਮਾਲਕ ਪ੍ਰਭੂ (ਦਾ ਨਾਮ) ਮੁੜ ਮੁੜ ਸਿਮਰ ਕੇ ਸਰੀਰ ਮਨ ਹਿਰਦਾ ਸ਼ਾਂਤ ਹੋ ਜਾਂਦੇ ਹਨ ।
Remembering, remembering God, the Lord Master in meditation, my body, mind and heart are cooled and soothed.
ਰੂਪ ਰੰਗ ਸੂਖ ਧਨੁ ਜੀਅ ਕਾ ਪਾਰਬ੍ਰਹਮ ਮੋਰੈ ਜਾਤੀ ॥੧॥
ਹੇ ਭਾਈ! ਮੇਰੇ ਵਾਸਤੇ ਭੀ ਪਰਮਾਤਮਾ ਦਾ ਨਾਮ ਹੀ ਰੂਪ ਹੈ, ਰੰਗ ਹੈ, ਸੁਖ ਹੈ, ਧਨ ਹੈ, ਤੇ, ਉੱਚੀ ਜਾਤਿ ਹੈ ।੧।
The Supreme Lord God is my beauty, pleasure, peace, wealth, soul and social status. ||1||
ਰਸਨਾ ਰਾਮ ਰਸਾਇਨਿ ਮਾਤੀ ॥
ਹੇ ਭਾਈ! ਜਿਸ ਮਨੁੱਖ ਦੀ ਜੀਭ ਪਰਮਾਤਮਾ ਦੇ ਨਾਮ ਦੀ ਰਸਾਇਣ ਵਿਚ ਮਸਤ ਰਹਿੰਦੀ ਹੈ
My tongue is intoxicated with the Lord, the source of nectar.
ਰੰਗ ਰੰਗੀ ਰਾਮ ਅਪਨੇ ਕੈ ਚਰਨ ਕਮਲ ਨਿਧਿ ਥਾਤੀ ॥ ਰਹਾਉ ॥
ਅਤੇ ਪਿਆਰੇ ਪ੍ਰਭੂ ਦੇ ਪ੍ਰੇਮ-ਰੰਗ ਨਾਲ ਰੰਗੀ ਜਾਂਦੀ ਹੈ, ਉਹੀ ਮਨੁੱਖ ਪਰਮਾਤਮਾ ਦੇ ਕੋਮਲ ਚਰਨਾਂ ਦੀ ਯਾਦ ਦਾ ਖ਼ਜ਼ਾਨਾ (ਆਪਣੇ ਹਿਰਦੇ ਵਿਚ) ਇਕੱਠਾ ਕਰ ਲੈਂਦਾ ਹੈ ।ਰਹਾਉ।
I am in love, in love with the Lord's lotus feet, the treasure of riches. ||Pause||
ਜਿਸ ਕਾ ਸਾ ਤਿਨ ਹੀ ਰਖਿ ਲੀਆ ਪੂਰਨ ਪ੍ਰਭ ਕੀ ਭਾਤੀ ॥
ਹੇ ਭਾਈ! ਪ੍ਰਭੂ ਦਾ (ਜੀਵਾਂ ਨੂੰ ਦੁੱਖਾਂ ਰੋਗਾਂ ਤੋਂ) ਬਚਾਣ ਦਾ ਤਰੀਕਾ ਉੱਤਮ ਹੈ । ਜੇਹੜਾ ਮਨੁੱਖ ਉਸ ਪ੍ਰਭੂ ਦਾ (ਸੇਵਕ) ਬਣ ਗਿਆ, ਉਸ ਨੂੰ ਉਸ ਨੇ ਬਚਾ ਲਿਆ ।
I am His - He has saved me; this is God's perfect way.
ਮੇਲਿ ਲੀਓ ਆਪੇ ਸੁਖਦਾਤੈ ਨਾਨਕ ਹਰਿ ਰਾਖੀ ਪਾਤੀ ॥੨॥੧੨॥੪੩॥
ਹੇ ਨਾਨਕ! (ਸਰਨ ਪਏ ਮਨੁੱਖ ਨੂੰ) ਸੁਖਦਾਤੇ ਪ੍ਰਭੂ ਨੇ ਆਪ ਹੀ ਸਦਾ (ਆਪਣੇ ਚਰਨਾਂ ਵਿਚ) ਮਿਲਾ ਲਿਆ, ਅਤੇ ਉਸ ਦੀ ਇੱਜ਼ਤ ਰੱਖ ਲਈ ।੨।੧੨।੪੩।
The Giver of peace has blended Nanak with Himself; the Lord has preserved his honor. ||2||12||43||